ਰਜਿ: ਨੰ: PB/JL-124/2018-20
RNI Regd No. 23/1979

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ’ਚ ਗੋਲੀਬਾਰੀ, 1 ਦੀ ਮੌਤ, ਪੁਲਿਸ ਅਧਿਕਾਰੀ ਸਣੇ ਕਈ ਜ਼ਖ਼ਮੀ
 
BY admin / June 20, 2022
ਨਵੀਂ ਦਿੱਲੀ, 20 ਜੂਨ, (ਯੂ. ਐਨ. ਆਈ.)- ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ’ਚ ਇੱਕ ਪੁਲਿਸ ਅਧਿਕਾਰੀ ਸਮੇਤ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਕ ਰਿਪੋਰਟ ਮੁਤਾਬਕ ਮੈਟਰੋਪੋਲੀਟਨ ਪੁਲਿਸ ਵਿਭਾਗ ਨੇ ਦੱਸਿਆ ਕਿ ਯੂ ਸਟਰੀਟ ’ਤੇ ਇਕ ਪੁਲਿਸ ਅਧਿਕਾਰੀ ਸਮੇਤ ਕਈ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀਬਾਰੀ ਦੀ ਵੀਡੀਓ ’ਚ ਪੁਲਿਸ ਅਧਿਕਾਰੀ ਸੜਕ ’ਤੇ ਪਏ ਕਈ ਲੋਕਾਂ ਦੀ ਮਦਦ ਕਰਦੇ ਨਜ਼ਰ ਆ ਰਹੇ ਹਨ। ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਦੀ ਇਹ ਘਟਨਾ ਵਾਸ਼ਿੰਗਟਨ ਡੀਸੀ ਵਿੱਚ ਜੂਨਟੀਨਥ ਸੰਗੀਤ ਸਮਾਰੋਹ ਦੇ ਆਯੋਜਨ ਦੇ ਸਮੇਂ ਵਾਪਰੀ। ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਸਮੇਤ ਕਈ ਲੋਕਾਂ ਨੂੰ ਗੋਲੀ ਲੱਗੀ ਹੈ। ਵੀਡੀਓ ਫੁਟੇਜ ’ਚ ਘਟਨਾ ਸਥਾਨ ’ਤੇ ਹਫੜਾ-ਦਫੜੀ ਦਾ ਮਾਹੌਲ ਦਿਖਾਈ ਦੇ ਰਿਹਾ ਹੈ। ਪੁਲਿਸ ਨੇ ਦੱਸਿਆ ਕਿ 14ਵੀਂ ਅਤੇ ਯੂ ਸਟਰੀਟ ਦੇ ਇਲਾਕੇ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਪੁਲਸ ਉਸ ’ਤੇ ਜਵਾਬੀ ਕਾਰਵਾਈ ਕਰ ਰਹੀ ਹੈ। ਇਸ ਘਟਨਾ ਵਿੱਚ ਇੱਕ ਪੁਲਿਸ ਅਧਿਕਾਰੀ ਸਮੇਤ ਕਈ ਲੋਕਾਂ ਨੂੰ ਗੋਲੀ ਲੱਗੀ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਗੋਲੀਬਾਰੀ ਵਾਲੀ ਥਾਂ ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਵ੍ਹਾਈਟ ਹਾਊਸ ਤੋਂ ਸਿਰਫ਼ ਦੋ ਮੀਲ ਦੂਰ ਸੀ। ਵਾਸ਼ਿੰਗਟਨ ਡੀਸੀ ਪੁਲਿਸ ਵਿਭਾਗ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਘਟਨਾ ਵਿੱਚ ਇੱਕ ਕਿਸ਼ੋਰ ਦੀ ਮੌਤ ਹੋ ਗਈ ਹੈ। ਦੋ ਹੋਰ ਨਾਗਰਿਕ ਅਤੇ ਇੱਕ ਪੁਲਿਸ ਅਧਿਕਾਰੀ ਜ਼ਖਮੀ ਹੋ ਗਏ, ਜਿਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਪੁਲਿਸ ਨੇ ਇਹ ਵੀ ਦੱਸਿਆ ਹੈ ਕਿ ਗੋਲੀ ਲੱਗਣ ਨਾਲ ਜ਼ਖਮੀ ਹੋਏ ਇੱਕ ਪੁਲਿਸ ਅਧਿਕਾਰੀ ਨੂੰ ਹਸਪਤਾਲ ਭੇਜਿਆ ਗਿਆ ਹੈ। ਜਿਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।