ਰਜਿ: ਨੰ: PB/JL-124/2018-20
RNI Regd No. 23/1979

ਫ਼ੋਟੋਗ੍ਰਾਫਰਜ ਐਸੋਸੀਏਸ਼ਨ ਦੀ ਮਹਿਲ ਕਲਾਂ ਇਕਾਈ ਦੇ ਮੈਂਬਰ ਕਿਸਾਨਾ ਦੇ ਸਮਰਥਨ ਚ ਬੈਠੇ ਭੁੱਖ ਹੜਤਾਲ ਤੇ 
 
BY admin / May 03, 2021
ਬਰਨਾਲਾ, 6 ਜਨਵਰੀ (ਤਰਸੇਮ ਸ਼ਰਮਾ) : ਕੇਂਦਰ ਦੀ  ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਤਹਿਤ ਮਹਿਲਕਲਾਂ ਟੋਲ ਪਲਾਜ਼ੇ ਉਪਰ ਲਗਾਏ ਲੜੀਵਾਰ ਧਰਨੇ ਦੇ 98ਵੇ ਦਿਲ ਪੰਜਾਬ ਫ਼ੋਟੋਗ੍ਰਾਫਰਜ ਐਸੋਸੀਏਸ਼ਨ ਦੀ ਮਹਿਲ ਕਲਾਂ ਇਕਾਈ ਦੇ ਮੈਂਬਰ ਭੁੱਖ ਹੜਤਾਲ ‘ਤੇ ਬੈਠੇ। ਇਸ ਮੌਕੇ ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਕੇਂਦਰ ਸਰਕਾਰ ਦੀਆਂ ਖੇਤੀ ਵਿਰੋਧੀ ਨੀਤੀਆਂ ਖਿਲਾਫ ਨਾਅਰੇ ਮਾਰਦੇ ਜੋਸ਼ੀਲੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਵੱਖ ਵੱਖ ਬੁਲਾਰਿਆਂ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੀ ਜ਼ੋਰਦਾਰ ਨਿੰਦਾ ਕਰਦੇ ਹੋਏ ਇਨਾਂ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਲਈ ਦੇਸ਼ ਦੀ ਕਿਸਾਨੀ ਨਾਲ ਧੱਕੇਸ਼ਾਹੀ ਕਰ ਰਹੀ ਹੈ । ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸਾਨੀ ਸੰਘਰਸ਼ ਫ਼ੈਸਲਾਕੁੰਨ ਦੌਰ ਵਿੱਚ ਪੁੱਜ ਚੁੱਕਾ ਹੈ ਅਤੇ ਸਰਕਾਰ ਨੂੰ ਆਪਣੀ ਅੜੀ ਛੱਡ ਕੇ ਲਾਗੂ ਕੀਤੇ ਕਾਨੂੰਨ ਰੱਦ ਕਰਨੇ ਹੀ ਪੈਣਗੇ। ਇਸ ਮੌਕੇ ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਭੁੱਖ ਹੜਤਾਲ ‘ਤੇ ਬੈਠਣ ਵਾਲੇ  ਇਕਾਈ ਪ੍ਰਧਾਨ ਨਿਰਮਲ ਸਿੰਘ ਪੰਡੋਰੀ, ਗੁਰਚਰਨ ਸਿੰਘ ਪ੍ਰੀਤ,  ਜਸਵੀਰ ਸ਼ਰਮਾ, ਤਰਸੇਮ ਖਾਨ, ਹਰਜਿੰਦਰ ਲਵਲੀ, ਬਲਜੀਤ ਸਿੰਘ, ਦਰਸ਼ਨ ਸਿੰਘ, ਮਨਦੀਪ ਸ਼ਰਮਾ, ਜਗਤਾਰ ਸਿੰਘ ਗਿੱਲ, ਸੁਖਦੀਪ ਸਿੰਘ ਕਮਲ, ਸੁਖਜੀਤ ਸਿੰਘ ਹੈਰੀ  ਵੀ ਹਾਜਰ ਸਨ ।