ਰਜਿ: ਨੰ: PB/JL-124/2018-20
RNI Regd No. 23/1979

ਭਾਜਪਾ ਦੀ ਨਮੋਸ਼ੀ ਭਰੀ ਹਾਰ ਤੋਂ ਬਾਅਦ ਮੋਦੀ, ਸ਼ਾਹ ਅਤੇ ਨੱਢਾ ਅਸਤੀਫਾ ਦੇਣ  ਬਲਦੇਵ ਸਿੰਘ ਮਾਨ

BY admin / May 03, 2021
ਛਾਜਲੀ, 03 ਮਈ (ਮਨਜੀਤ ਕੌਰ ਛਾਜਲੀ) - ਪੱਛਮੀ ਬੰਗਾਲ ਵਿੱਚ ਭਾਜਪਾ ਦੀ ਨਮੋਸ਼ੀ ਭਰੀ ਹਾਰ ਹੋਈ ਹੈ ਅਤੇ ਭਾਜਪਾ ਦਾ ਹੰਕਾਰ ਵੀ ਟੁੱਟਿਆ ਹੈ। ਜਿਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅਸਤੀਫਾ ਦੇਣ। ਭਾਜਪਾ ਨੇ ਬੰਗਾਲ ਨੂੰ ਜਿੱਤਣ ਲਈ ਹਰ ਹੱਥ ਕੰਢਾ ਵਰਤਿਆ ਪਰ ਪੱਛਮੀ ਬੰਗਾਲ ਦੇ ਲੋਕਾਂ ਨੇ ਭਾਜਪਾ ਦਾ ਬੋਰੀ ਬਿਸਤਰਾ ਗੋਲ ਕਰ ਦਿੱਤਾ ਹੈ। ਇਹ ਵਿਚਾਰ ਸ਼੍ਰੋ. ਅ. ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਨੇ ਪ੍ਰਗਟ ਕੀਤੇ। ਉਨਾਂ ਕਿਹਾ ਕਿ ਦੇਸ਼ ਵਿੱਚ ਭਾਜਪਾ ਖਿਲਾਫ ਉਠੀ ਲਹਿਰ ਤੇ ਪੱਛਮੀ ਬੰਗਾਲ ਦੇ ਲੋਕਾਂ ਨੇ ਮੋਹਰ ਲਗਾ ਦਿੱਤੀ ਹੈ। ਸ. ਮਾਨ ਨੇ ਮਮਤਾ ਬੈਨਰਜੀ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ।