ਰਜਿ: ਨੰ: PB/JL-124/2018-20
RNI Regd No. 23/1979

2015 ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੰਦੀਪ ਬਰੇਟਾ ਗਿ੍ਰਫਤਾਰ
 
BY admin / May 23, 2023
ਨਵੀਂ ਦਿੱਲੀ, 23 ਮਈ, (ਯੂ.ਐਨ.ਆਈ.)- ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜਿਸਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗਿ੍ਰਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਸੰਦੀਪ ਬਰੇਟਾ ਦਾ ਨਾਂ ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਅਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ। ਫਰੀਦਕੋਟ ਜÇ?ਲ੍ਹੇ ਦੀ ਪੁਲਿਸ ਟੀਮ ਬੰਗਲੌਰ ਲਈ ਰਵਾਨਾ ਹੋ ਗਈ ਹੈ। ਇਸ ਤੋਂ ਇਲਾਵਾ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨੋਂ ਘਟਨਾਵਾਂ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਪਹਿਲਾਂ ਹੀ ਰਾਮ ਰਹੀਮ ਅਤੇ ਹੋਰ ਡੇਰਾ ਸਮਰਥਕਾਂ ਦੇ ਖÇ?ਲਾਫ ਚਾਰਜਸੀਟ ਦਾਇਰ ਕਰ ਦਿੱਤੀ ਹੈ ਅਤੇ ਇਨ੍ਹੀਂ ਦਿਨੀਂ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ। ਪਰ ਸੁਪਰੀਮ ਕੋਰਟ ਨੇ ਦੋਸੀ ਡੇਰਾ ਸਮਰਥਕਾਂ ਦੀ ਪਟੀਸਨ ‘ਤੇ ਤਿੰਨੋਂ ਕੇਸ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੇ ਹਨ। ਇਹ ਹੈ ਪੂਰਾ ਮਾਮਲਾ 1 ਜੂਨ 2015 ਨੂੰ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਤੋਂ ਬੀੜ ਸਾਹਿਬ ਚੋਰੀ ਹੋਇਆ ਸੀ। ਪਿੱਛਲੇ ਸਾਲ ਜੁਲਾਈ ਵਿੱਚ ਰਾਮ ਰਹੀਮ ਨੂੰ ਇਸ ਮਾਮਲੇ ‘ਚ ਨਾਮਜਦ ਕੀਤਾ ਗਿਆ ਸੀ। ਇਸ ਮਾਮਲੇ ‘ਚ ਰਾਮ ਰਹੀਮ ਨੂੰ ਮਿਲਾ ਕਿ ਕੁੱਲ੍ਹ 11 ਆਰੋਪੀ ਸੀ ਜਿਨ੍ਹਾਂ ਵਿੱਚ ਇੱਕ (ਮਹਿੰਦਰ ਪਾਲ ਬਿੱਟੂ) ਦਾ ਕਤਲ ਕਰ ਦਿੱਤਾ ਗਿਆ ਸੀ।