ਰਜਿ: ਨੰ: PB/JL-124/2018-20
RNI Regd No. 23/1979

ਸੋਨੀਆ ਗਾਂਧੀ ਫਿਰ ਕੋਰੋਨਾ ਪਾਜ਼ੇਟਿਵ, ਘਰ ’ਚ ਹੋਈ ਆਈਸੋਲੇਟ
 
BY admin / August 13, 2022
ਨਵੀਂ ਦਿੱਲੀ, 13 ਅਗਸਤ (ਯੂ. ਐਨ. ਆਈ.)-ਸਨੀਵਾਰ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਫਿਰ ਤੋਂ ਕੋਰੋਨਾ ਪਾਜੇਟਿਵ ਆਈ ਹੈ। ਜਿਸ ਦੀ ਜਾਣਕਾਰੀ ਕਾਂਗਰਸ ਦੇ ਸੰਸਦ ਮੈਂਬਰ ਅਤੇ ਜਨਰਲ ਸਕੱਤਰ ਇੰਚਾਰਜ ਸੰਚਾਲਕ ਜੈਰਾਮ ਰਮੇਸ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਅੱਜ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੀ ਕੋਵਿਡ-19 ਟੈਸਟ ਰਿਪੋਰਟ ਪਾਜੇਟਿਵ ਆਈ ਹੈ। ਉਹ ਸਰਕਾਰ ਦੁਆਰਾ ਜਾਰੀ ਕੀਤੇ ਗਏ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈਸੋਲੇਸਨ ਵਿੱਚ ਰਹੇਗੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 75 ਸਾਲਾ ਸੋਨੀਆ ਗਾਂਧੀ 2 ਜੂਨ ਨੂੰ ਕੋਵਿਡ-19 ਨਾਲ ਸੰਕਰਮਿਤ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ 12 ਜੂਨ ਨੂੰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਸ ਦਾ ਇਲਾਜ ਕੀਤਾ ਗਿਆ।