ਰਜਿ: ਨੰ: PB/JL-124/2018-20
RNI Regd No. 23/1979

ਵਿਜੈ ਇੰਦਰ ਸਿੰਗਲਾ ਦੀ ਅਗਵਾਈ ਸਦਕਾ ਲਛਮਣ ਸਿੰਘ ਕਪਿਆਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਹੋਏ ਸ਼ਾਮਲ
 
BY admin / February 22, 2021
ਭਵਾਨੀਗੜ, 22 ਫਰਵਰੀ (ਅਮਰਜੀਤ ਸਿੰਘ ਅੰਬਾ) - ਕਾਂਗਰਸ ਪਾਰਟੀ ਵੱਲੋਂ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸੰਗਰੂਰ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਅੱਜ ਲਛਮਣ ਸਿੰਘ ਕਪਿਆਲ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਤੇ ਵਰਕਰਾਂ ਨੂੰ ਜੀ ਆਇਆਂ ਨੂੰ ਆਖਦਿਆਂ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ’ਚ ਇਨਾਂ ਆਗੂਆਂ ਤੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿਵਾਉਣਾ ਯਕੀਨੀ ਬਣਾਇਆ ਜਾਵੇਗਾ। ਲਛਮਣ ਸਿੰਘ ਨਾਲ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਣ ਵਾਲਿਆਂ ’ਚ ਉਸਦੇ ਸਾਥੀ  ਰਣਧੀਰ ਸਿੰਘ, ਗਮਦੂਰ ਸਿੰਘ, ਗੁਰਜੰਟ ਸਿੰਘ, ਅਵਤਾਰ ਸਿੰਘ, ਸੰਦੀਪ ਸਿੰਘ ਅਤੇ ਗੁਰਦੀਪ ਸਿੰਘ ਸ਼ਾਮਲ ਹਨ। ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਾਂਗਰਸ ਪਾਰਟੀ ਨੇ ਝੂਠੀਆਂ ਗੱਲਾਂ ਫੈਲਾਉਣ ਤੋਂ ਜ਼ਿਆਦਾ ਵਿਕਾਸ ਦੇ ਮੁੱਦੇ ਨੂੰ ਹੀ ਤਰਜੀਹ ਦਿੱਤੀ ਹੈ ਜੋ ਕਿ ਸੰਗਰੂਰ ਹਲਕੇ ਦੇ ਸ਼ਹਿਰਾਂ ਤੇ ਪਿੰਡਾਂ ਤੋਂ ਹੋਏ ਵਿਕਾਸ ਕੰਮਾਂ ਤੋਂ ਸਾਫ਼ ਝਲਕਦੀ ਹੈ। ਉਨਾਂ ਕਿਹਾ ਕਿ ਸੰਗਰੂਰ ਹਲਕੇ ਦੇ ਹਰ ਇੱਕ ਪਿੰਡ ’ਚ ਸੜਕਾਂ, ਗਲੀਆਂ-ਨਾਲੀਆਂ, ਸਕੂਲਾਂ ਤੇ ਹੋਰਨਾਂ ਬੁਨਿਆਦੀ ਸਹੂਲਤਾਂ ਦੀ ਹਾਲਤ ਸੁਧਾਰਨ ਲਈ ਲੱਖਾਂ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਲੋਕਾਂ ਦੀ ਹਰ ਮੰਗ ਨੂੰ ਪੂਰਾ ਕਰਨ ਲਈ ਵਿਕਾਸ ਪ੍ਰੋਜੈਕਟ ਜੰਗੀ ਪੱਧਰ ’ਤੇ ਜਾਰੀ ਹਨ। ਉਨਾਂ ਕਿਹਾ ਕਿ ਹੋਰ ਤਾਂ ਹੋਰ ਪਿੰਡਾਂ ’ਚ ਗੰਦੇ ਪਾਣੀ ਨਾਲ ਭਰੇ ਟੋਭਿਆਂ ਦਾ ਨਵੀਨੀਕਰਨ ਕਰਵਾ ਕੇ ਗੰਦੇ ਪਾਣੀ ਨੂੰ ਸਾਫ਼ ਕਰਵਾ ਕੇ ਸਿੰਚਾਈ ਤੇ ਮੱਛੀ ਪਾਲਣ ਲਈ ਵਰਤਿਆ ਜਾ ਰਿਹਾ ਹੈ ਜਦਕਿ ਟੋਭੇ ਦੇ ਦੁਆਲੇ ਸੁੰਦਰ ਫੁੱਲ ਬੂਟੇ ਲਾ ਕੇ ਲੋਕਾਂ ਲਈ ਸੈਰਗਾਹਾਂ ਤਿਆਰ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਹੋਰਨਾ ਤੋਂ ਇਲਾਵਾ ਚੇਅਰਮੈਨ ਬਲਾਕ ਸੰਮਤੀ ਵਰਿੰਦਰ ਪੰਨਵਾਂ, ਰਣਜੀਤ ਸਿੰਘ ਤੂਰ, ਜਗਤਾਰ ਨਮਾਦਾਂ, ਸੁੱਖੀ ਕਪਿਆਲ, ਸੂਬਾ ਬਾਬਾ ਘਰਾਚੋਂ, ਬਲਾਕ ਸੰਮਤੀ ਮੈਂਬਰ ਗੁਰਧਿਆਨ ਸਿੰਘ ਝਨੇੜੀ, ਗੁਰਦੀਪ ਸਿੰਘ, ਪਰਮਜੀਤ ਸ਼ਰਮਾ ਘਰਾਚੋਂ ਵੀ ਹਾਜ਼ਰ ਸਨ।