ਰਜਿ: ਨੰ: PB/JL-124/2018-20
RNI Regd No. 23/1979

ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਮਿਲੀ ਜ਼ਮਾਨਤ
 
BY admin / June 22, 2022
ਚੰਡੀਗੜ੍ਹ, 22 ਜੂਨ, (ਯੂ.ਐਨ.ਆਈ.)-  ਨਾਜਾਇਜ਼ ਮਾਈਨਿੰਗ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਗਏ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ ਭੋਆ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਭੋਆ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਨੂੰ ਪਠਾਨਕੋਟ ਦੀ ਅਦਾਲਤ ਨੇ ਰਾਹਤ ਦਿੱਤੀ ਹੈ। ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਲਗਾਤਾਰ ਭਿ੍ਰਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਅਤੇ ਸਾਬਕਾ ਮੰਤਰੀਆਂ ’ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਨ੍ਹਾਂ ਵਿੱਚ ਕਾਂਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆ ਤੋਂ ਬਾਅਦ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ ਭੋਆ ਹੱਥੇ ਚੜ੍ਹੇ ਸਨ। ਗਿ੍ਰਫ਼ਤਾਰੀ ਉਪਰੰਤ ਅਦਾਲਤ ’ਚ ਪੇਸ਼ ਕਰਨ ਉਪਰੰਤ ਸਾਬਕਾ ਵਿਧਾਇਕ ਨੂੰ 4 ਜੁਲਾਈ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ ਗਿਆ ਸੀ। ਹਾਲਾਂਕਿ ਜੋਗਿੰਦਰਪਾਲ ਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਕਾਰਨ ਪੀਜੀਆਈ ਦਾਖਲ ਕਰਵਾਇਆ ਗਿਆ ਸੀ। ਜੋ ਕਿ ਉਨ੍ਹਾਂ ਦੀ ਸਿਹਤ ਕੇਸ ਦਰਜ ਹੋਣ ਤੋਂ ਬਾਅਦ ਹੀ ਠੀਕ ਨਹੀਂ ਆ ਰਹੀ ਸੀ। ਬੁੱਧਵਾਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਵਿੱਚ ਸਾਬਕਾ ਵਿਧਾਇਕ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ।