ਮਾਨ ਦਾ ਚੰਨੀ ਨੂੰ ਅਲਟੀਮੇਟਮ, ਭਾਣਜੇ ਅਤੇ ਭਤੀਜੇ ਵਲੋਂ ਰਿਸ਼ਵਤ ਲੈਣ ਦਾ ਮਾਮਲਾ
ਚੰਡੀਗੜ੍ਹ, 25 ਮਈ, (ਰਾਜ ਕੁਮਾਰ ਵਰਮਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਸਿੰਘ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਝ ਪੰਜਾਬੀਆਂ ਸਾਹਮਣੇ ਰੱਖਾਂਗਾ… ਦੱਸ ਦਈਏ ਕਿ ਭਗਵੰਤ ਮਾਨ ਨੇ ਬੀਤੇ ਦਿਨੀਂ ਨੌਕਰੀ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਲਾਏ ਸਨ, ਹਾਲਾਂਕਿ ਚੰਨੀ ਨੇ ਇਨ੍ਹਾਂ ਦੋਸ਼ਾਂ ਤੋਂ ਸਾਫ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਆਪਣੇ ਆਪ ਨੂੰ ਪਾਕ-ਸਾਫ ਦੱਸਦੇ ਹੋਏ ਗੁਰੂ ਘਰ ਵਿਚ ਅਰਦਾਸ ਵੀ ਕੀਤੀ ਸੀ। ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ ’ਤੇ ਇੱਕ ਕ੍ਰਿਕਟਰ ਤੋਂ ਸਰਕਾਰੀ ਨੌਕਰੀ ਦੇ ਬਦਲੇ 2 ਕਰੋੜ ਰੁਪਏ ਮੰਗਣ ਦਾ ਦੋਸ਼ ਲਗਾਇਆ ਹੈ। ਭਗਵੰਤ ਮਾਨ ਦੇ ਇਸ ਦਾਅਵੇ ਕਾਰਨ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ ਦਰਅਸਲ ਸੰਗਰੂਰ ਦੇ ਦਿੜ੍ਹਬਾ ਅਤੇ ਚੀਮਾ ਵਿਖੇ ਤਹਿਸੀਲ ਕੰਪਲੈਕਸਾਂ ਦੀ ਸਥਾਪਨਾ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਜਦੋਂ ਉਹ ਪਿਛਲੇ ਹਫ਼ਤੇ ਇੰਡੀਅਨ ਪ੍ਰੀਮੀਅਰ ਲੀਗ ਦਾ ਮੈਚ ਦੇਖਣ ਹਿਮਾਚਲ ਪ੍ਰਦੇਸ਼ ਵਿੱਚ ਸਨ ਤਾਂ ਉਨ੍ਹਾਂ ਨਾਲ ਪੰਜਾਬ ਦੇ ਖਿਡਾਰੀ ਨੇ ਆਪਣਾ ਬਿਰਤਾਂਤ ਸਾਂਝਾ ਕੀਤੀ ਸੀ।