ਰਜਿ: ਨੰ: PB/JL-124/2018-20
RNI Regd No. 23/1979

ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਦਿੱਲੀ ਦੇ ਏਮਜ਼ ’ਚ ਵੈਂਟੀਲੇਟਰ ਸਪੋਰਟ ’ਤੇ
 
BY admin / August 11, 2022
ਨਵੀਂ ਦਿੱਲੀ, 11 ਅਗਸਤ (ਯੂ. ਐਨ. ਆਈ.)-ਕਾਮੇਡੀ ਕਿੰਗ ਦੇ ਨਾਂ ਨਾਲ ਮਸਹੂਰ ਰਾਜੂ ਸ੍ਰੀਵਾਸਤਵ ਦੀ ਸਿਹਤ ਫਿਲਹਾਲ ਚਿੰਤਾਜਨਕ ਬਣੀ ਹੋਈ ਹੈ। ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਾਲ ਹੀ ਵਿੱਚ ਦਿੱਲੀ ਦੇ ਏਮਜ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਹ ਇਸ ਸਮੇਂ ਵੈਂਟੀਲੇਟਰ ‘ਤੇ ਹਨ। ਡਾਕਟਰਾਂ ਮੁਤਾਬਕ ਰਾਜੂ ਸ੍ਰੀਵਾਸਤਵ ਦੀ ਹਾਲਤ ਅਜੇ ਵੀ ਨਾਜੁਕ ਬਣੀ ਹੋਈ ਹੈ। ਉੱਤਰ ਪ੍ਰਦੇਸ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਰਾਜੂ ਸ੍ਰੀਵਾਸਤਵ ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਰਾਜ ਸਰਕਾਰ ਦੇ ਸਾਰੇ ਅਧਿਕਾਰੀਆਂ ਨੂੰ ਰਾਜੂ ਸ੍ਰੀਵਾਸਤਵ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦੇ ਨਿਰਦੇਸ ਦਿੱਤੇ ਹਨ। ਏਮਜ ਦੇ ਡਾਕਟਰਾਂ ਮੁਤਾਬਕ ਰਾਜੂ ਸ੍ਰੀਵਾਸਤਵ ਦੀ ਐਂਜੀਓਗ੍ਰਾਫੀ ਕੀਤੀ ਗਈ ਹੈ, ਜਿਸ ਵਿੱਚ ਦਿਲ ਦੇ ਇੱਕ ਹਿੱਸੇ ਵਿੱਚ 100 ਫੀਸਦੀ ਬਲਾਕ ਪਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਰਾਜੂ ਦੀ ਹਾਲਤ ਫਿਲਹਾਲ ਨਾਜੁਕ ਹੈ, ਇਸ ਲਈ ਉਸ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਵਰਕਆਊਟ ਦੌਰਾਨ ਰਾਜੂ ਸ੍ਰੀਵਾਸਤਵ ਅਚਾਨਕ ਬੇਹੋਸ ਹੋ ਗਏ ਸਨ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਏਮਜ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਰਾਜੂ ਸ੍ਰੀਵਾਸਤਵ ਦੀ ਹਾਲਤ ਨਾਜੁਕ ਹੋਣ ‘ਤੇ ਐਮਰਜੈਂਸੀ ਮੈਡੀਸਨ ਵਿਭਾਗ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਬਾਅਦ ਵਿੱਚ ਸੀਸੀਯੂ (ਕਾਰਡੀਏਕ ਕੇਅਰ ਯੂਨਿਟ) ਵਿੱਚ ਸ?ਿਫਟ ਕੀਤਾ ਗਿਆ। ਜਿਸ ਦਿਨ ਰਾਜੂ ਸ੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ, ਉਹ ਹੋਟਲ ਦੇ ਜਿਮ ਵਿੱਚ ਵਰਕਆਊਟ ਕਰ ਰਿਹਾ ਸੀ। ਟ੍ਰੈਡਮਿਲ ‘ਤੇ ਕਸਰਤ ਕਰਦੇ ਸਮੇਂ ਅਚਾਨਕ ਉਨ੍ਹਾਂ ਨੂੰ ਦਿਲ ‘ਚ ਦਰਦ ਹੋਇਆ ਅਤੇ ਉਹ ਹੇਠਾਂ ਡਿੱਗ ਗਏ। ਰਾਜੂ ਸ੍ਰੀਵਾਸਤਵ ਨੂੰ ਉਨ੍ਹਾਂ ਦੇ ਜਿਮ ਟ੍ਰੇਨਰ ਨੇ ਤੁਰੰਤ ਹਸਪਤਾਲ ਪਹੁੰਚਾਇਆ। ਰਾਜੂ ਸ੍ਰੀਵਾਸਤਵ ਦੇ ਪ੍ਰਸੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।