ਰਜਿ: ਨੰ: PB/JL-124/2018-20
RNI Regd No. 23/1979

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਵਿਡ ਪਾਜ਼ੇਟਿਵ
 
BY admin / August 05, 2022
ਚੰਡੀਗੜ੍ਹ, 5 ਅਗਸਤ,  (ਯੂ. ਐਨ. ਆਈ.)- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸਾਸਕ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਹਾਲਾਂਕਿ ਉਨ੍ਹਾਂ ‘ਚ ਕੋਰੋਨਾ ਦੇ ਕੋਈ ਗੰਭੀਰ ਲੱਛਣ ਨਹੀਂ ਦਿਖਾਈ ਦੇ ਰਹੇ ਹਨ। ਉਨ੍ਹਾਂ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਉਸ ਨੂੰ ਇਕ-ਦੋ ਦਿਨਾਂ ਵਿਚ ਮਿਲੇ ਹਨ, ਉਹ ਆਪਣੇ ਆਪ ਨੂੰ ਅਲੱਗ-ਥਲੱਗ ਕਰ ਲੈਣ ਅਤੇ ਹੋ ਸਕੇ ਤਾਂ ਆਪਣਾ ਕੋਰੋਨਾ ਟੈਸਟ ਕਰਵਾ ਲੈਣ। ਕੋਰੋਨਾ ਪਾਜੇਟਿਵ ਪਾਏ ਜਾਣ ਤੋਂ ਬਾਅਦ ਬਨਵਾਰੀ ਲਾਲ ਨੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਇਹ ਬੇਨਤੀ ਕੀਤੀ ਜਾਂਦੀ ਹੈ ਕਿ ਜੋ ਵੀ ਉਸਦੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਸਨ ਕਰਕੇ ਟੈਸਟ ਕਰਵਾਓ।”