ਰਜਿ: ਨੰ: PB/JL-124/2018-20
RNI Regd No. 23/1979

ਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਨੂੰ ਮਿਲਣ ਲਈ ਪਹੁੰਚੇ ਉੱਘੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ

BY admin / May 03, 2021

ਲੁਧਿਆਣਾ 03 ਮਈ ( ਕਰਨੈਲ ਸਿੰਘ ਐਮ. ਏ)-ਸੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਨਾਲ ਮੁਲਾਕਾਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਜਵੱਦੀ ਟਕਸਾਲ ਵਿਖੇ ਚੱਲ ਰਹੇ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਅੰਦਰ ਉਨ੍ਹਾਂ ਨੇ ਆਪਣੀ ਹਾਜਰੀ ਭਰੀ। ਉਨ੍ਹਾਂ ਨੇ ਅਜੋਕੇ ਸਮੇਂ ਅੰਦਰ ਚੱਲ ਰਹੇ ਕਿਸਾਨੀ ਸ਼ੰਘਰਸ਼ ਨੂੰ ਲੈ ਕੇ ਸੰਤ ਬਾਬਾ ਅਮੀਰ ਸਿੰਘ ਜੀ ਨਾਲ ਗੱਲਬਾਤ ਕੀਤੀ। ਗੱਲਬਾਤ ਕਰਦਿਆਂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਸਿੱਖ ਪੰਥ ਵਿੱਚ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਦਾ ਬੜਾ ਵੱਡਾ ਨਾਮ ਹੈ ਇਸ ਕਰਕੇ ਜਵੱਦੀ ਟਕਸਾਲ ਵਿਖੇ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਦੀ ਅਸ਼ੀਸ਼ ਪ੍ਰਾਪਤ ਕਰਨ ਲਈ ਆਇਆ ਹਾਂ ਕਿਉਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਇਹ ਕਿਸਾਨੀ ਮਸਲੇ ਹੱਲ ਹੋ ਸਕਦੇ ਹਨ। ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਉਨ੍ਹਾਂ ਨੂੰ ਜਵੱਦੀ ਟਕਸਾਲ ਵਿਖੇ ਆਕੇ ਬਹੁਤ ਹੀ ਸਕੂਨ ਮਿਲਿਆ ਹੈ। ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਨੇ ਕਿਹਾ ਕਿ ਗੁਰੂ ਸਾਹਿਬ ਕਿਰਪਾ ਕਰਨ ਇਹ ਕਿਸਾਨੀ ਮਸਲਾ ਦੀ ਜਲਦੀ ਤੋਂ ਜਲਦੀ ਹੱਲ ਹੋਵੇ ਅਤੇ ਕਿਸਾਨ ਸੁੱਖ ਸ਼ਾਂਤੀ ਨਾਲ ਆਪਣੇ-ਆਪਣੇ ਘਰਾਂ ਵਿੱਚ ਪੁੱਜਣ। ਉਂਨਾਂ ਗੱਲਬਾਤ ਦੌਰਾਨ ਸੰਤ ਬਾਬਾ ਅਮੀਰ ਸਿੰਘ ਜੀ ਨੇ ਗੁਰਨਾਮ ਸਿੰਘ ਚਡੂਨੀ ਦਾ ਜਵੱਦੀ ਟਕਸਾਲ ਵਿਖੇ ਆਉਂਣ ‘ਤੇ ਵਿਸ਼ੇਸ਼ ਸਨਮਾਨ ਵੀ ਕੀਤਾ। ਕਿਸਾਨੀ ਸੰਘਰਸ਼ ਦੀ ਸਫਲਤਾ ਲਈ ਅਰਦਾਸ ਬੇਨਤੀ ਵੀ ਕੀਤੀ।