ਰਜਿ: ਨੰ: PB/JL-124/2018-20
RNI Regd No. 23/1979

ਡੀਪੀਈ ਉਮੀਦਵਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਘਿਰਾਓ
 
BY admin / January 20, 2023
ਪਟਿਆਲਾ, 20 ਜਨਵਰੀ, (ਯੂ.ਐਨ.ਆਈ.)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ-ਰਾਜਪੁਰਾ ਰੋਡ ਸਥਿਤ ਨਵੇਂ ਬੱਸ ਸਟੈਂਡ ਦੇ ਕੰਮ ਦਾ ਜਾਇਜ਼ਾ ਲੈਣ ਪਹੁੰਚੇ। ਜਿੱਥੇ ਸੀਐੱਮ ਮਾਨ ਦਾ ਬੇਰੁਜ਼ਗਾਰ ਡੀਪੀਈ ਅਧਿਆਪਕਾਂ ਵਲੋਂ ਘਿਰਾਓ ਕੀਤਾ ਗਿਆ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਬੱਸ ਸਟੈਂਡ ਆਏ ਸੀ ਤਾਂ ਜਦੋ ਉਹ ਬਾਹਰ ਨਿਕਲਣ ਲੱਗੇ ਤਾਂ ਡੀਪੀਈ 168 ਕੈਂਡੀਡੇਟ ਲੜਕੀ ਨੇ ਮੁੱਖ ਮੰਤਰੀ ਦੀ ਗੱਡੀ ਅੱਗੇ ਆ ਗਏ ਅਤੇ ਉਨ੍ਹਾਂ ਨੇ ਸੀਐੱਮ ਮਾਨ ਨੂੰ ਮੰਗ ਪੱਤਰ ਦਿੱਤਾ ਅਤੇ ਆਪਣੀਆਂ ਮੰਗਾਂ ਬਾਰੇ ਦੱਸਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਤੋਂ ਜਲਦੀ ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰਨਗੇ। ਦੂਜੇ ਪਾਸੇ ਪ੍ਰ?ਦਰਸ਼ਨ ਕਰ ਰਹੇ ਡੀਪੀਈ ਅਧਿਆਪਕ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਾਲ 2022 ਦੇ ਵਿਚ ਚੋਣਾਂ ਤੋਂ ਪਹਿਲਾਂ 168 ਪੋਸਟਾਂ ਪੰਜਾਬ ਸਰਕਾਰ ਵਲੋਂ ਕੱਢੀਆਂ ਗਈਆਂ ਸੀ। ਉਨ੍ਹਾਂ ਕਿਹਾ ਕਿ ਸਾਡੀ ਭਰਤੀ ਸਰਕਾਰ ਵਲੋਂ ਉਸ ਸਮੇਂ ਕੀਤੀ ਗਈ ਸੀ। ਪਰ ਹੁਣ ਸਰਕਾਰ ਵਲੋਂ ਉਨ੍ਹਾਂ ਦੀ ਭਰਤੀ ਉਪਰ ਪੀਟੈੱਟ ਪ੍ਰੀਖਿਆ ਥੋਪੀ ਜਾ ਰਹੀ ਹੈ। ਜੋਕਿ ਨਿਯਮਾਂ ਤਹਿਤ ਬਿਲਕੁੱਲ ਵੀ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬੇਰੁਜ਼ਗਾਰਾਂ ਵਲੋਂ ਮੁਹਾਲੀ ਵਿਖੇ 13 ਦਿਨਾਂ ਤੋਂ ਟੈਂਕੀ ’ਤੇ ਚੜ੍ਹ ਕੇ ਧਰਨਾ ਦਿੱਤਾ ਜਾ ਰਿਹਾ ਹੈ, ਉਨ੍ਹਾਂ ਦੀ ਕਈ ਵਾਰ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ। ਸਿੱਖਿਆ ਮੰਤਰੀ ਵਲੋਂ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾਂਦੀ ਹੈ ਜਦੋਂ ਵੀ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦੀ ਮੰਗ ਕਰਦੇ ਹਨ ਤਾਂ ਉਸ ਨੂੰ ਵੀ ਮੌਕੇ ਤੇ ਆ ਕੇ ਰੱਦ ਕੀਤਾ ਜਾ ਰਿਹਾ ਹੈ। ਇਸ ਲਈ ਉਨ੍ਹਾਂ ਹੁਣ ਫ਼ੈਸਲਾ ਕੀਤਾ ਹੈ ਜਿੱਥੇ ਵੀ ਮੁੱਖ ਮੰਤਰੀ ਆਪਣੀ ਫੇਰੀ ’ਤੇ ਜਾਣਗੇ ਉਥੇ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ।