ਰਜਿ: ਨੰ: PB/JL-124/2018-20
RNI Regd No. 23/1979

ਦੀਪੂ ਸਿੱਧੂ ਕੇਸ ਦੀ ਅਗਲੀ ਸੁਣਵਾਈ 12 ਨੂੰ
 
BY admin / April 08, 2021

ਨਵੀਂ ਦਿੱਲੀ, 8 ਅਪ੍ਰੈਲ, (ਯੂ.ਐਨ.ਆਈ.)- ਦੀਪ ਸਿੱਧੂ ਦੀ ਜ਼ਮਾਨਤ ‘ਤੇ ਅੱਜ ਫੇਰ ਕੋਈ ਫੈਸਲਾ ਨਹੀਂ ਆ ਸਕਿਆ। ਦੀਪ ਸਿੱਧੂ ਦੀ ਜ਼ਮਾਨਤ ‘ਤੇ ਸੁਣਵਾਈ ਦੀ ਅਗਲੀ ਡੇਟ ਹੁਣ 12 ਅਪ੍ਰੈਲ ਪਾ ਦਿੱਤੀ ਗਈ ਹੈ। ਬਹਿਸ ਦੌਰਾਨ ਕੋਰਟ ਨੇ ਹੁਕਮ ਦਿੱਤੇ ਹਨ ਕਿ 26 ਜਨਵਰੀ ਤੋਂ ਪਹਿਲਾਂ 25 ਦੀ ਰਾਤ ਨੂੰ ਦੀਪ ਸਿੱਧੂ ਵੱਲੋਂ ਕਿਸਾਨ ਮੋਰਚੇ ਦੀ ਸਟੇਜ ਤੋਂ ਦਿੱਤੀ ਗਈ ਸਪੀਚ ਨੂੰ ਟ੍ਰਾਂਸਲੇਟ ਕਰਕੇ ਕੋਰਟ ‘ਚ ਪੇਸ਼ ਕੀਤਾ ਜਾਏ ਅਤੇ ਉਸ ਤੋਂ ਬਾਅਦ ਦੀਪ ਸਿੱਧੂ ਦੀ ਜ਼ਮਾਨਤ ‘ਤੇ ਕੋਈ ਫੈਸਲਾ ਲਿਆ ਜਾਏਗਾ।