ਰਜਿ: ਨੰ: PB/JL-124/2018-20
RNI Regd No. 23/1979

ਚੀਫ਼ ਖ਼ਾਲਸਾ ਦੀਵਾਨ ਦੇ ਅਦਾਰਿਆਂ ਵਿਚ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਆਯੋਜਿਤ ਕਰਨ ਦਾ ਫੈਸਲਾ
 
BY admin / February 22, 2021
ਅੰਮਿ੍ਰਤਸਰ, 22 ਫਰਵਰੀ, (ਨਿਰਮਲ ਸਿੰਘ ਚੋਹਾਨ)- ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਦੇ ਹੋਏ ਫੈਸਲੇ ਅਨੁਸਾਰ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਉਲੀਕੇ ਜਾਣ ਵਾਲੇ ਪ੍ਰੋਗਰਾਮਾ ਦੀ ਲੜੀ ਤਹਿਤ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸਕੂਲਾਂ ਅਤੇ ਹੋਰਨਾਂ ਅਦਾਰਿਆਂ ਵਿਚ ਧਾਰਮਿਕ ਸਮਾਗਮ ਅਤੇ ਸੈਮੀਨਾਰ ਕਰਵਾਏ ਜਾਣਗੇ ਜਿਸ ਦੀ ਆਰੰਭਤਾ ਕੱਲ ਮਿਤੀ 23-02-2021 ਨੂੰ ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਸਵੇਰੇ 11:00 ਤੋਂ 1:00 ਵਜੇ ਤੱਕ ਆਯੋਜਿਤ ਹੋਣ ਜਾ ਰਹੇ ਗੁਰਮਤਿ ਸਮਾਗਮ ਤੋਂ ਕੀਤੀ ਜਾ ਰਹੀ ਹੈ ਜਿਸ ਵਿਚ ਭਾਈ ਵੀਰ ਸਿੰਘ ਗੁਰਮਤਿ ਵਿਦਿਆਲਾ ਦੇ ਰਾਗੀ ਜੱਥੇ ਵਲੋਂ ਰੱਸ ਭਿੰਨੇ ਕੀਰਤਨ ਉਪਰੰਤ ਸਿੰਘ ਸਾਹਿਬ ਸ੍ਰੀ ਦਰਬਾਰ ਸਾਹਿਬ ਭਾਈ ਮਾਨ ਸਿੰਘ ਜੀ ਵਲੋਂ ਕਥਾ ਵਿਚਾਰਾ ਕੀਤੀਆਂ ਜਾਣਗੀਆਂ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਜੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ਅਨੁਸਾਰ ਚੀਫ਼ ਖ਼ਾਲਸਾ ਦੀਵਾਨ ਅਦਾਰਿਆਂ ਵਿਚ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਇਤਿਹਾਸਕ ਸ਼ਤਾਬਦੀ ਦੇ ਸੰਬੰਧ ਵਿਚ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਦੇ ਮੁੱਖੀ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਡਾ:ਇੰਦਰਬੀਰ ਸਿੰਘ ਨਿੱਜਰ ਅਤੇ ਕਾਰਜਕਾਰੀ ਸਕੱਤਰ ਅਜੀਤ ਸਿੰਘ ਬਸਰਾ ਨੇ ਸਾਂਝੇ ਤੋਰ ਤੇ ਕਿਹਾ ਕਿ ਕੌਮ ਦੀਆਂ ਸ਼ਹਾਦਤਾਂ ਨੇ ਹੀ ਸਿੱਖੀ ਦੀ ਨੀਂਹ ਮਜ਼ਬੂਤ ਕੀਤੀ ਹੈ। ਨਵੀਂ ਪਨੀਰੀ ਦੀ ਪ੍ਰੇਰਨਾ, ਸ਼ਕਤੀ ਅਤੇ ਉਤਸ਼ਾਹ ਵਧਾਉਣ ਹਿੱਤ ਉਹਨਾਂ ਨੂੰ ਸਿੱਖੀ ਇਤਿਹਾਸ ਵਿਚ ਅਮਿੱਟ ਪ੍ਰਭਾਵ ਛੱਡਦੀਆਂ ਸ਼ਹਾਦਤਾਂ ਅਤੇ ਕੁਰਬਾਨੀਆਂ ਤੋਂ ਜ਼ਰੂਰ ਜਾਣੂ ਕਰਵਾਉਣਾ ਚਾਹੀਦਾ ਹੈ।