ਰਜਿ: ਨੰ: PB/JL-124/2018-20
RNI Regd No. 23/1979

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ’ਚ ਲੱਗੀ ਭਿਆਨਕ ਅੱਗ, 2 ਸੁਰੱਖਿਆ ਕਰਮਚਾਰੀ ਬੇਹੋਸ਼
 
BY admin / May 25, 2023
ਪਟਿਆਲਾ, 25 ਮਈ, (ਯੂ.ਐਨ.ਆਈ.)- ਪੰਜਾਬੀ ਯੂਨੀਵਰਸਿਟੀ ਦੇ ਪ੍ਰੀਖਿਆ ਸ਼ਾਖਾ ’ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪ੍ਰੀਖਿਆ ਸ਼ਾਖਾ ਦੇ ਦੂਜੇ ਅਤੇ ਤੀਜੇ ਫਲੋਰ ’ਤੇ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਭਿਆਨਕ ਅੱਗ ਦੇ ਕਾਰਨ ਤਕਰੀਬਨ ਸਾਰਾ ਰਿਕਾਰਡ ਬੂਰੀ ਤਰ੍ਹਾਂ ਨਾਲ ਤਬਾਹ ਹੋ ਗਿਆ ਹੈ। ਇਹ ਅੱਗ ਸਵੇਰੇ ਸਾਢੇ 7 ਵਜੇ ਲੱਗੀ ਸੀ। ਜਿਸ ਕਾਰਨ ਦੋ ਸੁਰੱਖਿਆ ਕਰਮਚਾਰੀ ਵੀ ਬੇਹੋਸ਼ ਹੋ ਗਏ ਜਿਨ੍ਹਾਂ ਨੂੰ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਅੱਠ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਫਿਲਹਾਲ ਫਾਇਰ ਅਧਿਕਾਰੀ ਸ਼ਾਰਟ ਸਰਕਟ ਨਾਲ ਅੱਗ ਲੱਗਣ ਬਾਰੇ ਪੁਸ਼ਟੀ ਨਹੀਂ ਕਰ ਰਹੇ ਹਨ। ਪਰ ਇਸ ਅੱਗ ਦੇ ਕਾਰਨ ਕੰਪਿਊਟਰ, ਏਸੀ, ਫੋਟੋਸਟੇਟ ਮਸ਼ੀਨ ਅਤੇ ਫਰਨੀਚਰ ਰਿਕਾਰਡ ਆਦਿ ਸਭ ਕੁਝ ਸੜ ਕੇ ਸੁਆਹ ਹੋ ਗਿਆ ਹੈ।