ਰਜਿ: ਨੰ: PB/JL-124/2018-20
RNI Regd No. 23/1979

ਗੈਂਗਸਟਰ ਜਰਨੈਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਬਦਮਾਸ਼ਾਂ ਨੇ ਚਲਾਈਆਂ 20-25 ਗੋਲੀਆਂ
 
BY admin / May 24, 2023
ਅੰਮ੍ਰਿਤਸਰ, ਜੰਡਿਆਲਾ ਗੁਰੂ, 24 ਮਈ, (ਨਿਰਮਲ ਸਿੰਘ ਚੌਹਾਨ, ਵਰਿੰਦਰ ਸਿੰਘ)- ਪੰਜਾਬ ਦੇ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਗੈਂਗਸਟਰ ਜਰਨੈਲ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਬਦਮਾਸ਼ਾਂ ਨੇ ਜਰਨੈਲ ਸਿੰਘ ’ਤੇ 20-25 ਗੋਲੀਆਂ ਚਲਾਈਆਂ, ਜਿਸ ’ਚ ਜਰਨੈਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਅੰਮ੍ਰਿਤਸਰ ਦੇ ਬਾਬਾ ਬਕਾਲਾ ਨੇੜੇ ਪਿੰਡ ਸਠਿਆਲਾ ਦੀ ਹੈ। ਇੱਥੇ ਕੁਝ ਲੋਕਾਂ ਨੇ ਜਰਨੈਲ ਸਿੰਘ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਘਟਨਾ ਤੋਂ ਬਾਅਦ ਜਰਨੈਲ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਜਿਸ ਵਿੱਚ ਨਕਾਬਪੋਸ਼ ਲੋਕ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ।