ਰਜਿ: ਨੰ: PB/JL-124/2018-20
RNI Regd No. 23/1979

ਕਾਬੁਲ ’ਚ ਗੁਰਦੁਆਰੇ ’ਤੇ ਹਮਲਾ
 
BY admin / June 18, 2022
ਨਵੀਂ ਦਿੱਲੀ, 18 ਜੂਨ, (ਯੂ.ਐਨ.ਆਈ.)-  ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ ‘ਕਰਤੇ ਪ੍ਰਵਾਨ’ ਵਿੱਚ ਅੱਜ ਸਵੇਰੇ ਆਈਐੱਸਆਈਐੱਸ (ਖੁਰਸਾਨ) ਨਾਲ ਸਬੰਧਤ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਗੁਰਦੁਆਰੇ ਵਿੱਚ ਤਿੰਨ ਧਮਾਕੇ ਕੀਤੇ ਗਏ ਹਨ ਤੇ ਦੋ ਜਣਿਆਂ ਦੀ ਮੌਤ ਹੋਈ ਹੈ ਤੇ ਸੱਤ ਜਣੇ ਜ਼ਖ਼ਮੀ ਹੋਏ ਹਨ।ਇਸ ਦੌਰਾਨ ਅਫਗਾਨਿਸਤਾਨ ਦੇ ਗ੍ਰਹਿ ਵਿਭਾਗ ਦੇ ਬੁਲਾਰੇ ਅਬਦੁਲ ਨਫੀ ਟਾਕੋਰ ਨੇ ਗੁਰਦੁਆਰੇ ’ਤੇ ਹੋਏ ਹਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਮਲਾਵਰਾਂ ਨੂੰ ਮਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੀ ਫੌਜ ਤੇ ਹਮਲਾਵਰਾਂ ਵਿਚਾਲੇ ਹੋਈ ਗੋਲੀਬਾਰੀ ਕਾਰਨ ਇਕ ਸਿੱਖ ਵਿਅਕਤੀ ਦੀ ਮੌਤ ਹੋਈ ਹੈ ਤੇ ਆਈਈਏ ਦੇ ਇਕ ਜਵਾਨ ਦੀ ਵੀ ਮੌਤ ਹੋਈ ਹੈ। ਇਸੇ ਦੌਰਾਨ ਸੱਤ ਜਣੇ ਜ਼ਖ਼ਮੀ ਹੋਏ ਹਨ। ਅਫਗਾਨਿਸਤਾਨ ਦੀ ਫੌਜ ਤੇ ਹਮਲਾਵਰਾਂ ਵਿਚਾਲੇ ਲੜਾਈ ਖ਼ਤਮ ਹੋ ਗਈ ਹੈ। ਇੰਡੀਅਨ ਵਰਲਡ ਫੌਰਮ ਦੇ ਪ੍ਰਧਾਨ ਪੁਨੀਤ ਸਿੰਘ ਨੇ ਟਵੀਟ ਕੀਤਾ ਹੈ ਕਿ ਗੁਰਦੁਆਰੇ ਵਿੱਚੋਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ ਹੈ ਤੇ ਗੁਰੂ ਗ੍ਰੰਥ ਸਾਹਿਬ ਨੂੰ ਗੁਰਦੁਆਰੇ ਦੇ ਮੈਨੇਜਰ ਗੁਰਨਾਮ ਸਿੰਘ ਦੇ ਘਰ ਪਹੁੰਚਾਇਆ ਜਾ ਰਿਹਾ ਹੈ। ਵੇਰਵਿਆਂ ਅਨੁਸਾਰ ਕਾਬੁਲ ਵਿੱਚ ਰਹਿ ਰਹੇ ਸਿੱਖਾਂ ਨੂੰ ਗੁਰਦੁਆਰੇ ਦੇ ਮੈਨੇਜਰ ਗੁਰਨਾਮ ਸਿੰਘ ਨੇ ਫੋਨ ’ਤੇ ਇਸ ਹਮਲੇ ਬਾਰੇ ਜਾਣਕਾਰੀ ਦਿੱਤੀ। ਇਸੇ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਨੇ ਗੁਰਦੁਆਰੇ ਦੇ ਮੈਨੇਜਰ ਗੁਰਨਾਮ ਸਿੰਘ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਮੈਨੇਜਰ ਅਨੁਸਾਰ ਇਹ ਹਮਲਾ ਸਵੇਰੇ 6 ਵਜੇ ਉਸ ਸਮੇਂ ਹੋਇਆ ਜਦੋਂ ਗੁਰਦੁਆਰੇ ਦਾ ਗ੍ਰੰਥੀ ‘ਪ੍ਰਕਾਸ਼’ ਕਰਨ ਲਈ ਗੁਰਦੁਆਰੇ ਵਿੱਚ ਦਾਖਲ ਹੋ ਰਿਹਾ ਸੀ। ਹਮਲਾਵਰਾਂ ਨੇ ਗੁਰਦੁਆਰੇ ਵਿੱਚ ਧਮਾਕਾ ਵੀ ਕੀਤਾ ਅਤੇ ਮੌਜੂਦਾ ਸਮੇਂ ਗੁਰਦੁਆਰਾ ਹਮਲਾਵਰਾਂ ਦੇ ਕਬਜ਼ੇ ਵਿੱਚ ਹੈ। ਇਸੇ ਦੌਰਾਨ ਗੁਰਦੁਆਰੇ ਦੀ ਦੂਜੀ ਮੰਜ਼ਿਲ ’ਤੇ ਕੁਝ ਲੋਕਾਂ ਨੂੰ ਬੰਦੀ ਵੀ ਬਣਾਿਆ ਗਿਆ ਹੈ। ਸ੍ਰੀ ਸਿਰਸਾ ਅਨੁਸਾਰ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਹਮਲੇ ਵਿੱਚ ਕਿੰਨੇ ਜਣਿਆਂ ਦੀ ਮੌਤ ਹੋਈ ਹੈ। ਇੰਡੀਅਨ ਵਰਲਡ ਫੌਰਮ ਦੇ ਪ੍ਰਧਾਨ ਪੁਨੀਤ ਸਿੰਘ ਨੇ ਵੀ ਦੱਸਿਆ ਕਿ ਮੈਨੇਜਰ ਗੁਰਨਾਮ ਸਿੰਘ ਅਨੁਸਾਰ ਗੁਰਦੁਆਰੇ ’ਤੇ ਵੱਡਾ ਹਮਲਾ ਹੋਇਆ ਹੈ। ਖਬਰ ਏਜੰਸੀ ਰਾਇਟਰਜ਼ ਅਨੁਸਾਰ ਹਮਲੇ ਵੇਲੇ ਗੁਰਦੁਆਰੇ ਵਿੱਚ 30 ਲੋਕ ਸਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਾਬੁਲ ਦੇ ਗੁਰਦੁਆਰੇ ’ਤੇ ਹੋਏ ਹਮਲੇ ਬਾਰੇ ਚਿੰਤਾ ਪ੍ਰਗਟਾਈ ਹੈ। ਮੰਤਰਾਲੇ ਵੱਲੋਂ ਟਵੀਟ ਕੀਤਾ ਗਿਆ ਹੈ ਕਿ ਹਾਲਾਤ ’ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਘਟਨਾ ਦੇ ਹੋਰਨਾਂ ਵੇਰਵਿਆਂ ਬਾਰੇ ਜਾਣਕਾਰੀ ਲਈ ਜਾ ਰਹੀ ਹੈ।
ਅੰਮਿ੍ਰਤਸਰ, 18 ਜੂਨ, (ਨਿਰਮਲ ਸਿੰਘ ਚੌਹਾਨ)- ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ ਅਤੇ ਉਨਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ। ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।  ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰਾਂ ਵੀ ਜਾਇਜ਼ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਫਦ ਨੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਅਫ਼ਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਅਤੇ ਪਹਿਲਾਂ ਆਏ ਸਿੱਖਾਂ ਨੂੰ ਇਥੇ ਪੱਕੇ ਤੌਰ ’ਤੇ ਵਸਾਉਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰਤਾ ਵਿਚ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਪਹਿਲ ਕਦਮੀ ਕਰੇ।
ਅੰਮਿ੍ਰਤਸਰ ਤੋਂ ਇਕ ਹੋਰ ਖਬਰ ਮੁਤਾਬਕ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਚ ਕਰਤ-ਏ-ਪਰਵਾਨ ਗੁਰਦੁਆਰਾ ਸਾਹਿਬ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ’ਚ ਇਕ ਸੁਰੱਖਿਆ ਕਰਮਚਾਰੀ ਸ਼ਹੀਦ ਹੋ ਗਿਆ ਜਦਕਿ ਇੱਕ ਸਿੱਖ ਨੌਜਵਾਨ ਦੀ ਮੌਤ ਹੋ ਗਈ।ਇਸ ਗੋਲੀਬਾਰੀ ’ਚ ਇੱਕ ਅੱਤਵਾਦੀ ਵੀ ਢੇਰ ਕਰ ਦਿੱਤਾ ਗਿਆ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ’ਤੇ ਹਮਲਾ ਕਰਨਾ ਅਤਿ ਨਿੰਦਣਯੋਗ ਹੈ। ਦੁਨੀਆਂ ਦੀਆਂ ਸਾਰੀਆਂ ਸਰਕਾਰਾਂ ਨੂੰ ਇਸ ਬਾਰੇ ਸੋਚਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਰਾਜਨੀਤੀ ਕਰੋ, ਪਰ ਰਾਜਨੀਤੀ ਦੇ ਨਾਂ ’ਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣਾ ਦੁਨੀਆਂ ਨੂੰ ਗਲਤ ਦਿਸ਼ਾ ਵੱਲ ਲੈ ਜਾਵੇਗਾ।ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਅਫਗਾਨਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਨੂੰ ਉਥੋਂ ਕੱਢਣ ਦੀ ਕੋਸ਼ਿਸ਼ ਕਰੇ। ਇਸ ਹਮਲੇ ‘ਚ ਕਈ ਹੋਰ ਲੋਕਾਂ ਦੀ ਮੌਤ ਦਾ ਵੀ ਖ਼ਦਸ਼ਾ ਹੈ। ਕਾਬੁਲ ‘ਚ ਡਰੇ ਹੋਏ ਸਿੱਖਾਂ ਦਾ ਦਾਅਵਾ ਹੈ ਕਿ ਆਈਐਸਆਈਐਸ ਦੇ ਹਮਲਾਵਰ ਗੁਰਦੁਆਰੇ ਅੰਦਰ ਵੜ ਗਏ। ਉਨ੍ਹਾਂ ਨੇ ਦੱਸਿਆ ਕਿ ਫਾਈਰਿੰਗ ਦੀ ਆਵਾਜ਼ ਸੁਣ ਰਹੀ ਪਰ ਅਜੇ ਤੱਕ ਇਹ ਸਾਫ਼ ਨਹੀਂ ਕਿ ਉੱਥੇ ਹੋਇਆ ਕੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੁਰਦਵਾਰਾ ਕਰਤ-ਏ-ਪਰਵਾਨ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਨੇ ਕਥਿਤ ਤੌਰ ‘ਤੇ ਗੁਰਦੁਆਰੇ ਦੇ ਅੰਦਰ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਮੁਤਾਬਕ ਅੱਤਵਾਦੀ ਆਈਐਸਆਈਐਸ ਦੇ ਹਨ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਗੈਰ ਕਿਸੇ ਹੋਰ ਦੇਰੀ ਦੇ ਅਫਗਾਨ ਘੱਟਗਿਣਤੀਆਂ ਨੂੰ ਫੌਰਨ ਉੱਥੋਂ ਭਾਰਤ ਵਾਪਸ ਬੁਲਾਇਆ ਜਾਵੇ। ਉਹ ਛੇ ਮਹੀਨਿਆਂ ਤੋਂ ਈ-ਵੀਜ਼ਾ ਦਾ ਇੰਤਜ਼ਾਰ ਕਰ ਰਹੇ ਹਨ। ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰਾ ਕਰਤ-ਏ-ਪਰਵਾਨ ਦੇ ਪ੍ਰਧਾਨ ਗੁਰਨਾਮ ਸਿੰਘ ਨਾਲ ਗੱਲਬਾਤ ਕੀਤੀ ਹੈ। ਗੁਰਨਾਮ ਨੇ ਅਫਗਾਨਿਸਤਾਨ ਦੇ ਸਿੱਖਾਂ ਲਈ ਵਿਸ਼ਵ ਪੱਧਰ ’ਤੇ ਸਮਰਥਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਹਮਲਿਆਂ ’ਤੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸਰਕਾਰ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਪਵਿੱਤਰ ਗੁਰਦੁਆਰੇ ’ਤੇ ਹਮਲੇ ਦੀ ਖਬਰ ਤੋਂ ਡੂੰਘੇ ਚਿੰਤਤ ਹਾਂ। ਅਸੀਂ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਘਟਨਾ ਬਾਰੇ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ।  
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ ‘ਕਰਤੇ ਪ੍ਰਵਾਨ’ ਵਿੱਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਗੁਰਦੁਆਰੇ ਵਿੱਚ ਤਿੰਨ ਧਮਾਕੇ ਕੀਤੇ ਗਏ ਹਨ ਤੇ ਇਕ ਜਣੇ ਦੀ ਮੌਤ ਹੋਣ ਦੀ ਖਬਰ ਹੈ। ਇਸ ਦੌਰਾਨ ਗੁਰੂ ਘਰ ਨੂੰ ਅੱਗ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਕੁਝ ਸਿੱਖਾਂ ਨੇ ਆਪਣੀ ਜਾਨ ਦੇ ਪਰਵਾਹ ਕੀਤੇ ਬਿਨਾਂ ਗੁਰੂ ਘਰ ਵਿਚੋਂ ਗ੍ਰੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੁਰੱਖਿਅਤ ਥਾਂ ਉਤੇ ਪਹੁੰਚਾਇਆ। ਜਿਸ ਦੀ ਵੀਡੀਏ ਸਾਹਮਣੇ ਆਈ ਹੈ। ਇਸ ਵਿਚ ਕੁਝ ਸਿੱਖ ਗੁਰੂ ਗ੍ਰੰਥ ਸਾਹਿਬ ਨੂੰ ਸਿਰ ਉਤੇ ਚੁੱਕ ਕੇ ਬੜੀ ਦਲੇਰੀ ਨਾਲ ਸੜਕ ਉਤੇ ਦੌੜ ਰਹੇ ਹਨ। ਉਹ ਪੂਰੀ ਮਰਿਆਦਾ ਨਾਲ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਘਰ ਵਿਚੋਂ ਕੱਢ ਰਹੇ ਹਨ। ਦੱਸ ਦਈਏ ਕਿ ਕਾਬੁਲ ਵਿੱਚ ਰਹਿ ਰਹੇ ਸਿੱਖਾਂ ਨੂੰ ਗੁਰਦੁਆਰੇ ਦੇ ਮੈਨੇਜਰ ਗੁਰਨਾਮ ਸਿੰਘ ਨੇ ਫੋਨ ’ਤੇ ਇਸ ਹਮਲੇ ਬਾਰੇ ਜਾਣਕਾਰੀ ਦਿੱਤੀ। ਮੈਨੇਜਰ ਅਨੁਸਾਰ ਇਹ ਹਮਲਾ ਸਵੇਰੇ 6 ਵਜੇ ਉਸ ਸਮੇਂ ਹੋਇਆ ਜਦੋਂ ਗੁਰਦੁਆਰੇ ਦਾ ਗ੍ਰੰਥੀ ‘ਪ੍ਰਕਾਸ਼’ ਕਰਨ ਲਈ ਗੁਰਦੁਆਰੇ ਵਿੱਚ ਦਾਖਲ ਹੋ ਰਿਹਾ ਸੀ। ਹਮਲਾਵਰਾਂ ਨੇ ਗੁਰਦੁਆਰੇ ਵਿੱਚ ਧਮਾਕਾ ਵੀ ਕੀਤਾ ਅਤੇ ਮੌਜੂਦਾ ਸਮੇਂ ਗੁਰਦੁਆਰਾ ਹਮਲਾਵਰਾਂ ਦੇ ਕਬਜ਼ੇ ਵਿੱਚ ਹੈ। ਇਸੇ ਦੌਰਾਨ ਗੁਰਦੁਆਰੇ ਦੀ ਦੂਜੀ ਮੰਜ਼ਿਲ ’ਤੇ ਕੁਝ ਲੋਕਾਂ ਨੂੰ ਬੰਦੀ ਵੀ ਬਣਾਿਆ ਗਿਆ ਲੀ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਹਮਲੇ ਵਿੱਚ ਕਿੰਨੇ ਜਣਿਆਂ ਦੀ ਮੌਤ ਹੋਈ ਹੈ।