ਸ਼ਰਮਾ ਪਰਿਵਾਰ ਦੀਆਂ ਔਰਤਾਂ ਵੱਲੋਂ ਹਲਕੇ ’ਚ ਧੂੰਆਂਧਾਰ ਚੋਣ ਪ੍ਰਚਾਰ, *ਔਰਤਾਂ ਦੀ ਭਲਾਈ ਲਈ ਅਕਾਲੀ-ਦਲ ਨੇ ਚੁੱਕੇ ਠੋਸ ਕਦਮ
ਜੀਰਕਪੁਰ, 25 ਜਨਵਰੀ (ਐਸ ਅਗਨੀਹੋਤਰੀ)-ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਐਨ.ਕੇ.ਸ਼ਰਮਾ ਦੇ ਹੱਕ ਵਿਚ ਪਰਿਵਾਰ ਦੀਆਂ ਔਰਤਾਂ ਵੱਲੋਂ ਧੂੰਆਂਧਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਐਨ.ਕੇ.ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ, ਭਰਜਾਈ ਰਜਨੀ ਸ਼ਰਮਾ, ਜਯੋਤੀ ਸ਼ਰਮਾ ਨੇ ਵੱਖ-ਵੱਖ ਥਾਵਾਂ ’ਤੇ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਹਲਕੇ ਦੀ ਬਿਹਤਰੀ ਲਈ ਇੱਕ ਵਾਰ ਫਿਰ ਐਨ.ਕੇ. ਸ਼ਰਮਾ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਕੇ ਵਿਧਾਨ ਸਭਾ ਵਿੱਚ ਭੇਜਣ। ਉਨ੍ਹਾਂ ਡੋਰ ਟੂ ਡੋਰ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਦੇ ਨਾਲ-ਨਾਲ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਠੋਸ ਕਦਮ ਚੁੱਕੇ ਹਨ ਜਦਕਿ ਕਾਂਗਰਸ ਨੇ ਕਦੇ ਵੀ ਔਰਤਾਂ ਨੂੰ ਬਣਦਾ ਮਾਣ ਸਨਮਾਨ ਨਹੀਂ ਦਿੱਤਾ। ਉਨਾਂ ਆਖਿਆ ਕਿ ਐਨ.ਕੇ. ਸ਼ਰਮਾ ਨੇ ਹਮੇਸਾ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦਿੱਤੀ ਹੈ। ਹਲਕੇ ਦੇ ਵਿਕਾਸ ਵਿੱਚ ਵਿਰੋਧੀ ਪਾਰਟੀਆਂ ਦਾ ਕੋਈ ਯੋਗਦਾਨ ਨਹੀਂ ਹੈ। ਇਸ ਮੌਕੇ ਉਨ੍ਹਾਂ ਨਾਲ ਯੂਥ ਆਗੂ ਹਰਦੀਪ ਸਿੰਘ ਗਾਜੀਪੁਰ, ਨੀਰੂ ਸਰਮਾ ਸਮੇਤ ਹੋਰ ਬੀਬੀਆਂ ਹਾਜਰ ਸਨ।