ਰਜਿ: ਨੰ: PB/JL-124/2018-20
RNI Regd No. 23/1979

ਖਾਲਸਾ ਸਾਜਨਾ ਦਿਵਸ ਸਬੰਧੀ ਪੰਜ ਦਿਨਾ ਗੁਰਮਤਿ ਸਮਾਗਮ 9 ਤੋਂ

BY admin / April 07, 2021
ਸ਼ਾਹਕੋਟ, 7 ਅਪ੍ਰੈਲ (ਸੰਤੋਖ ਸਿੰਘ): ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 9 ਅਪ੍ਰੈਲ ਤੋਂ 13 ਅਪ੍ਰੈਲ ਤੱਕ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ, ਮੀਤ ਪ੍ਰਧਾਨ ਸੁਖਜੀਤ ਸਿੰਘ ਤੇ ਲਖਵਿੰਦਰ ਸਿੰਘ ਨੇ ਦੱਸਿਆ ਕਿ 9 ਤੇ 10 ਅਪ੍ਰੈਲ ਨੂੰ ਸ਼ਾਮ 7 ਵਜੇ ਢਾਡੀ ਦਰਬਾਰ ਹੋਵੇਗਾ, ਜਿਸ ਵਿਚ ਭਾਈ ਅਰਸਦੀਪ ਸਿੰਘ ਢੰਡੋਵਾਲ, ਬੀਬੀ ਪ੍ਰਦੀਪ ਕੌਰ ਢੰਡੋਵਾਲ ਅਤੇ ਗਿਆਨੀ ਹਰਨੇਕ ਸਿੰਘ ਬੁਲੰਦਾ ਦੇ ਢਾਡੀ ਜਥੇ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਗੇ। 11 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 13 ਅਪ੍ਰੈਲ ਦਿਨ ਮੰਗਲਵਾਰ ਨੂੰ ਸਵੇਰੇ 7 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅੰਮਿ੍ਰਤ ਸੰਚਾਰ ਹੋਵੇਗਾ। ਰਾਤ 8 ਵਜੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਸ ਵਿਚ ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲਾ, ਭਾਈ ਜਸਵਿੰਦਰ ਸਿੰਘ ਸੋਢੀ ਅਤੇ ਭਾਈ ਪ੍ਰਭਜੀਤ ਸਿੰਘ ਘੋਲੀਆ ਹੈੱਡ ਗ੍ਰੰਥੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸ਼ਾਹਕੋਟ ਦੇ ਕੀਰਤਨੀ ਜਥੇ ਸੰਗਤਾਂ ਨੂੰ ਕਥਾ ਤੇ ਕੀਰਤਨ ਦੁਆਰਾ ਨਿਹਾਲ ਕਰਨਗੇ।