ਰਜਿ: ਨੰ: PB/JL-124/2018-20
RNI Regd No. 23/1979

ਕੇਂਦਰੀ ਸਿਹਤ ਮੰਤਰੀ ਵਲੋਂ ਵਿਵਾਦਿਤ ਬਿਆਨ, ਕਿਸਾਨ ਅੰਦੋਲਨ ਕਾਰਨ ਪੰਜਾਬ ’ਚ ਵਧਿਆ ਕੋਰੋਨਾ
 
BY admin / April 07, 2021
ਨਵੀਂ ਦਿੱਲੀ, 7 ਅਪ੍ਰੈਲ, (ਯੂ.ਐਨ.ਆਈ.)- ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ। ਜੋ ਹਰ ਕਿਸੀ ਦੀ ਪਰੇਸ਼ਾਨੀ ਦਾ ਵ੍ਹਜਾਂ ਬਣਿਆ ਹੋਇਆ ਹੈ। ਹਰ ਕੋਈ ਤਰ੍ਹਾਂ ਤਰ੍ਹਾਂ ਦੇ ਬਿਆਨ ਦੇ ਰਿਹਾ ਹੈ। ਅਤੇ ਹੁਣ ਕੇਂਦਰੀ ਸਿਹਤ ਮੰਤਰੀ ਡਾ.ਹਰਸਵਰਧਨ ਨੇ ਕਿਹਾ ਹੈ ਕਿ ਪੰਜਾਬ ਕੋਰੋਨਾ ਵਾਇਰਸ ਦੇ ਮਾਮਲੇ ਕਿਸਾਨ ਅੰਦੋਲਨ ਕਾਰਨ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ 80 ਫੀਸਦੀ ਮਾਮਲੇ ਹਨ। ਅਜਿਹਾ ਵੱਡੇ ਇਕੱਠਾਂ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਥਾਨਕ ਚੋਣਾਂ ਤੇ ਵਿਆਹ ਸ਼ਾਦੀਆਂ ਵਿਚ ਵੱਡੇ ਇਕੱਠ ਵੀ ਕੋਰੋਨਾ ਨੂੰ ਸੱਦਾ ਦੇ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਦੇ ਮਾਮਲੇ ਵਧ ਰਹੇ ਹਨ। ਇਸ ਸਮੇਂ ਸਾਵਧਾਨੀਆਂ ਵਰਤਣ ਦੀ ਸਖਤ ਲੋੜ ਹਨ। ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣ ਨਾਲ ਹੀ ਕੋਰੋਨਾ ਦਾ ਮੂੰਹ ਮੋੜਿਆ ਜਾ ਸਕਦਾ ਹੈ। ਦੱਸ ਦਈਏ ਕਿ ਦੇਸ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਆਉਣੇ ਜਾਰੀ ਹਨ। ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਭਾਰਤ ਵਿਚ ਮਿਲੇ ਕੋਰੋਨਾ ਕੇਸਾਂ ਦੇ ਸਾਰੇ ਰਿਕਾਰਡ ਟੁੱਟ ਗਏ ਸਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ ਵਿਚ 1,15,736 ਨਵੇਂ ਕੇਸ ਸਾਹਮਣੇ ਆਏ ਹਨ। ਉਸੇ ਸਮੇਂ 630 ਲੋਕਾਂ ਦੀ ਮੌਤ ਹੋ ਗਈ ਹੈ। ਇਸ ਨਾਲ 59,856 ਲੋਕ ਠੀਕ ਹੋ ਚੁੱਕੇ ਹਨ। ਨਵੇਂ ਕੇਸਾਂ ਦੀ ਆਉਣ ਤੋਂ ਬਾਅਦ, ਦੇਸ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ ਵਿਚ 55, 250 ਦਾ ਵਾਧਾ ਹੋਇਆ ਹੈ।