ਭਾਜਪਾ ਦੇ ਸੀਨੀਅਰ ਆਗੂ ਸਰੂਪ ਚੰਦ ਸਿੰਗਲਾ ਨੂੰ ਜਾਨੋਂ ਮਾਰਨ ਦੀ ਧਮਕੀ
ਬਠਿੰਡਾ, 21 ਜਨਵਰੀ, (ਯੂ.ਐਨ.ਆਈ.)- ਪੰਜਾਬ ਵਿਚ ਗੈਂਗਸਟਰਾਂ ਤੇ ਗ਼ੈਰ ਸਮਾਜਿਕ ਅਨਸਰਾਂ ਵੱਲੋਂ ਧਮਕੀਆਂ ਦੇਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਵਿਚ ਧਮਕੀਆਂ ਮਗਰੋਂ ਟਾਰਗੇਟ ਬਣਾ ਕੇ ਕਈਆਂ ਦੀ ਪਹਿਲਾਂ ਵੀ ਜਾਨ ਲਈ ਜਾ ਚੁੱਕੀ ਹੈ। ਬਠਿੰਡਾ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਧਮਕੀ ਮਿਲੀ ਹੈ। ਕੱਲ੍ਹ ਨੂੰ ਅੰਮ੍ਰਿਤਸਰ ਫੇਰੀ ਦੌਰਾਨ ਫੋਨ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਕਿਸੇ ਨੇ ਫੋਨ ਕਰਕੇ ਇਹ ਧਮਕੀ ਦਿੱਤੀ ਹੈ ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਫੋਨ ਉਤੇ ਕਥਿਤ ਵਿਅਕਤੀ ਸਰੂਪ ਚੰਦ ਸਿੰਗਲਾ ਨੂੰ ਧਮਕੀ ਦਿੰਦੇ ਹੋਏ ਕਹਿ ਰਿਹਾ ਹੈ ਕਿ ਜੋ ਹਾਲ ਸੁਧੀਰ ਸੂਰੀ ਦਾ ਹੋਇਆ ਹੈ, ਉਸ ਨੂੰ ਦੇਖ ਦੇ ਯਾਦ ਰੱਖੇ। ਕਾਬਿਲੇਗੌਰ ਹੈ ਕਿ 26 ਜਨਵਰੀ ਦੇ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ ਝੰਡਾ ਲਹਿਰਾਇਆ ਜਾਣਾ ਹੈ। ਇਸ ਸਮਾਗਮ ਤੋਂ ਪਹਿਲਾਂ ਬਠਿੰਡਾ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਇਸ ਘਟਨਾ ਤੋਂ ਬਾਅਦ ਵੀ ਪੁਲਿਸ ਵੱਲੋਂ ਸਰੂਪ ਚੰਦ ਸਿੰਗਲਾ ਦੀ ਸੁਰੱਖਿਆ ਨੂੰ ਲੈ ਕੇ ਕੋਈ ਸੁਰੱਖਿਆ ਪ੍ਰਬੰਧ ਨਹੀਂ ਕੀਤੇ ਗਏ। ਗੌਰਤਲਬ ਹੈ ਕਿ ਸਰੂਪ ਚੰਦ ਸਿੰਗਲਾ ਨੂੰ ਇਹ ਤੀਜੀ ਵਾਰ ਧਮਕੀ ਮਿਲੀ ਹੈ। ਇਸ ਸਬੰਧੀ ਉਹ ਪਹਿਲਾਂ ਵੀ ਪੁਲਿਸ ਨੂੰ ਸੂਚਿਤ ਕਰ ਚੁੱਕੇ ਹਨ।