ਰਜਿ: ਨੰ: PB/JL-124/2018-20
RNI Regd No. 23/1979

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਵੱਡੀ ਰਾਹਤ, 5 ਮਹੀਨੇ ਬਾਅਦ ਡਰੱਗ ਮਾਮਲੇ ’ਚ ਹਾਈ ਕੋਰਟ ਨੇ ਦਿੱਤੀ ਜ਼ਮਾਨਤ
 
BY admin / August 10, 2022
ਚੰਡੀਗਡ੍ਹ, 10 ਅਗਸਤ (ਰਾਜ ਕੁਮਾਰ ਵਰਮਾ)-ਐੱਨਡੀਪੀਐੱਸ ਕੇਸ ’ਚ ਫਸੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਹਾਈ ਕੋਰਟ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਜਸਟਿਸ ਐੱਮਐੱਸ ਰਾਮਚੰਦਰ ਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ 29 ਜੁਲਾਈ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਸੀ। ਉਨ੍ਹਾਂ ਨੂੰ ਇਸ ਮਾਮਲੇ ਵਿੱਤ ਰਾਹਤ ਮਿਲੀ ਹੈ। ਉਨ੍ਹਾਂ ਨੂੰ ਜਮਾਨਤ ਦੇ ਦਿੱਤੀ ਗਈ ਹੈ। ਜ?ਿਕਰਯੋਗ ਇਹ ਹੈ ਕਿ ਨਵਜੋਤ ਸਿੰਘ ਸਿੰਧੂ ਤੇ ਦਲੇਰ ਮਹਿੰਦੀ ਇਸ ਸਮੇਂ ਵੀ ਜੇਲ੍ਹ ਵਿੱਤ ਹੀ ਹਨ। ਇਸ ਤੋਂ ਪਹਿਲਾਂ ਮਜੀਠੀਆ ਦੀ ਇਸ ਪਟੀਸ਼ਨ ’ਤੇ ਹਾਈ ਕੋਰਟ ਦੇ ਦੋ ਬੈਂਚ ਸੁਣਵਾਈ ਤੋਂ ਇਨਕਾਰ ਕਰ ਚੁੱਕੇ ਹਨ। ਪਹਿਲਾਂ ਜਸਟਿਸ ਏਜੀ ਮਸੀਹ ਨੇ ਖ਼ੁਦ ਨੂੰ ਇਸ ਕੇਸ ਤੋਂ ਵੱਖ ਕਰਦਿਆਂ ਇਸ ਨੂੰ ਹੋਰ ਬੈਂਚ ਦੇ ਸਾਹਮਣੇ ਸੁਣਵਾਈ ਲਈ ਚੀਫ ਜਸਟਿਸ ਨੂੰ ਭੇਜ ਦਿੱਤਾ ਸੀ। ਜਦਕਿ ਜਸਟਿਸ ਮਸੀਹ ਦੀ ਬੈਂਚ ਇਸ ਪਟੀਸ਼ਨ ’ਤੇ ਬਹਿਸ ਪੂਰੀ ਕਰ ਚੁੱਕੀ ਸੀ ਤੇ ਮਜੀਠੀਆ ਦੀ ਜ਼ਮਾਨਤ ’ਤੇ ਆਪਣਾ ਫ਼ੈਸਲਾ ਵੀ ਸੁਰੱਖਿਅਤ ਰੱਖ ਚੁੱਕੀ ਸੀ। ਇਸ ਤੋਂ ਬਾਅਦ ਪਟੀਸ਼ਨ ਜਸਟਿਸ ਐੱਮਐੱਸ ਰਾਮਚੰਦਰ ਰਾਓ ਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ’ਚ ਸੁਣਵਾਈ ਲਈ ਆਈ ਸੀ। 15 ਜੁਲਾਈ ਨੂੰ ਜਸਟਿਸ ਅਨੂਪ ਚਿਤਕਾਰਾ ਨੇ ਖ਼ੁਦ ਨੂੰ ਇਸ ਕੇਸ ਤੋਂ ਵੱਖ ਕਰ ਲਿਆ, ਜਿਸ ਤੋਂ ਬਾਅਦ ਹੁਣ ਚੀਫ ਜਸਟਿਸ ਦੇ ਨਿਰਦੇਸ਼ ’ਤੇ ਇਸ ਪਟੀਸ਼ਨ ’ਤੇ ਜਸਟਿਸ ਐੱਮਐੱਸ ਰਾਮਚੰਦਰ ਰਾਓ ਤੇ ਜਸਟਿਸ ਸੁਰੇਸ਼ਵਰ ਠਾਕਰੇ ਦੀ ਬੈਂਚ ਨੇ ਸੁਣਵਾਈ ਸ਼ੁਰੂ ਕੀਤੀ ਸੀ।  ਇੱਕ ਹੋਰ ਖ਼ਬਰ ਮੁਤਾਬਕ ਸ਼੍ਰੋਮਣੀ ਅਕਾਲੀ ਦਲ () ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (  ) ਡਰੱਗ ਮਾਮਲੇ ਵਿੱਚ ਪਟਿਆਲਾ ਜੇਲ੍ਹ ‘ਚ ਬੰਦ ਸਨ। ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ‘ਚ ਪਿਛਲੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (  ) ਵੱਲੋਂ ਜੇਲ੍ਹ ਭਿਜਵਾਇਆ ਗਿਆ ਸੀ। 20 ਦਸੰਬਰ 2021 ਨੂੰ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਭੇਜਣ ਦੇ ਆਦੇਸ਼ ਦਿੱਤੇ ਸਨ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੋਟਾਂ ਪੈਣ ਤੋਂ ਬਾਅਦ 24 ਫਰਵਰੀ ਨੂੰ ਮਜੀਠੀਆ ਨੇ ਅਦਾਲਤ ‘ਚ ਆਤਮ ਸਮਰਪਣ ਕੀਤਾ ਸੀ। ਇਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ‘ਚ ਬੰਦ ਸਨ। ਕਈ ਵਾਰ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੋਈ, ਆਖਰਕਾਰ ਬੁੱਧਵਾਰ ਨੂੰ ਜ਼ਮਾਨਤ ਮਿਲ ਗਈ। ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਪਹਿਲਾਂ ਉਨ੍ਹਾਂ ਦੀ ਵੱਡੀ ਭੈਣ ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਲਈ ਪਹੁੰਚੇ। ਬੀਬੀ ਬਾਦਲ ਨੇ ਕੁਝ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕੀਤੇ ਬਿਨਾਂ ਹੀ ਉਹ ਵਾਪਸ ਚਲੇ ਗਏ।