ਰਜਿ: ਨੰ: PB/JL-124/2018-20
RNI Regd No. 23/1979

ਲੱਖਾ ਸਿਧਾਣਾ ਨੂੰ ਵੇਖਦਿਆਂ ਹੀ ਨੌਜਵਾਨਾਂ ’ਚ ਭਰਿਆ ਜੋਸ਼, ਨਾਆਰਿਆਂ ਨਾਲ ਗੂੰਜਿਆ ਅਸਮਾਨ
 
BY admin / February 23, 2021
ਬਠਿੰਡਾ, 23 ਫਰਵਰੀ, (ਸੁਖਵਿੰਦਰ ਸਿੰਘ ਸਰਾਂ)- ਨੌਜਵਾਨ ਲੀਡਰ ਲੱਖਾ ਸਿਧਾਣਾ ਅੱਜ ਦਿੱਲੀ ਪੁਲਿਸ ਨੂੰ ਚੁਣੌਤੀ ਦੇ ਕੇ ਮਹਿਰਾਜ ਵਿਖੇ ਹੋਈ ਰੈਲੀ ਵਿੱਚ ਸ਼ਾਮਲ ਹੋਇਆ। ਉਹ ਅੱਧਾ ਘੰਟਾ ਰੈਲੀ ਵਿੱਚ ਰੁਕਿਆ ਤੇ ਸਟੇਜ ਤੋਂ ਇਕੱਠ ਨੂੰ ਸੰਬੋਧਨ ਕੀਤਾ। ਲੱਖਾ ਸਿਧਾਣਾ ਨੂੰ ਵੇਖ ਰੈਲੀ ਵਿੱਚ ਸ਼ਾਮਲ ਨੌਜਵਾਨਾਂ ਦਾ ਜੋਸ਼ ਸੱਤਵੇਂ ਆਸਮਾਨ ‘ਤੇ ਪਹੁੰਚ ਗਿਆ। ਰੈਲੀ ਚਾਹੇ ਸਵੇਰ ਤੋਂ ਹੀ ਸ਼ੁਰੂ ਹੋ ਗਈ ਸੀ ਪਰ ਸਭ ਦੀਆਂ ਨਜਰਾਂ ਇਸ ਗੱਲ ਉੱਪਰ ਸੀ ਕਿ ਐਲਾਨ ਮੁਤਾਬਕ ਲੱਖਾ ਸਿਧਾਣਾ ਪਹੁੰਚੇਗਾ ਜਾਂ ਨਹੀਂ। ਜਿਉਂ ਹੀ ਲੱਖਾ ਸਿਧਾਣਾ ਰੈਲੀ ਵਿੱਚ ਪਹੁੰਚਿਆਂ ਤਾਂ ਨੌਜਵਾਨਾਂ ਨੇ  ਜੋਸ਼ ‘ਚ ਦੀਪ ਸਿੱਧੂ ਤੇ ਲੱਖਾ ਸਿਧਾਣਾ ਦੇ ਹੱਕ ਵਿੱਚ ਨਾਅਰੇਬਾਜੀ ਕਰਨੀ ਸੁਰੂ ਕਰ ਦਿੱਤੀ। ਦਰਅਸਲ ਲੱਖਾ ਸਿਧਾਨਾ ਲਾਲ ਕਿਲਾ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਨੂੰ ਲੋੜੀਂਦਾ ਹੈ। ਅਜਿਹੇ ਵਿੱਚ ਹੁਣ ਲੱਖਾ ਸਿਧਾਨਾ ਦੀ ਗਿ੍ਰਫਤਾਰੀ ਦਿੱਲੀ ਪੁਲਿਸ ਲਈ ਵੱਕਾਰ ਦਾ ਸਵਾਲ ਬਣ ਗਿਆ ਹੈ। ਉਧਰ, ਇਹ ਵੀ ਚਰਚਾ ਹੈ ਕਿ ਪੁਲਿਸ ਪਿੰਡ ਵਿੱਚੋਂ ਲੱਖਾ ਸਿਧਾਨਾ ਨੂੰ ਗਿ੍ਰਫਤਾਰ ਨਹੀਂ ਕਰ ਸਕੇਗੀ ਕਿਉਂਕਿ ਪਿੰਡ ਵਾਲਿਆਂ ਪਹਿਲਾਂ ਹੀ ਐਲਾਨ ਕੀਤਾ ਹੈ ਕਿ ਪੁਲਿਸ ਨੂੰ ਨਹੀਂ ਵੜ੍ਹਨ ਦਿੱਤਾ ਜਾਏਗਾ।