ਰਜਿ: ਨੰ: PB/JL-124/2018-20
RNI Regd No. 23/1979

ਇਲਾਕਾ ਵਾਸੀਆਂ ਦੀ ਸਹੂਲਤ ਲਈ, ਪਿੰਡ ਝੱਮਟ ਨੇੜੇ ਨਵੇਂਂ ਪੁਲ ਦੀ ਕੀਤੀ ਜਾਵੇਗੀ ਉਸਾਰੀ - ਮਮਤਾ ਆਸ਼ੂ
 
BY admin / April 07, 2021
ਲੁਧਿਆਣਾ, 7 ਅਪ੍ਰੈਲ ( ਰਾਮ ਰਾਜਪੂਤ, ਰਣਜੀਤ ਭਾਰਦਵਾਜ) - ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਇਲਾਕੇ ਦੇ ਵਸਨੀਕਾਂ ਦੀ ਸਹੂਲਤ ਲਈ ਇਕ ਹੋਰ ਵੱਡੇ ਪ੍ਰਾਜੈਕਟ ਤਹਿਤ, ਪਿੰਡ ਝੱਮਟ ਨੇੜੇ 7 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਲਾਡੋਵਾਲ ਨੈਸ਼ਨਲ ਹਾਈਵੇ ਬਾਈਪਾਸ ਜੋ ਕਿ ਜਲੰਧਰ ਨੂੰ ਜਾਣ ਵਾਲੀ ਸੜ੍ਹਕ ਅਤੇ ਦੂਜੀ ਸੜ੍ਹਕ ਜੋਕਿ ਅੰਡਰਪਾਸ ਤੱਕ ਜਾਂਦੀ ਹੈ, ਦੀ ਮੁਰੰਮਤ ਵੀ ਕੀਤੀ ਜਾਵੇਗੀ। ਝੱਮਟ ਪਿੰਡ ਨੇੜੇ ਪ੍ਰਸਤਾਵਿਤ ਬਿ੍ਰਜ ਸਾਈਟ ਦਾ ਮੁਆਇਨਾ ਕਰਦੇ ਹੋਏ ਸ੍ਰੀ ਪ੍ਰਦੀਪ ਢੱਲ, ਸ੍ਰੀ ਰਾਹੁਲ ਵਰਮਾ ਅਤੇ ਅਧਿਕਾਰੀਆਂ ਦੇ ਨਾਲ ਅੱਜ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਕਿਹਾ ਕਿ ਪੁਲ ਦੀ ਮੌਜੂਦਾ ਚੌੜਾਈ ਸਿਰਫ 3.7 ਮੀਟਰ ਹੈ ਜੋ ਵਰਤਮਾਨ ਟ੍ਰੈਫਿਕ ਨਾਲ ਨਜਿੱਠਣ ਲਈ ਬਹੁਤ ਜ਼ਿਆਦਾ ਤੰਗ ਹੈ ਅਤੇ ਯਾਤਰੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਹੁੰਦੀ ਹੈ।ਉਨ੍ਹਾਂ ਦੱਸਿਆ  ਕਿ ਝੱਮਟ ਪਿੰਡ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਰਿਹਾਇਸ਼ੀ ਕਲੋਨੀਆਂ ਦਾ ਵਿਕਾਸ ਹੋਇਆ ਹੈ ਅਤੇ ਕੁਝ ਵਿਦਿਅਕ ਸੰਸਥਾਵਾਂ ਵੀ ਖੁੱਲੀਆਂ ਹਨ। ਉਨ੍ਹਾਂ ਕਿਹਾ ਕਿ ਯਾਤਰੀ ਮੌਜੂਦਾ ਬਿ੍ਰਜ ਦੀ ਵਰਤੋਂ ਕਰ ਰਹੇ ਹਨ ਅਤੇ ਪੁਲ ਦੀ ਚੌੜਾਈ ਘੱਟ ਹੋਣ ਕਾਰਨ ਅਕਸਰ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਪ੍ਰੋਜੈਕਟ ਹੁਣ ਟੈਂਡਰ ਪੜਾਅ ਵਿੱਚ ਹੈ ਅਤੇ ਇਸਦਾ ਵਰਕ ਆਰਡਰ ਏਜੰਸੀ ਜਾਰੀ ਕਰੇਗੀ। ਉਨ੍ਹਾਂ ਕਿਹਾ ਕਿ ਆਵਾਜਾਈ ਦੌਰਾਨ ਭੀੜ ਅਤੇ ਜਾਮ ਲੱਗਣਾ ਜਲਦ ਹੀ ਬੀਤੇ ਸਮੇਂ ਦੀਆਂ ਗੱਲਾਂ ਬਣ ਕੇ ਰਹਿ ਜਾਣਗੀਆਂ ਕਿਉਂਕਿ ਅਧਿਕਾਰੀਆਂ ਨੂੰ ਪ੍ਰਾਜੈਕਟ ਦੇ ਸਮੇਂ ਸਿਰ ਮੁੰਕਮਲ ਕਰਨ ਲਈ ਸਪੱਸ਼ਟ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।