ਰਜਿ: ਨੰ: PB/JL-124/2018-20
RNI Regd No. 23/1979

ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਕਈ ਦੁਕਾਨਾਂ ਸੜ ਕੇ ਸੁਆਹ
 
BY admin / June 22, 2022
ਚੰਡੀਗੜ੍ਹ, 22 ਜੂਨ, (ਯੂ.ਐਨ.ਆਈ.)-  ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿੱਚ ਅਚਾਨਕ ਅੱਗ ਲੱਗ ਗਈ। ਮੁਹਾਲੀ ਅਤੇ ਚੰਡੀਗੜ੍ਹ ਦੇ ਸਰਹੱਦੀ ਖੇਤਰ ਸੈਕਟਰ-56 ਵਿੱਚ ਸਥਿਤ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ ਦਹਿਸਤ ਦਾ ਮਾਹੌਲ ਹੈ। ਕਈ ਦੁਕਾਨਾਂ ਅੱਗ ਦੀ ਲਪੇਟ ਵਿਚ ਆ ਗਈਆਂ ਹਨ। ਅੱਗ ਲੱਗਣ ਤੋਂ ਬਾਅਦ ਧੂੰਏਂ ਦਾ ਗੁਬਾਰ ਉੱਠ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਪੁਲਿਸ ਅਤੇ ਫਾਇਰ ਬਿ੍ਰਗੇਡ ਨੂੰ ਦਿੱਤੀ ਗਈ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਅੱਗ ਦਾ ਕਾਲਾ ਧੂੰਆਂ ਆਸ-ਪਾਸ ਦੇ ਇਲਾਕੇ ਵਿੱਚ ਫੈਲ ਰਿਹਾ ਹੈ। ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬਿ੍ਰਗੇਡ ਦੇ ਕਰਮਚਾਰੀ ਅੱਗ ਬੁਝਾਉਣ ਵਿੱਚ ਜੁਟੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਸਾਮ 4 ਵਜੇ ਦੇ ਕਰੀਬ ਫਰਨੀਚਰ ਮਾਰਕੀਟ ‘ਚ ਅੱਗ ਲੱਗਣ ਦੀ ਘਟਨਾ ਵਾਪਰੀ। ਹਾਲਾਂਕਿ ਅੱਗ ਕਿਵੇਂ ਲੱਗੀ ਇਸ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਹੈ।ਦੁਕਾਨਦਾਰ ਆਪਣਾ ਸਮਾਨ ਬਚਾ ਕੇ ਸੜਕਾਂ ‘ਤੇ ਰੱਖ ਰਹੇ ਹਨ ਅਤੇ ਸੜਕ ਦੇ ਦੋਵੇਂ ਪਾਸੇ ਤੋਂ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਸੈਕਟਰ-56 ਵਿੱਚ ਹੈ। ਇਸ ਫਰਨੀਚਰ ਮਾਰਕੀਟ ਵਿੱਚ ਹੋਰ ਸਹਿਰਾਂ ਤੋਂ ਵੀ ਲੋਕ ਵੱਡੀ ਗਿਣਤੀ ਵਿੱਚ ਫਰਨੀਚਰ ਖਰੀਦਣ ਲਈ ਆਉਂਦੇ ਹਨ।ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਫਰਨੀਚਰ ਮਾਰਕੀਟ ਵਿੱਚ ਅੱਗਜਨੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਹਰ ਸਾਲ ਇੱਥੇ ਅੱਗ ਲੱਗ ਜਾਂਦੀ ਹੈ ਅਤੇ ਕਈ ਦੁਕਾਨਾਂ ਦਾ ਨੁਕਸਾਨ ਹੋ ਜਾਂਦਾ ਹੈ। ਬਾਜਾਰ ਵਿੱਚ ਜ?ਿਆਦਾਤਰ ਦੁਕਾਨਾਂ ਟੀਨ ਦੇ ਸੈੱਡਾਂ ਦੀਆਂ ਬਣੀਆਂ ਹੋਈਆਂ ਹਨ।