ਰਜਿ: ਨੰ: PB/JL-124/2018-20
RNI Regd No. 23/1979

ਹਾਏ ਮਹਿੰਗਾਈ, ਕਾਂਗਰਸ ਸੜਕਾਂ ’ਤੇ ਆਈ
 
BY admin / August 05, 2022
ਨਵੀਂ ਦਿੱਲੀ, 5 ਅਗਸਤ, (ਯੂ.ਐਨ.ਆਈ.)- ਕਾਂਗਰਸ ਪਾਰਟੀ ਅੱਜ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਖਿਲਾਫ ਸੜਕਾਂ ’ਤੇ ਉਤਰੀ। ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਸਮੇਤ ਕਈ ਨੇਤਾਵਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ। ਪਾਰਟੀ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਾਲੇ ਕੱਪੜੇ ਪਹਿਨੇ ਹੋਏ ਸਨ। ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢਿਆ। ਹਾਲਾਂਕਿ ਪੁਲਸ ਨੇ ਉਸ ਨੂੰ ਅੱਧ ਵਿਚਕਾਰ ਹੀ ਰੋਕ ਲਿਆ ਅਤੇ ਹਿਰਾਸਤ ’ਚ ਲੈ ਲਿਆ। ਕਾਂਗਰਸ ਵੱਲੋਂ ਸ਼ੁੱਕਰਵਾਰ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਖਿਲਾਫ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੇ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਨੇਤਾ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ’ਘਿਰਾਓ’ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਦੇ ਲਈ ਪਾਰਟੀ ਦੇ ਕਈ ਆਗੂ ਅਤੇ ਵਰਕਰ ਕਾਂਗਰਸ ਹੈੱਡਕੁਆਰਟਰ ’ਤੇ ਇਕੱਠੇ ਹੋਏ ਸਨ। ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਵੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ’24 ਅਕਬਰ ਰੋਡ’ ਸਥਿਤ ਕਾਂਗਰਸ ਦੇ ਮੁੱਖ ਦਫ਼ਤਰ ਪਹੁੰਚੀ, ਜਿੱਥੋਂ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਹਿਰਾਸਤ ਵਿੱਚ ਲਏ ਜਾਣ ਤੋਂ ਪਹਿਲਾਂ ਉਹ ਕੁਝ ਸਮਾਂ ਸੜਕ ’ਤੇ ਧਰਨੇ ’ਤੇ ਬੈਠ ਗਈ। ਸੰਸਦ ਭਵਨ ਤੋਂ ਪਾਰਟੀ ਸੰਸਦ ਮੈਂਬਰਾਂ ਦੇ ਮਾਰਚ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੀ ਇਸ ਵਿੱਚ ਕੁਝ ਸਮੇਂ ਲਈ ਸ਼ਾਮਲ ਹੋਈ। ਹਿਰਾਸਤ ਵਿੱਚ ਲਏ ਜਾਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਦੇਸ਼ ਵਿੱਚ ਲੋਕਤੰਤਰ ਦਾ ਕਤਲ ਹੋ ਰਿਹਾ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ, ’ਇਹ ਤਾਨਾਸ਼ਾਹ ਸਰਕਾਰ ਡਰਦੀ ਨਜ਼ਰ ਆ ਰਹੀ ਹੈ। ਭਾਰਤ ਦੀ ਹਾਲਤ ਤੋਂ, ਪਿਛਾਂਹਖਿੱਚੂ ਮਹਿੰਗਾਈ ਅਤੇ ਇਤਿਹਾਸਕ ਬੇਰੁਜ਼ਗਾਰੀ ਤੋਂ, ਸਾਡੀਆਂ ਨੀਤੀਆਂ ਦੁਆਰਾ ਲਿਆਂਦੀ ਗਈ ਬਰਬਾਦੀ ਤੋਂ। ਜਿਹੜਾ ਸੱਚ ਤੋਂ ਡਰਦਾ ਹੈ, ਉਹ ਆਵਾਜ਼ ਉਠਾਉਣ ਵਾਲਿਆਂ ਨੂੰ ਡਰਾਉਂਦਾ ਹੈ!’ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕੀਤਾ, ’’ਅੱਜ ਇਕ ਵਾਰ ਫਿਰ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਮਹਿੰਗਾਈ, ਬੇਰੁਜ਼ਗਾਰੀ ਅਤੇ ਜੀਐਸਟੀ ਵਿਰੁੱਧ ਪ੍ਰਦਰਸ਼ਨ ਕਰਨ ਦੇ ਲੋਕਤਾਂਤਰਿਕ ਅਧਿਕਾਰ ਤੋਂ ਇਨਕਾਰ ਕਰ ਦਿੱਤਾ ਗਿਆ। ਸਾਨੂੰ ਵਿਜੇ ਚੌਂਕ ਵਿਖੇ ਪੁਲਿਸ ਵੈਨ ਵਿਚ ਬਿਠਾਇਆ ਗਿਆ। ਇੱਕ ਗੱਲ ਸਾਫ਼ ਹੈ, ਸਿਰਫ਼ ਡਰਨ ਵਾਲੇ ਹੀ ਡਰਾਉਣ ਦੀ ਕੋਸ਼ਿਸ਼ ਕਰਦੇ ਹਨ!’ ਰਮੇਸ਼ ਨੇ ਦਾਅਵਾ ਕੀਤਾ, ’’ਪਿਛਲੇ ਤਿੰਨ ਮਹੀਨਿਆਂ ਤੋਂ ਜਦੋਂ ਤੋਂ ਕਾਂਗਰਸ ਪ੍ਰਧਾਨ ਨੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ’ਭਾਰਤ ਜੋੜੋ’ ਯਾਤਰਾ ਦਾ ਐਲਾਨ ਕੀਤਾ ਹੈ, ਧਮਕੀ-ਜੀਵੀ ਨੇ ਕਾਂਗਰਸ ਪਾਰਟੀ ਅਤੇ ਸਾਡੇ ਨੇਤਾਵਾਂ ਵਿਰੁੱਧ ਬਦਲੇ ਅਤੇ ਡਰ ਦੀ ਜ਼ਹਿਰੀਲੀ ਰਾਜਨੀਤੀ ਤੇਜ਼ ਕਰ ਦਿੱਤੀ ਹੈ। ਇਹ ਸਿਰਫ਼ ਇਤਫ਼ਾਕ ਨਹੀਂ ਹੈ।” ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਹੋਣ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਕਾਂਗਰਸ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਾਲੇ ਕੱਪੜੇ ਪਹਿਨੇ ਹੋਏ ਸਨ। ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢਿਆ। ਹਾਲਾਂਕਿ ਪੁਲਸ ਨੇ ਉਸ ਨੂੰ ਅੱਧ ਵਿਚਕਾਰ ਹੀ ਰੋਕ ਲਿਆ ਅਤੇ ਹਿਰਾਸਤ ’ਚ ਲੈ ਲਿਆ। ਕਾਂਗਰਸ ਨੇ ਸ਼ੁੱਕਰਵਾਰ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਖਿਲਾਫ ਦੇਸ਼ ਵਿਆਪੀ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਇਸ ਤਹਿਤ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੇ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ‘ਘਿਰਾਓ’ ਕਰਨ ਦੀ ਯੋਜਨਾ ਬਣਾਈ ਸੀ। ਇਸ ਦੇ ਲਈ ਪਾਰਟੀ ਦੇ ਕਈ ਆਗੂ ਅਤੇ ਵਰਕਰ ਕਾਂਗਰਸ ਹੈੱਡਕੁਆਰਟਰ ’ਤੇ ਇਕੱਠੇ ਹੋਏ ਸਨ। ਵੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ’24 ਅਕਬਰ ਰੋਡ’ ਸਥਿਤ ਕਾਂਗਰਸ ਹੈੱਡਕੁਆਰਟਰ ਪਹੁੰਚੀ, ਜਿੱਥੋਂ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਕਾਲੇ ਰੰਗ ਦੀ ਸਲਵਾਰ-ਕਮੀਜ਼ ਅਤੇ ਦੁਪੱਟਾ ਪਹਿਨ ਕੇ ਪਿ੍ਰਅੰਕਾ ਪਾਰਟੀ ਹੈੱਡਕੁਆਰਟਰ ਦੇ ਸਾਹਮਣੇ ਪੁਲਿਸ ਬੈਰੀਕੇਡ ਪਾਰ ਕਰਕੇ ਦੂਜੇ ਪਾਸੇ ਪਹੁੰਚੀ ਅਤੇ ਸੜਕ ’ਤੇ ਧਰਨੇ ’ਤੇ ਬੈਠ ਗਈ। ਕੁਝ ਸਮੇਂ ਬਾਅਦ ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸ ਨੇ ਸ਼ੁੱਕਰਵਾਰ ਨੂੰ ਮਹਿੰਗਾਈ, ਬੇਰੋਜ਼ਗਾਰੀ ਅਤੇ ਜ਼ਰੂਰੀ ਵਸਤਾਂ ’ਤੇ ਜੀਐੱਸਟੀ ’ਚ ਵਾਧੇ ਵਿਰੁੱਧ ਵੱਡੇ ਪੱਧਰ ’ਤੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਪ੍ਰਦਰਸ਼ਨ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦਫਤਰ ਦੇ ਨੇੜੇ ਸ਼ੁਰੂ ਹੋਇਆ। ਲੋਕ ਸਭਾ ਮੈਂਬਰ ਰਾਹੁਲ ਗਾਂਧੀ ਅਤੇ ਅਧੀਰ ਰੰਜਨ ਚੌਧਰੀ ਵੀ ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਸ਼ਾਮਲ ਹਨ। ਅਧਿਕਾਰੀ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਡਿਪਟੀ ਕਮਿਸ਼ਨਰ ਅੰਮਿ੍ਰਤਾ ਗੁਗੂਲੋਥ ਦੇ ਹੱਥ ’ਤੇ ਸੱਟ ਲੱਗੀ ਅਤੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ।