ਰਜਿ: ਨੰ: PB/JL-124/2018-20
RNI Regd No. 23/1979

ਕਾਤਲਾਂ ਨੂੰ ਗਿ੍ਰਫਤਾਰ ਕਰਾਉਣ ਅਤੇ ਬਣਦੀ ਸਜ਼ਾ ਦਿਵਾਉਣ ਲਈ  ਭਾਕਿਯੂ  ਵੱਲੋਂ ਕ੍ਰਾਈਮ ਬ੍ਰਾਂਚ ਦੇ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ

BY admin / May 03, 2021
ਸੰਗਰੂਰ, , 3 ਮਈ-(ਅਵਤਾਰ ਛਾਜਲੀ)-ਬਠਿੰਡਾ ਸ਼ਹਿਰ ਦੀ ਰਹਿਣ ਵਾਲੀ ਜੋਤੀ ਰਾਣੀ ਦੇ ਪਤੀ ਰਸਾਲ ਸਿੰਘ ਦੇ ਕਾਤਲਾਂ ਨੂੰ ਗਿ੍ਰਫਤਾਰ ਕਰਾਉਣ ਅਤੇ ਬਣਦੀ ਸਜ਼ਾ ਦਿਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਮਾਨਸਾ,ਪੰਜਾਬ ਜ਼ਿਲ੍ਹਾ ਬਠਿੰਡਾ ਵੱਲੋਂ ਕ੍ਰਾਈਮ ਬ੍ਰਾਂਚ ਦੇ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੀਦਾ, ਸਕੱਤਰ  ਸੁਖਦਰਸ਼ਨ ਸਿੰਘ ਖੇਮੋਆਣਾ ਨੇ ਦੱਸਿਆ ਕਿ ਬਠਿੰਡਾ ਦੀ ਰਹਿਣ ਵਾਲੀ ਜੋਤੀ ਰਾਣੀ ਜੋ ਕਿ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਮ ਦੇ ਰਹਿਣ ਵਾਲੇ ਰਸਾਲ ਸਿੰਘ ਨਾਲ ਵਿਆਹੀ ਹੋਈ ਸੀ।  ਸਾਲ ਦੋ ਹਜਾਰ ਸੋਲਾਂ  ਵਿੱਚ ਉਸ ਦੇ ਪਤੀ ਦਾ ਕਤਲ ਹੋ ਗਿਆ ਸੀ ਜਿਸ ਦੀ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਵੀ ਇਨਕੁਆਰੀ ਕਰਕੇ ਪਰਿਵਾਰ ਨੂੰ ਕੋਈ ਇਨਸਾਫ ਨਹੀਂ ਦਿਵਾਇਆ ਗਿਆ ਹੈ। ਪਰਿਵਾਰ ਵੱਲੋਂ ਜਥੇਬੰਦੀ ਕੋਲ ਗੁਹਾਰ ਲਾਈ ਗਈ ਕਿ ਇਨਸਾਫ ਦਿਵਾਇਆ ਜਾਵੇ।ਜਿਸ ਤੋਂ ਬਾਅਦ ਜਥੇਬੰਦੀ ਵੱਲੋਂ ਵਾਰ ਵਾਰ ਪ੍ਰਸ਼ਾਸਨ ਨਾਲ ਸੰਪਰਕ ਕਰਨ ਦੇ ਬਾਵਜੂਦ ਕੋਈ ਇਨਸਾਫ ਨਹੀਂ ਮਿਲਿਆ ਹੈ। ਜਿਸ ਕਾਰਨ ਅੱਜ ਕਰਾਈਮ ਬ੍ਰਾਂਚ ਬਠਿੰਡਾ ਦੇ ਦਫਤਰ ਅੱਗੇ ਧਰਨਾ ਲਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਇਕ ਪਾਸੇ ਜਿਥੇ ਕੋਰੋਨਾ ਦੀ ਬਿਮਾਰੀ ਕਾਰਨ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀਆਂ ਸਲਾਹਾਂ ਦਿੱਤੀਆਂ ਜਾਂਦੀਆਂ ਹਨ ਉਥੇ ਸਥਾਨਕ ਪ੍ਰਸ਼ਾਸਨ ਪੁਲਸ ਪ੍ਰਸ਼ਾਸਨ ਅਜੇ ਤਕ ਗੱਲ ਸੁਣਨ ਵਾਸਤੇ ਧਰਨਾਕਾਰੀਆਂ ਕੋਲ ਨਹੀਂ ਪਹੁੰਚਿਆ ਹੈ।  ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤਕ ਜੋਤੀ ਰਾਣੀ ਨੂੰ ਇਨਸਾਫ ਨਹੀਂ ਮਿਲ ਜਾਂਦਾ ਉਦੋਂ ਤਕ ਧਰਨਾ ਜਾਰੀ ਰਹੇਗਾ। ਧਰਨੇ ਵਿੱਚ ਜ਼ਿਲ੍ਹਾ ਬਠਿੰਡਾ ਦੇ ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਸੰਦੋਹਾ, ਰੇਸ਼ਮ ਸਿੰਘ ਜੀਦਾ, ਕਾਕਾ ਸਿੰਘ ਤਲਵੰਡੀ ਆਕਲੀਆ, ਗੁਰਪ੍ਰੀਤ ਸਿੰਘ ਖੇਮੋਆਣਾ, ਸੁਖਮੰਦਰ ਸਿੰਘ ਲੱਖੀ ਜੰਗਲ, ਬਲਜਿੰਦਰ ਸਿੰਘ ਗੁਰੂਸਰ, ਸੁਖਮੰਦਰ ਸਿੰਘ ਹੁਸਨਰ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਪ੍ਰਧਾਨ ਤੇ ਕਿਸਾਨ ਸ਼ਾਮਲ ਹੋਏ।