ਰਜਿ: ਨੰ: PB/JL-124/2018-20
RNI Regd No. 23/1979

ਹਲਕਾ ਦਾਖਾ ’ਚ ਭਾਜਪਾ ਨੂੰ ਵੱਡਾ ਝਟਕਾ ਮੰਡਲ ਪ੍ਰਧਾਨ ਬਿਸ਼ੰਭਰ  ਬੱਦੋਵਾਲ ਭਾਜਪਾ ਛੱਡ ਕਾਂਗਰਸ ਵਿਚ ਸ਼ਾਮਲ

BY admin / May 03, 2021
ਪਾਰਟੀ ’ਚ ਪੂਰਾ ਮਾਣ ਸਨਮਾਨ ਮਿਲੇਗਾ- ਕੈਪਟਨ ਸੰਦੀਪ ਸੰਧੂ
ਮੁੱਲਾਪੁਰ ਦਾਖਾ, 3 ਮਈ (ਸਨੀ ਸੇਠੀ/ ਪ੍ਰਸ਼ਾਂਤ ਕਾਲੀਆ)- ਭਾਰਤੀ ਜਨਤਾ ਪਾਰਟੀ ਨੂੰ ਹਲਕਾ ਦਾਖਾ ਅੰਦਰ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਭਾਜਪਾ ਦੇ ਟਕਸਾਲੀ ਆਗੂ ਤੇ ਮੰਡਲ ਪ੍ਰਧਾਨ ਬਿਸ਼ੰਬਰ ਦਾਸ ਬੱਦੋਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਅਤੇ ਹਲਕਾ ਦਾਖਾ ਅੰਦਰ ਕੈਪਟਨ ਸੰਦੀਪ ਸੰਧੂ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਵੱਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਛੱਡਕੇ ਕੈਪਟਨ ਸੰਦੀਪ ਸਿੰਘ  ਸੰਧੂ ਦੀ ਅਗਵਾਈ ਹੇਠ ਕਾਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਅੇੈਲਾਨ ਕੀਤਾ ਅਤੇ ਕੈਪਟਨ ਸੰਧੂ ਨੇ ਸਿਰਪਾਓ ਭੇਟ ਕਰਕੇ ਪਾਰਟੀ ਵਿੱਚ ਸ਼ਾਮਿਲ ਕੀਤਾ।ਇਸ ਮੌਕੇ ਬਿਸ਼ੰਬਰ ਦਾਸ ਨੇ ਕਿਹਾ ਕਿ ਪੰਜਾਬ ਤੇ ਕਿਸਾਨ ਵਿਰੋਧੀ ਭਾਜਪਾ ਤੇ ਹੁਣ ਉਨਾਂ ਦਾ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਸਰਕਾਰ ਬਣ ਚੁੱਕੀ ਹੈ  ਹਲਕਾ ਦਾਖਾ ਦੀ ਗੱਲ ਕਰਦੇ ਹੋਏ ਉਨਾਂ ਕਿਹਾ ਕਿ ਕੈਪਟਨ ਸੰਦੀਪ ਸੰਧੂ ਵੱਲੋਂ ਜਿਸ ਤਰਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਅੰਦਰ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ  ਉਨਾਂ ਕਿਹਾ ਕਿ ਮੈਂ ਕੈਪਟਨ ਸੰਧੂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਕੈਪਟਨ ਸੰਧੂ ਨੇ ਕਿਹਾ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਬਿਸ਼ੰਬਰ ਦਾਸ ਨੂੰ ਪਾਰਟੀ ਵੱਲੋਂ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ ਮੁੱਲਾਂਪੁਰ ਨਗਰ ਕੌਂਸਲ ਪ੍ਰਧਾਨ ਤੇਲੂ ਰਾਮ ਬਾਂਸਲ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਵੀ ਹਾਜ਼ਰ ਸਨ।