ਰਜਿ: ਨੰ: PB/JL-124/2018-20
RNI Regd No. 23/1979

 ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਡਿਪਟੀ ਕਮਿਸਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸੇਸ ਮੀਟਿੰਗ
 
BY admin / April 06, 2021
ਖਡੂਰ ਸਾਹਿਬ, 6 ਅਪ੍ਰੈਲ (ਹਰਪਾਲ ਸਿੰਘ ਕੰਗ,ਸੰਧੂ)
ਬਰਸਾਤਾਂ ਦੇ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ ਜਲ੍ਹਿੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਡਿਪਟੀ ਕਮਿਸਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸੇਸ ਮੀਟਿੰਗ ਕੀਤੀ ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ ਸਰਮਾ, ਜਲ੍ਹਿਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਹਰਿਨੰਦਨ ਸਿੰਘ, ਐਕਸੀਅਨ ਡਰੇਨੇਜ ਸ੍ਰੀ ਦਵਿੰਦਰ ਕੁਮਾਰ ਐਰੀ, ਐਕਸੀਅਨ ਸਿੰਚਾਈ ਵਿਭਾਗ ਸ੍ਰੀ ਅਵਤਾਰ ਸਿੰਘ ਅਤੇ ਐੱਸ. ਡੀ. ਓ. ਰਸਮਿੰਦਰ ਸਿੰਘ ਵੀ ਹਾਜਰ ਸਨ । ਮੀਟਿੰਗ ਦੌਰਾਨ ਡਿਪਟੀ ਕਮਿਸਨਰ ਨੇ ਦੱਸਿਆ ਕਿ ਜਲ੍ਹਿੇ ਵਿੱਚ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਦਰਿਆ ਦੇ 16 ਕੰਮਾਂ ਲਈ 2010.90 ਲੱਖ ਰੁਪਏ ਦਾ ਪ੍ਰੋਜੈਕਟ ਸਰਕਾਰ ਨੂੰ ਭੇਜਿਆ ਗਿਆ ਹੈ।ਉਹਨਾਂ ਦੱਸਿਆ ਕਿ ਜਲ੍ਹਿਾ ਤਰਨ ਤਾਰਨ ਵਿੱਚ ਪੈਂਦੇ ਦਰਿਆ ਬਿਆਸ ਦੀ ਲੰਬਾਈ 56 ਕਿਲੋਮੀਟਰ ਅੇਤ ਦਰਿਆ ਸਤਲੁਜ ਦੀ ਲੰਬਾਈ ਲੱਗਭੱਗ 29 ਕਿਲੋਮੀਟਰ ਹੈ। ਇਸ ਤੋਂ ਇਲਾਵਾ ਡਰੇਨਾਂ ਦੀ ਸਫਾਈ ਦੇ ਚਾਰ ਕੰਮਾਂ ਲਈ 319.80 ਲੱਖ ਰੁਪਏ ਪ੍ਰੋਜੈਕਟ ਸਰਕਾਰ ਨੂੰ ਭੇਜਿਆ ਗਿਆ ਹੈ, ਜਿਸ ਨਾਲ ਜਲ੍ਹਿੇ ਵਿੱਚ 105 ਕਿਲੋਮੀਟਰ ਡਰੇਨਾਂ ਦੀ ਸਫਾਈ ਕਰਵਾਈ ਜਾਵੇਗੀ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇਹਨਾਂ ਪ੍ਰੋਜੈਕਟਾਂ ਦੀ ਮਨਜੂਰੀ ਆਉਣ ਉਪਰੰਤ ਇਹ ਕੰਮ ਜਲਦੀ ਸੂਰੂ ਕੀਤੇ ਜਾਣਗੇ।ਇਸ ਮੌਕੇ ਉਹਨਾਂ ਐਕਸੀਅਨ ਸਿੰਚਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਜਲ੍ਹਿੇ ਵਿੱਚ ਪੈਂਦੇ ਸੂਇਆਂ ਅਤੇ ਨਹਿਰਾਂ ਦੀ ਸਫਾਈ ਦੀ ਵਿਆਪਕ ਯੋਜਨਾ ਉਲੀਕੀ ਜਾਵੇ ਅਤੇ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਸੂਇਆਂ ਅਤੇ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।