ਰਜਿ: ਨੰ: PB/JL-124/2018-20
RNI Regd No. 23/1979

ਮੁੰਬਈ ’ਚ 4 ਮੰਜ਼ਲਾ ਇਮਾਰਤ ਡਿੱਗੀ, 11 ਲੋਕਾਂ ਦੀ ਮੌਤ, ਕਈ ਜ਼ਖਮੀ

BY admin / June 10, 2021
ਮੁੰਬਈ, 10 ਜੂਨ, (ਯੂ.ਐਨ.ਆਈ.)- ਮੁੰਬਈ ਦੇ ਮਲਾਡ ਵੈਸਟ ਵਿਚ ਬੁੱਧਵਾਰ ਦੇਰ ਰਾਤ ਵੱਡਾ ਹਾਦਸਾ ਹੋ ਗਿਆ। ਇਥੇ ਨਿਊ ਕਲੇਕਟਰ ਕੰਪਾਉਂਡ ਵਿਚ ਇਕ ਚਾਰ ਮੰਜਲਾ ਇਮਾਰਤ ਦੇ ਡਿੱਗ ਗਈ। ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 7 ਲੋਕ ਜਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਸ ਤੋਂ ਇਲਾਵਾ ਘੱਟੋ ਘੱਟ 18 ਲੋਕਾਂ ਨੂੰ ਬਚਾ ਲਿਆ ਗਿਆ ਹੈ। ਬੀਐਮਸੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਬੀਐਮਸੀ ਮੁਤਾਬਕ ਆਲੇ ਦੁਆਲੇ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ, ਕਿਉਂਕਿ ਇਨ੍ਹਾਂ ਦੇ ਹਾਲਾਤ ਖਰਾਬ ਹਨ। ਫਸੇ ਹੋਏ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਬਚਾਅ ਕਾਰਜ ਜਾਰੀ ਹਨ। ਜਖਮੀਆਂ ਨੂੰ ਬੀਡੀਬੀਏ ਹਸਪਤਾਲ ਦਾਖਲ ਕਰਾਇਆ ਗਿਆ ਹੈ। ਮਲਾਡ ਪੱਛਮੀ ਦੇ ਐਡੀਸਨਲ ਸੀਪੀ ਦਿਲੀਪ ਸਾਵੰਤ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ। ਇਹ ਇਕ ਜੀ+2 ਇਮਾਰਤ ਸੀ, ਜੋ ਦੂਜੀ ਇਮਾਰਤ ‘ਤੇ ਜਾ ਡਿੱਗੀ। ਇਸ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਉਚਿਤ ਜਾਂਚ ਕਰੇਗੀ ਅਤੇ ਅਗਲੀ ਕਾਰਵਾਈ ਕਰੇਗੀ। ਇਸ ਤੋਂ ਪਹਿਲਾਂ ਮੁੰਬਈ ਪੁਲਿਸ ਦੇ ਡੀਸੀਪੀ ਜੋਨ 11 ਵਿਸਾਲ ਠਾਕੁਰ ਨੇ ਕਿਹਾ ਕਿ ਔਰਤਾਂ ਅਤੇ ਬੱਚਿਆਂ ਸਣੇ ਬਚਾਏ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਮਲਬੇ ਹੇਠ ਹੋਰ ਲੋਕਾਂ ਦੇ ਦਬੇ ਹੋਣ ਦੀ ਅੰਸਕਾ ਹੈ। ਲੋਕਾਂ ਨੂੰ ਬਚਾਉਣ ਲਈ ਟੀਮਾਂ ਮੌਕੇ ‘ਤੇ ਮੌਜੂਦ ਹਨ। ਬਚਾਅ ਕਾਰਜ ਜਾਰੀ ਹਨ।