ਰਜਿ: ਨੰ: PB/JL-124/2018-20
RNI Regd No. 23/1979

ਡੀਜਲ, ਪੈਟਰੋਲ ਤੇ ਰਸੋਈ ਗੈੱਸ ਦੀਆਂ ਦਿਨੋਂ ਦਿਨ ਵੱਧ ਰਹੀਆਂ ਕੀਮਤਾਂ ਦੇ ਖਿਲਾਫ਼ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਵੱਲੋਂ ਡੀ. ਸੀ. ਨੂੰ ਦਿੱਤਾ ਗਿਆ ਮੰਗ ਪੱਤਰ
 
BY admin / February 23, 2021
ਸੰਗਰੂਰ, 23 ਫਰਵਰੀ (ਅਵਤਾਰ ਸਿੰਘ ਛਾਜਲੀ, ਜਸਪਾਲ ਸਿੰਘ ਜਿੰਮੀ) ਡੀਜਲ, ਪੈਟਰੋਲ ਤੇ ਰਸੋਈ ਗੈੱਸ ਦੀਆਂ ਦਿਨੋਂ ਦਿਨ ਵੱਧ ਰਹੀਆਂ ਕੀਮਤਾਂ ਦੇ ਖਿਲਾਫ਼ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਖਜਾਨਾ ਮੰਤਰੀ ਸ੍ਰ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸੰਗਰੂਰ ਦੇ ਡਿਪਟੀ ਕਮਿਸਨਰ ਨੂੰ ਮਿਲਕੇ ਮੰਗ ਪੱਤਰ ਦਿੱਤਾ ਜਾਵੇਗਾ। ਪਾਰਟੀ ਦੇ ਪ੍ਰੈਸ ਸਕੱਤਰ ਗੁਰਮੀਤ ਸਿੰਘ ਜੌਹਲ ਨੇ ਪ੍ਰੈੱਸ ਬਿਆਨ ਜਾਰੀ ਰਾਹੀਂ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਰਿਕਾਰਡ ਪੱਧਰ ਤੱਕ ਪੁੱਜ ਗਈਆਂ ਹਨ ਜਿਸ ਕਾਰਨ ਆਮ ਲੋਕਾਂ ਦਾ ਜਿਉਣਾ ਦੁੱਭਰ ਹੋ ਗਿਆ ਹੈ। ਸਿਤਮ ਦੀ ਗੱਲ ਹੈ ਕਿ ਇਸ ਲੱਕ ਤੋੜਵੇਂ ਕੀਮਤਾਂ ਦੇ ਵਾਧੇ ਬਾਰੇ ਸੂਬਾ ਸਰਕਾਰ ਚੁੱਪ ਧਾਰੀ ਬੈਠੀ ਹੈ। ਉਹਨਾਂ ਦੱਸਿਆ ਕਿ ਪਾਰਟੀ ਪ੍ਰਧਾਨ ਸ੍ਰ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਵਫ਼ਦਾਂ ਵੱਲੋਂ ਡਿਪਟੀ ਕਮਿਸਨਰਾਂ ਨੂੰ ਮੰਗ ਪੱਤਰ ਦੇ ਕੇ ਵਧੀਆ ਕੀਮਤਾਂ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਜਿਲ੍ਹਾ ਸੰਗਰੂਰ ਨਾਲ ਸਬੰਧਤ ਸਮੂਹ ਆਗੂ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਹੋਰ ਅਹੁਦੇਦਾਰ ਇਕੱਠੇ ਹੋ ਕੇ ਬੁੱਧਵਾਰ ਨੂੰ ਸਹੀ 12 ਵਜੇਂ ਡਿਪਟੀ ਕਮਿਸਨਰ ਸੰਗਰੂਰ ਨੂੰ ਮੰਗ ਪੱਤਰ ਪੇਸ਼ ਕਰਨਗੇ ਤਾਂ ਆਮ ਲੋਕਾਂ ਦੀ ਸਮੱਸਿਆਵਾਂ, ਗੁੱਸਾ ਤੇ ਰੋਹ ਦੀ ਅਵਾਜ ਕੇਂਦਰ ਸਰਕਾਰ ਤੱਕ ਪੁੱਜ ਸਕੇ।