ਭਗਤ ਰਵੀਦਾਸ ਜੀ ਦੇ ਪੁਰਬ ’ਤੇ ਨਗਰ ਕੀਰਤਨ ਕੱਢਿਆ
ਗੂੰਜੇ ਬੋਲੇ ਸੋ ਨਿਹਾਲ ਦੇ ਜੈਕਾਰੇ
ਮੁੱਲਾਪੁਰ ਦਾਖਾ, 22 ਫਰਵਰੀ (ਸਨੀ ਸੇਠੀ/ ਪ੍ਰਸ਼ਾਂਤ ਕਾਲੀਆ)- ਸ਼੍ਰੋਮਣੀ ਭਗਤ ਸ਼੍ਰੀ ਰਵਿਦਾਸ ਜੀ ਦੇ ਆਗਮਨ ਪੁਰਬ ਤੇ ਪਿੰਡ ਮੁੱਲਾਂਪੁਰ ਵਿਖੇ ਗੁਰਦੁਆਰਾ ਭਗਤ ਰਵਿਦਾਸ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਭਗਤ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪੂਰੇ ਪਿੰਡ ਦੀ ਪਰਿਕਰਮਾ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ ਅੰਦਰ ਸਮਾਪਤ ਹੋਇਆ ਨਗਰ ਕੀਰਤਨ ਵਿੱਚ ਬੋਲੇ ਸੋ ਨਿਹਾਲ ਦੇ ਜੈਕਾਰੇ ਗੂੰਜੇ ਨਗਰ ਕੀਰਤਨ ਦੇ ਸਵਾਗਤ ਲਈ ਪਿੰਡ ਅੰਦਰ ਵੱਖ ਵੱਖ ਥਾਵਾਂ ਤੇ ਪਿੰਡ ਵਾਸੀਆਂ ਵੱਲੋਂ ਚਾਹ ਪਕੋੜਿਆ ਦਾ ਲੰਗਰ ਕਰਤਾਰ ਗੇਟ ’ਤੇ ਮਾਤਾ ਗੁਜਰ ਕੌਰ ਪ੍ਰਬੰਧਕ ਕਮੇਟੀ ਤਹਿਸੀਲ ਰੋਡ ਤੇ ਚਾਹ ਦੇ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਬਲਵੀਰ ਸਿੰਘ ਗਿੱਲ, ਸਾਧੂ ਸਿੰਘ, ਪ੍ਰਧਾਨ ਦਰਸ਼ਨ ਸਿੰਘ, ਰਾਮ ਕਿ੍ਰਸ਼ਨ, ਮਾਸਟਰ ਬਲਦੇਵ ਸਿੰਘ, ਹਰਦੇਵ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ ਮਿੱਠੂ ਗਿਆਨੀ ਅਤੇ ਪਿੰਡ ਵਾਸੀ ਵੱਖ ਵੱਖ ਸੰਸਥਾਵਾਂ ਦੇ ਅਹੁਦੇਦਾਰਾ ਅਤੇ ਮੈਬਰਾਂ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ।