ਕਰਨਾਟਕ ਵਿੱਚ ਬਣੀ ਨਵੀਂ ਵਜ਼ਾਰਤ
ਬੈਂਗਲੁਰੂ, 20 ਮਈ (ਯੂ. ਐਨ. ਆਈ.)-ਕਰਨਾਟਕ ਵਿੱਚ ਸ਼ਨੀਵਾਰ ਨੂੰ ਕਾਂਗਰਸ ਦੀ ਸਰਕਾਰ ਬਣੀ। ਸਿੱਧਰਮਈਆ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਥਾਵਰਚੰਦ ਗਹਿਲੋਤ ਨੇ ਦੁਪਹਿਰ 12.30 ਵਜੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਤੋਂ ਬਾਅਦ ਡੀਕੇ ਸ਼ਿਵਕੁਮਾਰ ਨੇ ਇਕਲੌਤੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਡਾਕਟਰ ਜੀ ਪਰਮੇਸ਼ਵਰ, ਕੇਐਚ ਮੁਨੀਅੱਪਾ, ਕੇਜੇ ਜਾਰਜ ਅਤੇ ਐਮਬੀ ਪਾਟਿਲ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਸਤੀਸ਼ ਜਰਕੀਹੋਲੀ, ਪ੍ਰਿਅੰਕ ਖੜਗੇ, ਰਾਮਲਿੰਗਾ ਰੈੱਡੀ ਅਤੇ ਜ਼ਮੀਰ ਅਹਿਮਦ ਖਾਨ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਵਿੱਚ ਨੌਂ ਵਿਰੋਧੀ ਪਾਰਟੀਆਂ ਦੇ ਆਗੂ ਮੌਜੂਦ ਸਨ। ਇਨ੍ਹਾਂ ਵਿੱਚ ਮਹਿਬੂਬਾ ਮੁਫਤੀ (ਪੀਡੀਪੀ), ਨਿਤੀਸ਼ ਕੁਮਾਰ (ਜੇਡੀਯੂ), ਤੇਜਸਵੀ ਯਾਦਵ (ਏਆਰਜੇਡੀ), ਡੀ ਰਾਜਾ ਅਤੇ ਸੀਤਾਰਾਮ ਯੇਚੁਰੀ (ਖੱਬੇ), ਐਮਕੇ ਸਟਾਲਿਨ (ਡੀਐਮਕੇ), ਸ਼ਰਦ ਪਵਾਰ (ਐਨਸੀਪੀ), ਫਾਰੂਕ ਅਬਦੁੱਲਾ (ਰਾਸ਼ਟਰੀ ਕਾਂਗਰਸ), ਕਮਲ ਹਾਸਨ (ਮੱਕਲ ਨੀਧੀ ਮਾਇਮ) ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਕਾਂਗਰਸ ਦੇ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਕਮਲਨਾਥ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਮੌਜੂਦ ਸਨ। ਦੱਸ ਦੇਈਏ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜੇ 13 ਮਈ ਨੂੰ ਆਏ ਸਨ। ਕਾਂਗਰਸ ਨੇ 224 ਸੀਟਾਂ ‘ਚੋਂ 135, ਭਾਜਪਾ ਨੇ 66 ਅਤੇ ਜੇਡੀਐੱਸ ਨੇ 19 ਸੀਟਾਂ ਜਿੱਤੀਆਂ ਹਨ। ਪਰ ਕਾਂਗਰਸ ਵਿੱਚ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਪੰਜ ਦਿਨਾਂ ਤੱਕ ਮੰਥਨ ਚੱਲਦਾ ਰਿਹਾ। ਸਿੱਧਰਮਈਆ ਅਤੇ ਡੀਕੇ ਸ਼ਿਵਕੁਮਾਰ ਵਿਚਾਲੇ ਦਾਅਵਾ ਸੀ। ਹਾਈਕਮਾਨ ਨੇ ਸਿੱਧਰਮਈਆ ਨੂੰ ਚੁਣਿਆ ਹੈ। ਸਿੱਧਾਰਮਈਆ ਨੇ ਅੱਜ ਕਰਨਾਟਕ ਦੇ 24ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਕਾਂਗਰਸ ਦੇ ਸੂਬਾਈ ਪ੍ਰਧਾਨ ਡੀਕੇ ਸ਼ਿਵਕੁਮਾਰ ਨੇ ਵੀ ਸਹੁੰ ਚੁੱਕੀ। ਉਹ ਉਪ ਮੁੱਖ ਮੰਤਰੀ ਹੋਣਗੇ। ਜੀ.ਪਰਮੇਸ਼ਵਰ, ਕੇਐੱਚ ਮੁਨੀਅੱਪਾ, ਕੇਜੇ ਜਾਰਜ ਅਤੇ ਐੱਮਬੀ ਪਾਟਿਲ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।ਇਨ੍ਹਾਂ ਨੂੰ ਰਾਜਪਾਲ ਥਾਵਰਚੰਦ ਗਹਿਲੋਤ ਨੇ ਸਹੁੰ ਚੁਕਾਈ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਕਈ ਰਾਜਾਂ ਦੇ ਮੁੱਖ ਮੰਤਰੀ ਤੇ ਪਾਰਟੀ ਲੀਡਰਸ਼ਿਪ ਤੇ ਦੇਸ਼ ’ਚ ਵਿਰੋਧੀ ਧਿਰਾਂ ਦੇ ਨੇਤਾ ਹਾਜ਼ਰ ਸਨ। ਕਾਂਗਰਸ ਦੇ ਸੀਨੀਅਰ ਨੇਤਾ ਸਿੱਧਰਮਈਆ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਦੂਜੇ ਪਾਸੇ ਕਾਂਗਰਸ ਪ੍ਰਧਾਨ ਡੀਕੇ ਸ਼ਿਵ ਕੁਮਾਰ ਨੇ ਡਿਪਟੀ ਸੀਐੱਮ ਵਜੋਂ ਸਹੁੰ ਚੁੱਕੀ। ਰਾਜਪਾਲ ਥਾਵਰ ਚੰਦ ਗਹਿਲੋਤ ਨੇ ਬੰਗਲੌਰ ਦੇ ਕਾਂਤੀਰਵਾ ਸਟੇਡੀਅਮ ਵਿਚ ਆਯੋਜਿਤ ਸਹੁੰ ਚੱਕ ਸਮਾਗਮ ਵਿਚ ਸਿੱਧਰਮਈਆ ਤੇ ਸ਼ਿਵਕੁਮਾਰ ਨੂੰ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰੁਜਨ ਖੜਗੇ, ਪਾਰਟੀ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਸਣੇ ਕਈ ਨੇਤਾ ਸ਼ਾਮਲ ਹੋਏ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਭਾਰਤ ਜੋੜੋ ਯਾਤਰਾ ਵਿਚ ਕਿਹਾ ਸੀ ਕਿ ਨਫਰਤ ਨੂੰ ਮਿਟਾਇਆ ਤੇ ਮੁਹੱਬਤ ਜਿੱਤੀ। ਨਫਰਤ ਦੇ ਬਾਜ਼ਾਰ ਵਿਚ ਕਰਨਾਟਕ ਨੇ ਲੱਖਾਂ ਮੁਹੱਬਤ ਦੀਆਂ ਦੁਕਾਨਾਂ ਖੋਲ੍ਹੀਆਂ ਹਨ। ਰਾਹੁਲ ਨੇ ਕਿਹਾ ਕਿ ਕਰਨਾਟਕ ਦੀ ਜਨਤਾ ਦਾ ਮੈਂ ਦਿਲ ਤੋਂ ਤੇ ਕਾਂਗਰਸ ਪਾਰਟੀ ਵੱਲੋਂ ਧੰਨਵਾਦ ਕਰਦਾ ਹਾਂ। ਤੁਸੀਂ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਦਾ ਸਾਥ ਦਿੱਤਾ। ਉੁਨ੍ਹਾਂ ਕਿਹਾ ਕਿ ਕਰਨਾਟਕ ਦੀ ਕਾਂਗਰਸ ਸਰਕਾਰ ਨੇ ਜੋ 5 ਵਾਅਦੇ ਕੀਤੇ ਹਨ ਅਸੀਂ ਉਸ ਨੂੰ ਕਾਨੂੰਨ ਬਣਾਵਾਂਗੇ। ਕਾਂਗਰਸ ਜੋ ਕਹਿੰਦੀ ਹੈ ਕਰਕੇ ਦਿਖਾਉਂਦੀ ਹੈ। ਦੱਸ ਦੇਈਏ ਕਿ ਸਹੁੰ ਚੁੱਕ ਸਮਾਗਮ ਵਿਚ ਪੀਡੀਪੀ ਚੀਫ ਮਹਿਬੂਬਾ ਮੁਫਤੀ, ਨੈਸ਼ਨਲ ਕਾਂਗਰਸ ਦੇ ਪ੍ਰਧਾਨ ਫਾਰੂਕ ਅਬਦੁੱਲਾ, N3P ਚੀਫ ਸ਼ਰਦ ਪਵਾਰ, ਤਮਿਲਨਾਡੂ ਦੇ ਮੁੱਖ ਮੰਤਰੀ ਐੱਸ. ਕੇ. ਸਟਾਲਿਨ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਸ਼ਾਮਲ ਹੋਏ।