ਰਜਿ: ਨੰ: PB/JL-124/2018-20
RNI Regd No. 23/1979

ਕਿਸ਼ਤਵਾੜ ’ਚ ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ
 
BY admin / May 24, 2023
ਸ੍ਰੀਨਗਰ, 24 ਮਈ, (ਯੂ.ਐਨ.ਆਈ.)- ਕਿਸ਼ਤਵਾੜ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ’ਚ 7 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇਕ ਗੰਭੀਰ ਜ਼ਖਮੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਾਂਗਦੁਰੂ ਪਾਵਰ ਪ੍ਰੋਜੈਕਟ (ਡਾਚਨ ਖੇਤਰ) ਵਿੱਚ ਇੱਕ ਕਰੂਜ਼ਰ ਵਾਹਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਗੱਡੀ ਪ੍ਰਾਜੈਕਟ ਦੇ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਸੀ। ਬਚਾਅ ਕਾਰਜ ਜਾਰੀ ਹੈ। ਇਸ ਘਟਨਾ ’ਤੇ ਡੀਸੀ ਕਿਸ਼ਤਵਾੜ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ, ਪਾਕਲ ਦੁਲ ਪ੍ਰੋਜੈਕਟ ਦੀ ਇੱਕ ਕਰੂਜ਼ਰ ਗੱਡੀ ਕਿਸ਼ਤਵਾੜ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ 10 ਲੋਕ ਸਵਾਰ ਸਨ, ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।" ਇਸ ਘਟਨਾ ’ਤੇ ਕੇਂਦਰੀ ਮੰਤਰੀ ਡਾਕਟਰ ਜਤਿੰਦਰ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ, ’ਡਾਂਗਦੁਰੂ ਡੈਮ ਸਾਈਟ ’ਤੇ ਹੋਏ ਮੰਦਭਾਗੇ ਸੜਕ ਹਾਦਸੇ ਬਾਰੇ ਹੁਣੇ ਹੀ ਡੀਸੀ ਕਿਸ਼ਤਵਾੜ ਡਾ. ਦੇਵਾਂਸ਼ ਯਾਦਵ ਨਾਲ ਗੱਲ ਕੀਤੀ ਹੈ। ਇਸ ਘਟਨਾ ’ਚ 7 ਲੋਕਾਂ ਦੀ ਮੌਤ ਹੋ ਗਈ ਅਤੇ 1 ਗੰਭੀਰ ਜ਼ਖਮੀ ਹੋ ਗਿਆ। ਜ਼ਖ਼ਮੀਆਂ ਨੂੰ ਲੋੜ ਅਨੁਸਾਰ ਜ਼ਿਲ੍ਹਾ ਹਸਪਤਾਲ ਕਿਸ਼ਤਵਾੜ ਜਾਂ ਜੀਐਮਸੀ ਡੋਡਾ ਵਿੱਚ ਭੇਜਿਆ ਜਾ ਰਿਹਾ ਹੈ। ਲੋੜ ਅਨੁਸਾਰ ਹਰ ਸੰਭਵ ਮਦਦ ਕੀਤੀ ਜਾਵੇਗੀ।