ਰਜਿ: ਨੰ: PB/JL-124/2018-20
RNI Regd No. 23/1979

ਭਾਜਪਾ ਨੇ ਕਾਂਗਰਸ ਨੂੰ ਦਿੱਤਾ ਵੱਡਾ ਝੱਟਕਾ, ਕਈ ਕਾਂਗਰਸੀ ਆਗੂਆਂ ਨੇ ਆਪਣੇ ਸਾਥੀਆਂ ਸਮੇਤ ਫੜਿਆ ਕਮਲ
 
BY admin / June 09, 2021
ਅੰਮਿ੍ਰਤਸਰ , 9 ਜੂਨ- ਅਰਵਿੰਦਰ ਵੜੈਚ), ਆਉਣ ਵਾਲੀੰ ਵਿਧਾਨਸਭਾ ਚੋਣਾਂ ਨੂੰ ਦੇਖਦਿਆਂ ਅੱਜ ਭਾਰਤੀ ਜਨਤਾ ਪਾਰਟੀ, ਪੰਜਾਬ ਨੂੰ ਮਜਬੂਤੀ ਅਤੇ ਜਨਤਾ ‘ਚ ਵਧੇ ਪਾਰਟੀ ਦੇ ਆਧਾਰ ਵਜੋਂ ਇੱਕ ਵੱਡਾ ਹੁੰਗਾਰਾ ਮਿਲਿਆ ਹੈ ਅੱਜ ਕਾਂਗਰਸ ਪਾਰਟੀ ਦੇ ਗੁਰਦਾਸਪੁਰ ਅਤੇ ਮਜੀਠਾ ਹਲਕੇ ਦੇ ਦੋ ਵੱਡੇ ਆਗੂ ਆਪਣੇ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਿਲ ਹੋ ਗਏ ਇਸ ਮੌਕੇ ਉਹਨਾਂ ਦੇ ਨਾਲ ਹੋਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਵੀ ਭਾਜਪਾ ਦਾ ਕਮਲ ਫੜ ਲਿਆ ਇਹਨਾਂ ਸਾਰੀਆਂ ਨੂੰ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਭਾਜਪਾ ਹੇਡ-ਕਵਾਟਰ ਚੰਡੀਗੜ੍ਹ ਵਿਖੇ ਪਾਰਟੀ ‘ਚ ਸ਼ਾਮਿਲ ਕਰਵਾਇਆ ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਅਤੇ ਸੂਬਾ ਸਹਿ ਪ੍ਰਭਾਰੀ ਡਾ. ਨਰਿੰਦਰ ਸਿੰਘ, ਸੂਬਾ ਉਪ ਪ੍ਰਧਾਨ ਰਾਜੇਸ਼ ਬਾਘਾ, ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਭਾਨੂੰ ਪ੍ਰਤਾਪ ਵੀ ਹਾਜਰ ਸਨ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਪਾਰਟੀ ‘ਚ ਸ਼ਾਮਿਲ ਹੋਏ ਸਾਰੇ ਨਵੇਂ ਮੈਂਬਰਾਂ ਨੂੰ ਜੀ-ਆਈਆਂ ਆਖਦਿਆਂ ਦੱਸਿਆ ਕਿ ਇਹ ਸਬ ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਕੰਮਾਂ ਨੂੰ ਦੇਖ ਕੇ ਪਾਰਟੀ ‘ਚ ਸ਼ਾਮਲ ਹੋਏ ਹਨ  ਜੀਵਨ ਗੁਪਤਾ ਨੇ ਦੱਸਿਆ ਕਿ ਅੱਜ ਰੰਘਰੇਟਾ ਯੂਥ ਏਕਤਾ ਪੰਜਾਬ ਪ੍ਰਧਾਨ ਨਿਰਮਲ ਸਿੰਘ, ਵਾਲਮੀਕਿ ਆਦਿ ਆਦਿ ਧਰਮ ਸਮਾਜ ਦੇ ਮੋਹਨ ਸੱਭਰਵਾਲ, ਰੰਗਰੇਟਾ ਯੂਥ ਏਕਤਾ ਪੰਜਾਬ ਦੇ ਮੈਬਰ ਸੇਵਾ ਸਿੰਘ, ਕਾਂਗਰਸ ਪਾਰਟੀ ਗੁਰਦਾਸਪੁਰ ਦੇ ਜਰਨਲ ਸੈਕਟਰੀ ਮਨਜੀਤ ਸਿੰਘ, ਕਾਂਗਰਸ ਪਾਰਟੀ ਹਲਕਾ ਮਜੀਠਾ ਅੰਮਿ੍ਰਤਸਰ ਦੇ ਮੀਤ ਪ੍ਰਧਾਨ ਸੰਦੀਪ ਸਿੰਘ, ਅੰਤਰਰਾਸਟਰੀ ਮਨੁੱਖੀ ਅਧਿਕਾਰ ਪੰਜਾਬ ਦੇ ਜਰਨਲ ਡਰੈਕਟਰ ਕੁਲਦੀਪ ਸਿੰਘ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਜੋਇਨ ਕੀਤੀ ਹੈ. ਸੂਬਾ ਭਾਜਾਪ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਹਨਾਂ ਸਾਰੀਆਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਹੈ ਉਨ੍ਹਾਂ ਕਿਹਾ ਕਿ ਪਾਰਟੀ ‘ਚ ਸ਼ਮਲ ਹੋਏ ਇਹਨਾਂ ਸਾਰੇ ਆਗੂਆਂ ਨੂੰ ਪੂਰਾ ਮਾਨ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੇ ਨੇਤਾ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਲੋਕਾਂ ਦੀਆਂ ਮੁਸਕਲਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਦੀ ਪਾਰਟੀ ਹੈ ਅਤੇ ਇਸ ਸੰਗਠਨ ਵਿੱਚ ਵਰਕਰਾਂ ਨੂੰ ਪੂਰਾ ਸਨਮਾਨ ਦਿੱਤਾ ਜਾਂਦਾ ਹੈ। ਇੱਥੇ ਕੋਈ ਵੀ ਵਰਕਰ ਆਪਣੀ ਸਖਤ ਮਿਹਨਤ ਨਾਲ ਕਿਸੇ ਵੀ ਅਹੁਦੇ ਤੇ ਪਹੁੰਚ ਸਕਦਾ ਹੈ ਗੁਪਤਾ ਨੇ ਕਿਹਾ ਕਿ ਭਾਜਪਾ ਐਸ.ਸੀ. ਮੋਰਚੇ ਦੇ ਕੌਮੀ ਸਕੱਤਰ ਸੰਤੋਖ ਸਿੰਘ ਗੁਮਟਾਲਾ ਅਤੇ ਭਾਜਪਾ ਐਸ.ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਗਿੱਲ ਦੀ ਪ੍ਰੇਰਣਾ ਸਦਕਾ ਇਹ ਸਾਰੇ ਭਾਜਪਾ ਵਿੱਚ ਸਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਸਭ ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾ ਕੇ ਪਾਰਟੀ ਨੂੰ ਹੋਰ ਮਜਬੂਤ ਕਰਨਗੇ। ਉਧਰ ਭਾਜਪਾ ਵਿਚ ਸਾਮਲ ਹੋਏ ਸਾਰੇ ਨਵੇਂ ਮੈਂਬਰਾਂ ਨੇ ਪਾਰਟੀ ਲੀਡਰਸਪਿ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਉਮੀਦਾਂ ’ਤੇ ਖਰਾ ਉਤਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੁਲਬੀਰ ਸਿੰਘ ਆਸੂ ਅੰਬਾ ਬਿਆਸ ਜਲ੍ਹਿਾ ਉਪ ਪ੍ਰਧਾਨ ਭਾਰਤੀ ਜਨਤਾ ਯੁਵਾ ਮੋਰਚਾ ਆਦਿ ਵੀ ਮੌਜੂਦ ਸਨ.