ਰਜਿ: ਨੰ: PB/JL-124/2018-20
RNI Regd No. 23/1979

ਪੰਜਾਬ ਵਿੱਚ ‘ਇਕ ਵਿਧਾਇਕ ਇਕ ਪੈਨਸ਼ਨ’ ਯੋਜਨਾ ਲਾਗੂ, ਨੋਟੀਫਿਕੇਸ਼ਨ ਜਾਰੀ
 
BY admin / August 13, 2022
ਚੰਡੀਗੜ੍ਹ, 13 ਅਗਸਤ (ਰਾਜ ਕੁਮਾਰ ਵਰਮਾ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਵਿਧਾਇਕ ਇਕ ਪੈਨਸਨ ਯੋਜਨਾ ਨੂੰ ਮਨਜੂਰੀ ਦੇ ਦਿੱਤੀ ਹੈ। ਇਹ ਫਾਈਲ ਲੰਬੇ ਸਮੇਂ ਤੋਂ ਰਾਜਪਾਲ ਕੋਲ ਪੈਂਡਿੰਗ ਸੀ। ਰਾਜਪਾਲ ਦੀ ਮਨਜੂਰੀ ਤੋਂ ਬਾਅਦ ਇਸ ਸਬੰਧੀ ਗਜਟ ਨੋਟੀਫਿਕੇਸਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਖੁਦ ਸੀਐਮ ਭਗਵੰਤ ਮਾਨ ਨੇ ਟਵੀਟ ਕਰ ਕੇ ਦਿੱਤੀ ਹੈ। ਹੁਣ ਤਕ ਸੂਬੇ ‘ਚ ਹਰੇਕ ਮਿਆਦ ਲਈ ਵੱਖਰੀ ਪੈਨਸਨ ਹੁੰਦੀ ਸੀ। ਮਿਸਾਲ ਵਜੋਂ ਜੇਕਰ ਕੋਈ ਆਗੂ ਪੰਜ ਵਾਰ ਵਿਧਾਇਕ ਬਣਿਆ ਤਾਂ ਉਸ ਨੂੰ ਪੰਜ ਪੈਨਸਨਾਂ ਮਿਲਦੀਆਂ ਸਨ, ਪਰ ਹੁਣ ਸਿਰਫ ਇਕ ਪੈਨਸਨ ਮਿਲੇਗੀ। ਵਿਧਾਇਕਾਂ ਦੀ ਪੈਨਸਨ ਸਬੰਧੀ ਨੋਟੀਫਿਕੇਸਨ ਜਾਰੀ ਹੋਣ ਤੋਂ ਬਾਅਦ ਹੁਣ ਵਿਧਾਇਕਾਂ ਨੂੰ ਆਪਣਾ ਕਾਰਜਕਾਲ ਪੂਰਾ ਹੋਣ ‘ਤੋਂ ਬਾਅਦ 60 ਹਜਾਰ ਰੁਪਏ ਪੈਨਸਨ ਅਤੇ ਡੀਏ ਹੀ ਮਿਲੇਗਾ। ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਇਕ ਤੋਂ ਜ?ਿਆਦਾ ਪੈਨਸ਼ਨਾਂ ਲੈਣ ਵਾਲੇ ਸਾਬਕਾ ਵਿਧਾਇਕਾਂ ਦੀ ਗਿਣਤੀ 241 ਹੈ। ਇਕ ਪੈਨਸਨ ਦੇਣ ਨਾਲ 19.53 ਕਰੋੜ ਦਾ ਖਜਾਨੇ ਦਾ ਫਾਇਦਾ ਹੋਵੇਗਾ। ਸੂਬੇ ’ਤੇ ਵਿੱਤੀ ਬੋਝ ਘਟਾਉਣ ਲਈ ਆਮ ਆਦਮੀ ਪਾਰਟੀ () ਦੀ ਸਰਕਾਰ ਨੇ ਪਹਿਲਾਂ ਹੀ ਵਿਧਾਇਕਾਂ ਲਈ ਸਿੰਗਲ ਪੈਨਸ਼ਨ ਸਕੀਮ (  ) ਦਾ ਐਲਾਨ ਕਰ ਦਿੱਤਾ ਸੀ। ਪੰਜਾਬ ਵਿਚ ਹੁਣ ਸਾਬਕਾ ਵਿਧਾਇਕਾਂ ਨੂੰ ਸਿਰਫ ਇਕ ਹੀ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਵੱਲੋਂ ‘ਇਕ ਵਿਧਾਇਕ ਇਕ ਪੈਨਸ਼ਨ’ ਦੇ ਕਾਨੂੰਨ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਪੰਜਾਬੀਆਂ ਨੂੰ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਿਬ ਨੇ ਇਕ ਵਿਧਾਇਕ ਇਕ ਪੈਨਸ਼ਨ ਵਾਲੇ ਗਜਟ ਨੋਟੀਫਿਕੇਸ਼ਨ ਨੂੰ ਮਨਜੂਰੀ ਦੇ ਦਿੱਤੀ ਹੈ। ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ। 2 ਮਈ ਨੂੰ ਭਗਵੰਤ ਮਾਨ ਨੇ ਕੈਬਨਿਟ ਵਿਚ ਇਕ ਵਿਧਾਇਕ ਇਕ ਪੈਨਸ਼ਨ ਯੋਜਨਾ ਨੂੰ ਮਨਜੂਰੀ ਦਿੱਤੀ ਸੀ। ਇਸ ਦੇ ਬਾਅਦ ਰਾਜਪਾਲ ਨੂੰ ਫਾਈਲ ਭੇਜੀ ਗਈ ਸੀ ਪਰ ਰਾਜਪਾਲ ਨੇ ਇਹ ਕਹਿੰਦੇ ਹੋਏ ਫਾਈਲ ਵਾਪਸ ਕਰ ਦਿੱਤੀ ਸੀ ਕਿ ਇਸ ਸਬੰਧ ਵਿਚ ਵਿਧਾਨ ਸਭਾ ਵਿਚ ਬਿੱਲ ਪੇਸ਼ ਕੀਤਾ ਜਾਵੇ। ਸੂਬੇ ਵਿਚ ਹੁਣ ਤੱਕ ਹਰ ਕਾਰਜਕਾਲ ਦੀ ਵੱਖ-ਵੱਖ ਪੈਨਸ਼ਨ ਮਿਲਦੀ ਸੀ। ਮਤਲਬ ਜੇਕਰ ਕੋਈ ਨੇਤਾ 5 ਵਾਰ ਵਿਧਾਇਕ ਰਿਹਾ ਤਾਂ ਉਸ ਨੂੰ 5 ਪੈਨਸ਼ਨਾਂ ਮਿਲਦੀਆਂ ਸੀ ਪਰ ਹੁਣ ਇਕ ਹੀ ਪੈਨਸ਼ਨ ਮਿਲੇਗੀ। ਵਿਧਾਇਕਾਂ ਦੀ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਅਦ ਹੁਣ ਵਿਧਾਇਕਾਂ ਨੂੰ ਉਨ੍ਹਾਂ ਦਾ ਕਾਰਜਕਾਲ ਪੂਰਾ ਹੋਣ ਦੇ ਬਾਅਦ 60 ਹਜਾਰ ਰੁਪਏ ਪੈਨਸ਼ਨ ਤੇ ਡੀਏ ਹੀ ਮਿਲੇਗਾ। ਪੰਜਾਬ ਵਿਚ ਵਿਧਾਇਕਾਂ ਕੋਲ ਇਕ ਤੋਂ ਜ?ਿਆਦਾ ਪੈਨਸ਼ਨ ਜਾ ਰਹੀ ਸੀ ਜਿਸ ਕਾਰਨ ਸਰਕਾਰ ‘ਤੇ 19.53 ਕਰੋੜ ਦਾ ਵਿੱਤੀ ਬੋਝ ਹਰ ਸਾਲ ਪੈ ਰਿਹਾ ਸੀ। ਕਈ ਸਾਬਕਾ ਵਿਧਾਇਕ ਤਾਂ ਅਜਿਹੇ ਵੀ ਹਨ ਜਿਨ੍ਹਾਂ ਦੀ ਪੈਨਸ਼ਨ 5 ਲੱਖ ਰੁਪਏ ਤੱਕ ਬਣ ਰਹੀ ਸੀ। ਸਰਕਾਰ ਦੇ ਇਸ ਫੈਸਲੇ ਨਾਲ ਹਰ ਸਾਲ ਖਜਾਨੇ ‘ਤੇ ਕਰੋੜਾਂ ਰੁਪਏ ਦਾ ਬੋਝ ਘੱਟ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਈ ਵਿਧਾਇਕ ਅਜਿਹੇ ਹਨ ਜੋ ਚਾਰ ਜਾਂ ਪੰਜ ਵਾਰ ਚੋਣ ਜਿੱਤ ਕੇ ਵਿਧਾਇਕ ਬਣ ਚੁੱਕੇ ਹਨ ਅਤੇ ਜਿਨੀਂ ਵਾਰ ਉਹ ਜਿੱਤੇ ਉਨ੍ਹਾਂ ਨੂੰ ਉਨੀਆਂ ਹੀ ਪੈਨਸ਼ਨਾਂ ਮਿਲ ਰਹੀਆਂ ਹਨ। ਇਸ ਨਾਲ ਸਰਕਾਰੀ ਖ਼ਜ਼ਾਨੇ ਉੁਪਰ ਕਰੋੜਾਂ ਰੁਪਏ ਦਾ ਬੋਝ ਪੈ ਰਿਹਾ ਹੈ। ਇਸ ਖਰਚੇ ਨੂੰ ਘਟਾਉਣ ਲਈ ਮਾਨ ਸਰਕਾਰ ਨੇ ਸੱਤਾ ਵਿੱਚ ਆਉਦਿਆਂ ਹੀ ਐਲਾਨ ਕੀਤਾ ਸੀ ਕਿ ਕੋਈ ਵਿਧਾਇਕ ਭਾਵੇਂ ਕਿੰਨੀ ਵਾਰ ਵਿਧਾਇਕ ਬਣੇ ਉਸ ਨੂੰ ਕੇਵਲ ਇਕੋ ਹੀ ਪੈਨਸ਼ਨ ਮਿਲੇਗੀ। ਹੁਣ ਜਦ ਇਸ ਸਬੰਧ ਵਿੱਚ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ ਤਾਂ ਹੁਣ ਕਿਸੇ ਵੀ ਵਿਧਾਇਕ ਨੂੰ ਇੱਕ ਤੋਂ ਜ਼ਿਆਦਾ ਪੈਨਸ਼ਨ ਨਹੀਂ ਮਿਲੇਗੀ।