ਰਜਿ: ਨੰ: PB/JL-124/2018-20
RNI Regd No. 23/1979

ਖੇਤੀ ਕਾਨੂੰਨਾਂ ਦੀ ਤਰ੍ਹਾਂ ਮੋਦੀ ਨੂੰ ਮੰਨਣੀ ਹੋਵੇਗੀ ਨੌਜਵਾਨਾਂ ਦੀ ਗੱਲ-ਰਾਹੁਲ ਗਾਂਧੀ
 
BY admin / June 18, 2022
ਨਵੀਂ ਦਿੱਲੀ, 18 ਜੂਨ, (ਯੂ.ਐਨ.ਆਈ.)-  ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ ਵਿੱਚ ਹੰਗਾਮਾ ਮਚਿਆ ਹੋਇਆ ਹੈ। ਦਿੱਲੀ ਤੋਂ ਲੈ ਕੇ ਹਰਿਆਣਾ, ਬੰਗਾਲ, ਤੇਲੰਗਾਨਾ ਸਮੇਤ ਕਈ ਰਾਜਾਂ ਵਿੱਚ ਇਸ ਯੋਜਨਾ ਦਾ ਵਿਰੋਧ ਹੋ ਰਿਹਾ ਹੈ। ਇਸ ਦੇ ਨਾਲ ਹੀ ਇਸ ਯੋਜਨਾ ਨੂੰ ਲੈ ਕੇ ਸਿਆਸਤ ਵੀ ਪੂਰੀ ਤਰ੍ਹਾਂ ਗਰਮ ਹੈ। ਕੇਂਦਰ ਸਰਕਾਰ ’ਤੇ ਹਮਲਾ ਕਰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਜਿਸ ਤਰ੍ਹਾਂ ਖੇਤੀਬਾੜੀ ਕਾਨੂੰਨ ਨੂੰ ਵਾਪਸ ਲੈਣਾ ਪਿਆ, ਉਸੇ ਤਰ੍ਹਾਂ ਅਗਨੀਪਥ ਯੋਜਨਾ ਨੂੰ ਵਾਪਸ ਲੈਣਾ ਹੋਵੇਗਾ। ਰਾਹੁਲ ਗਾਂਧੀ ਨੇ ਇਸ ਮਾਮਲੇ ’ਤੇ ਟਵੀਟ ਕੀਤਾ ਅਤੇ ਕਿਹਾ, “ਲਗਾਤਾਰ 8 ਸਾਲਾਂ ਤੋਂ ਭਾਜਪਾ ਸਰਕਾਰ ਨੇ ’ਜੈ ਜਵਾਨ, ਜੈ ਕਿਸਾਨ’ ਦੀਆਂ ਕਦਰਾਂ-ਕੀਮਤਾਂ ਦਾ ਅਪਮਾਨ ਕੀਤਾ ਹੈ। ਮੈਂ ਪਹਿਲਾਂ ਵੀ ਕਿਹਾ ਸੀ ਕਿ ਪ੍ਰਧਾਨ ਮੰਤਰੀ ਨੂੰ ਕਾਲੇ ਖੇਤੀ ਕਾਨੂੰਨ ਨੂੰ ਵਾਪਸ ਲੈਣੇ ਪੈਣਗੇ। ਬਿਲਕੁਲ ਇਸੇ ਤਰ੍ਹਾਂ ਉਨ੍ਹਾਂ ਨੂੰ ’ਮਾਫੀਵੀਰ’ ਬਣ ਕੇ ਦੇਸ਼ ਦੇ ਨੌਜਵਾਨਾਂ ਦੀ ਗੱਲ ਮੰਨਣੀ ਪਵੇਗੀ ਅਤੇ ’ਅਗਨੀਪਥ’ ਨੂੰ ਵਾਪਸ ਲੈਣਾ ਹੀ ਪਵੇਗਾ। ਇਸ ਟਵੀਟ ਰਾਹੀਂ ਰਾਹੁਲ ਨੇ ਦੋਸ਼ ਲਾਇਆ ਕਿ ਸਰਕਾਰ ਨੇ ਫੌਜੀਆਂ ਅਤੇ ਕਿਸਾਨਾਂ ਦਾ ਅਪਮਾਨ ਕੀਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਵਲੋਂ ਕਿਹਾ ਗਿਆ ਸੀ ਕਿ ਭਲਕੇ ਪਾਰਟੀ ਅਗਨੀਪਥ ਯੋਜਨਾ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰੇਗੀ। ਤਾਜ਼ਾ ਜਾਣਕਾਰੀ ਮੁਤਾਬਕ ਕਾਂਗਰਸ ਦਾ ਇਹ ਪ੍ਰਦਰਸ਼ਨ ਵੱਡੇ ਪੱਧਰ ’ਤੇ ਹੋਵੇਗਾ, ਜਿਸ ’ਚ ਕਈ ਵੱਡੇ ਨੇਤਾ ਅਤੇ ਸੰਸਦ ਮੈਂਬਰ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਪਿ੍ਰਅੰਕਾ ਗਾਂਧੀ ਨੇ ਵੀ ਟਵੀਟ ਕਰਕੇ ਕਿਹਾ, ’’ਮੈਂ 29 ਮਾਰਚ 2022 ਨੂੰ ਰੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਨੌਜਵਾਨਾਂ ਦੀਆਂ ਇਨ੍ਹਾਂ ਮੰਗਾਂ ਵੱਲ ਧਿਆਨ ਦੇਣ ਅਤੇ ਤੁਰੰਤ ਹੱਲ ਕੱਢਣ ਦੀ ਅਪੀਲ ਕੀਤੀ ਸੀ ਪਰ ਸਰਕਾਰ ਨੇ ਨੌਜਵਾਨਾਂ ਦੀ ਅਵਾਜ਼ ਨੂੰ ਕੋਈ ਮਹੱਤਵ ਨਹੀਂ ਦਿੱਤਾ।