ਰਜਿ: ਨੰ: PB/JL-124/2018-20
RNI Regd No. 23/1979

ਪਿ੍ਰਅੰਕਾ ਗਾਂਧੀ ਫਿਰ ਤੋਂ ਕੋਰੋਨਾ ਸੰਕਰਮਿਤ, ਘਰ ’ਚ ਹੋਈ ਆਈਸੋਲੇਟ
 
BY admin / August 10, 2022
ਨਵੀਂ ਦਿੱਲੀ, 10 ਅਗਸਤ (ਯੂ. ਐਨ. ਆਈ.)- ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਇੱਕ ਵਾਰ ਫਿਰ ਤੋਂ ਕੋਰੋਨਾ ਸੰਕਰਮਿਤ ਹੋ ਗਈ ਹੈ। ਕੁਝ ਸਮਾਂ ਪਹਿਲਾਂ ਵੀ ਉਹ ਕੋਰੋਨਾ ਨਾਲ ਸੰਕਰਮਿਤ ਹੋਈ ਸੀ। ਇਸ ਦੇ ਨਾਲ ਹੀ ਅੱਜ ਸਵੇਰੇ ਉਨ੍ਹਾਂ ਨੇ ਇੱਕ ਟਵੀਟ ਕਰਕੇ ਆਪਣੇ ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ “ਅੱਜ ਮੈਂ (ਦੁਬਾਰਾ) ਕੋਰੋਨਾ ਪਾਜੇਟਿਵ ਹਾਂ। ਮੈਂ ਘਰ ਵਿੱਚ ਆਈਸੋਲੇਟ ਹਾਂ ਅਤੇ ਸਾਰੇ ਨਿਯਮਾਂ ਦੀ ਪਾਲਣਾ ਕਰ ਰਹੀ ਹਾਂ।“ ਦੱਸ ਦੇਈਏ ਕਿ ਇਸ ਤੋਂ ਪਹਿਲਾਂ 3 ਜੂਨ ਨੂੰ ਪਿ੍ਰਅੰਕਾ ਗਾਂਧੀ ਕੋਰੋਨਾ ਨਾਲ ਸੰਕਰਮਿਤ ਹੋਈ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਸੀ।