ਰਜਿ: ਨੰ: PB/JL-124/2018-20
RNI Regd No. 23/1979

ਕਿਸਾਨੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ
 
BY admin / May 03, 2021
 ਫਿਰੋਜ਼ਪੁਰ 6 ਜਨਵਰੀ (ਕੰਵਰਜੀਤ ਸੰਧੂ): ਕਿਸਾਨੀ ਬਿੱਲਾਂ ਦੇ ਵਿਰੋਧ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਭਾਵੇਂ ਇਸ ਮਸਲੇ ਦੇ ਹੱਲ ਲਈ ਕਿਸਾਨਾਂ ਅਤੇ ਸੈਂਟਰ ਸਰਕਾਰ ਵਿਚ ਕਈ ਦੌਰ ਦੀਆਂ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਹੱਲ ਨਾ ਨਿਕਲਦਾ ਵੇਖ ਕਿਸਾਨਾਂ ਵੱਲੋਂ ਦੇਸ਼ ਭਰ ਵਿਚ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸ ਕੜੀ ਦੇ ਤਹਿਤ ਅੱਜ ਫਿਰੋਜ਼ਪੁਰ ਵਿਚ ਸੈਂਕੜੇ ਕਿਸਾਨਾਂ ਵੱਲੋਂ ਕਿਸਾਨੀ ਬਿੱਲਾਂ ਦੇ ਰੋੋਸ ਵਿਚ ਟਰੈਕਟਰ ਰੈਲੀ ਕੱਢੀ ਗਈ। ਸਮਾਜ ਸੇਵੀ ਅਤੇ ਕਿਸਾਨ ਆਗੂ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਦੀ ਅਗਵਾਈ ਵਿਚ ਕੱਢਿਆ ਗਿਆ ਇਹ ਟਰੈਕਟਰ ਮਾਰਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ਼ੁਰੂ ਹੋ ਕੇ ਬਸਤੀ ਟੈਂਕਾਂ ਵਾਲੀ, ਗੋਬਿੰਦ ਨਗਰੀ, ਬਾਬਾ ਨਾਮ ਦੇਵ ਚੌਕ ਤੋਂ ਹੁੰਦਾ ਹੋਇਆ ਸ਼ਹੀਦ ਊਧਮ ਸਿੰਘ ਚੌਂਕ ਵਿਚ ਸਮਾਪਤ ਹੋਇਆ। ਮਾਰਚ ਦੀ ਸਮਾਪਤੀ ’ਤੇ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਫੁੱਲ ਮਾਲਾਵਾਂ ਪਾ ਕੇ ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ ’ਤੇ ਚੱਲਣ ਲਈ ਪ੍ਰੇਰਿਤ ਕਰਨ ਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਅਤੇ ਕਿਸਾਨੀ ਸੰਘਰਸ਼ ਦੀ ਸਫਲਤਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਿੰਨ੍ਹਾਂ ਚੱਕਰ ਸਰਕਾਰ ਕਿਸਾਨਾਂ ਦੇ ਹੱਕ ਵਾਪਸ ਨਹੀਂ ਕਰਦੀ ਉਨ੍ਹੀਂ ਦੇਰ ਤੱਕ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਰਹੇਗਾ। ਸੈਂਟਰ ਸਰਕਾਰ ਦੀ ਅੜ੍ਹੀਅਲ ਰਵੱਈਆ ਕਾਰਨ ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ਦੇ ਬਾਵਜੂਦ ਵੀ ਕਿਸਾਨਾਂ ਬਿੱਲਾਂ ਦੇ ਮਸਲੇ ਦਾ ਹੱਲ ਨਹੀਂ ਨਿਕਲ ਸਕਿਆ। ਕੜਕਦੀ ਠੰਡ ਵਿਚ ਕਿਸਾਨ, ਬਜ਼ੁਰਗ, ਬੱਚੇ ਆਪਣੇ ਹੱਕਾਂ ਨੂੰ ਲੈਣ ਲਈ ਿਦੱਲੀ ਬਾਰਡਰ ’ਤੇ ਡੇਰੇ ਜਮਾਈ ਬੈਠੇ ਹਨ। ਪਰ ਸਰਕਾਰ ਬਿੱਲਾਂ ਦੇ ਮਾਮਲੇ ਵਿਚ ਪਿੱਛੇ ਨਹੀਂ ਹਟ ਰਹੀ ਉਥੇ ਹੀ ਕਿਸਾਨ ਵੀ ਬਿਨ੍ਹਾਂ ਬਿੱਲ ਵਾਪਸ ਕਰਵਾਏ ਪਿੱਛੇ ਹੱਟਣ ਨੂੰ ਤਿਆਰ ਨਾ ਹੋਣ ਕਾਰਨ ਟਕਰਾਅ ਦੇ ਹਾਲਾਤ ਲਗਾਤਾਰ ਬਣੇ ਹੋਏ ਹਨ। ਜਿਸ ਨੂੰ ਵੇਖਦਿਆਂ ਅੱਜ ਕਿਸਾਨਾਂ ਵੱਲੋਂ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਤੋਂ ਟਰੈਕਟਰ ਰੈਲੀ ਕੱਢ ਕੇ ਸ਼ਹਿਰ ਵਿਚ ਚੱਕਰ ਕੱਢ ਕੇ ਆਪਣੇ ਰੋਸ ਦਾ ਮੁਜ਼ਾਹਰਾ ਕੀਤਾ। ਸੰਘਰਸ਼ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਤਿੰਨੋਂ ਬਿੱਲ ਵਾਪਸ ਨਹੀਂ ਲੈਂਦੀ ਕਿਸਾਨ ਪਿੱਛੇ ਹੱਟਣ ਨਹੀਂ ਹੱਟਣਗੇ।  ਸਰਕਾਰ ਨੂੰ ਚਾਹੀਦਾ ਹੈ ਕਿ ਆਪਣਾ ਅੜ੍ਹੀਅਲ ਰਵੱਈਆ ਛੱਡੇ ਅਤੇ ਕਿਸਾਨਾਂ ਦੀਆਂ ਜਾਇਜ਼ਾ ਮੰਗਾਂ ਨੂੰ ਜਲਦ ਤੋਂ ਜਲਦ ਮੰਨਿਆ ਜਾਵੇ ਤਾਂ ਜੋ ਪਿਛਲੇ ਕਈ ਦਿਨਾਂ ਤੋਂ ਧਰਨੇ ’ਤੇ ਬੈਠੇ ਕਿਸਾਨ ਆਪਣੇ ਘਰਾਂ ਨੂੰ ਵਾਪਸ ਪਰਤ ਸਕਣ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੂੰ ਸ਼ਰਮ ਨਹੀਂ ਆਉਂਦੀ ਕਿੰਨੇ ਹੀ ਕਿਸਾਨ ਧਰਨੇ ਕਾਰਨ ਆਪਣੀ ਸ਼ਹਾਦਤ ਦੇ ਚੁੱਕੇ ਨੇ, ਲੇਕਿਨ ਸਰਕਾਰ ਆਪਣੇ ਰਵੱਈਆ ਤੋਂ ਟੱਸ ਤੋਂ ਮੱਸ ਹੰੁਦੀ ਵਿਖਾਈ ਨਹੀਂ ਦਿੱਤੀ। ਇਸ ਤੋਂ ਜ਼ਿਆਦਾ ਸਰਕਾਰ ਲਈ ਸ਼ਰਮਨਾਕ ਕੀ ਗੱਲ ਹੋਵੇਗੀ।