ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ, ਰਾਜਪਾਲ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਚੰਡੀਗੜ੍ਹ, 22 ਫਰਵਰੀ, (ਯੂ.ਐਨ.ਆਈ.)- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ ਸੁਰੂ ਹੋਵੇਗਾ । ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ 1 ਮਾਰਚ ਨੂੰ ਸਵੇਰੇ 11 ਵਜੇ ਬਜਟ ਇਜਲਾਸ ਸੈਸਨ ਬੁਲਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਵਰਚੂਅਲ ਕੈਬਨਿਟ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿਚ ਬਜਟ ਸੈਸ਼ਨ ਨੂੰ 1 ਮਾਰਚ ਤੋਂ 10 ਮਾਰਚ 2021 ਤਕ ਤਲਬ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਨੂੰ ਇਸ ਦੀ ਸਿਫਾਰਸ਼ ਕੀਤੀ ਗਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ਼ੁੱਕਰਵਾਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਇਜਲਾਸ (ਬਜਟ ਇਜਲਾਸ) ਇਕ ਮਾਰਚ ਤੋਂ 10 ਮਾਰਚ, 2021 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਸੀ ਅਤੇ ਇਸ ਲਈ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਸਿਫਾਰਸ਼ ਕਰ ਦਿੱਤੀ ਹੈ ਜੋ ਭਾਰਤੀ ਸੰਵਿਧਾਨ ਦੀ ਧਾਰਾ 174 (1) ਦੇ ਤਹਿਤ ਵਿਧਾਨ ਸਭਾ ਦਾ ਇਜਲਾਸ ਸਰਕਾਰੀ ਤੌਰ ‘ਤੇ ਸੱਦਣ ਲਈ ਅਧਿਕਾਰਤ ਹਨ।