ਰਜਿ: ਨੰ: PB/JL-124/2018-20
RNI Regd No. 23/1979

ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ

BY admin / June 10, 2021
ਚੰਡੀਗੜ, 10 ਜੂਨ, (ਦਵਿੰਦਰਜੀਤ ਸਿੰਘ ਦਰਸ਼ੀ)- ਬਦਲਦੇ ਦੌਰ ਨਾਲ ਕਦਮ ਮਿਲਾ ਕੇ ਚੱਲਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸਰਕਾਰੀ ਸਕੂਲਾਂ ਵਿੱਚ ਵਿਦੇਸੀ ਭਾਸਾਵਾਂ ਸਿੱਖਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਚੋਣਵੇਂ ਵਿਸ਼ਿਆਂ ਵਜੋਂ ਵਿਦੇਸ਼ੀ ਭਾਸ਼ਾਵਾਂ ਪੜਾਉਣ ਦਾ ਮੌਕਾ ਦੇਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।  ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਚੀਨੀ, ਅਰਬੀ ਅਤੇ ਫ੍ਰੈਂਚ ਜਿਹੀਆਂ ਵਿਦੇਸੀ ਭਾਸਾਵਾਂ ਸਿੱਖਣ ਦੇ ਯੋਗ ਬਣਾਉਣ ਲਈ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਕਿਉਂਕਿ ਇਹ ਭਾਸਾਵਾਂ ਵਿਸਵ ਭਰ ਵਿਚ ਰੁਜ਼ਗਾਰ ਪ੍ਰਾਪਤ ਕਰਨ ਲਈ ਉਨਾਂ  ਵਾਸਤੇ  ਸਹਾਈ ਸਿੱਧ ਹੋ ਸਕਦੀਆਂ ਹਨ। ਉਨਾਂ ਕਿਹਾ ਕਿ ਹਾਲਾਂਕਿ, ਪੰਜਾਬੀ ਸਾਡੀ ਮਾਤ ਭਾਸਾ ਹੈ ਅਤੇ ਸਕੂਲਾਂ ਵਿਚ ਅੰਗਰੇਜੀ ਭਾਸ਼ਾ ਪਹਿਲਾਂ ਹੀ ਸਿਖਾਈ ਜਾ ਰਹੀ ਹੈ ਅਤੇ ਹੁਣ ਵਿਦੇਸੀ ਭਾਸਾਵਾਂ ਦਾ ਵਾਧੂ ਗਿਆਨ ਸਾਡੇ ਵਿਦਿਆਰਥੀਆਂ ਨੂੰ ਆਪਣਾ ਕਰੀਅਰ ਬਿਹਤਰ ਬਣਾਉਣ ਵਿਚ ਸਹਾਇਤਾ ਕਰੇਗਾ। ਸਾਡੇ ਲੋਕਾਂ ਦੀ ਕੁਝ ਨਵਾਂ ਕਰਨ ਦੀ ਭਾਵਨਾ ਬਾਰੇ ਆਪਣੇ ਤਜਰਬੇ ਸਾਂਝੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਫ਼ੀ ਸਮਾਂ ਪਹਿਲਾਂ ਕਪੂਰਥਲਾ ਜ਼ਿਲੇ ’ਚੋਂ ਲੰਘਦਿਆਂ ਉਨਾਂ ਨੇ ਇੱਕ ਪੇਂਡੂ ਖੇਤਰ ਵਿੱਚ ਇੱਕ ਤਖਤੀ ਵੇਖੀ ਜਿਸ ਵਿੱਚ ਉਸ ਸਥਾਨ ਦੀ ਦਿਸ਼ਾ ਬਾਰੇ ਦੱਸਿਆ ਗਿਆ ਸੀ ਜਿੱਥੇ ਇਟਾਲੀਅਨ ਭਾਸ਼ਾ ਸਿਖਾਈ ਜਾਂਦੀ ਸੀ। ਉਨਾਂ ਕਿਹਾ ਕਿ ਇਹ ਵਾਕਿਆ ਦਰਸਾਉਂਦਾ ਹੈ ਕਿ ਸਾਡੇ ਲੋਕ ਖਾਸਕਰ ਨੌਜਵਾਨ ਵਿਦੇਸਾਂ ਵਿੱਚ ਵਸਣ ਲਈ ਵਿਦੇਸੀ ਭਾਸਾਵਾਂ ਸਿੱਖਣ ਦੇ ਚਾਹਵਾਨ ਹਨ ਅਤੇ ਸਕੂਲ ਸਿੱਖਿਆ ਵਿਭਾਗ ਦੀ ਅਜਿਹੀ ਪਹਿਲਕਦਮੀ ਵਿਦਿਆਰਥੀਆਂ ਨੂੰ ਉਨਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰੇਗੀ। ਵਿਦਿਆਰਥੀਆਂ ਨੂੰ ਚਰਿੱਤਰ ਨਿਰਮਾਣ ਦੇ ਅਭਿਆਸ ਵਜੋਂ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਲੋੜ ’ਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਮੰਤਰੀ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿਚ ਖੇਡ ਮੈਦਾਨ ਵਿਕਸਤ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਕਿਉਂਕਿ ਖੇਡਾਂ ਨਾਲ ਨਾ ਸਿਰਫ ਸਾਡੀ ਸਮੁੱਚੀ ਸਖਸੀਅਤ ਵਿੱਚ ਨਿਖ਼ਾਰ ਆਉਂਦਾ ਹੈ ਬਲਕਿ ਇਹ ਸਾਡੇ ਵਿੱਚ ਅਨੁਸ਼ਾਸਨ ਅਤੇ ਖੇਡ ਭਾਵਨਾ ਜਿਹੇ ਲੀਡਰਸ਼ਿਪ ਦੇ ਗੁਣ ਵੀ ਭਰਦੀਆਂ ਹਨ ਜਿਸ ਨਾਲ ਅਸੀਂ ਸਮਾਜ ਦੇ ਆਦਰਸ ਨਾਗਰਿਕ ਬਣਦੇ ਹਾਂ। ਇਕ ਪ੍ਰਸਿੱਧ ਹਵਾਲੇ ਦਾ ਜ਼ਿਕਰ ਕਰਦਿਆਂ, “ਵਾਟਰਲੂ ਦੀ ਲੜਾਈ ਈਟਨ ਦੇ ਖੇਡ ਮੈਦਾਨਾਂ ਉੱਤੇ ਜਿੱਤੀ ਗਈ ਸੀ”, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮੁੱਖ ਤੌਰ ’ਤੇ ਉਨਾਂ ਜਰਨੈਲਾਂ ਬਾਰੇ ਹੈ ਜਿਨਾਂ ਨੇ ਇਸ ਪ੍ਰਸਿੱਧ ਲੜਾਈ ਦੀ ਕਮਾਨ ਸੰਭਾਲੀ ਸੀ ਅਤੇ ਉਨਾਂ ਨੂੰ ਆਪਣੇ ਸੁਰੂਆਤੀ ਸਕੂਲ ਦੇ ਦਿਨਾਂ ਦੌਰਾਨ ਯੂਕੇ ਦੇ ਈਟਨ ਦੇ ਖੇਡ ਮੈਦਾਨਾਂ ਵਿੱਚ ਸਿਖਲਾਈ ਦਿੱਤੀ ਗਈ ਸੀ।  ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਰਗੁਜਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) 2019-20 ਵਿਚ ਦੇਸ ਭਰ ’ਚ ਪੰਜਾਬ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਅਧਿਆਪਕਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚਮੁਚ ਹੀ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ ਜੋ ਕਿ ਉਨਾਂ ਦੇ ਸਮੂਹਿਕ ਯਤਨਾਂ, ਮਿਹਨਤ, ਲਗਨ ਅਤੇ ਇਮਾਨਦਾਰੀ ਦਾ ਨਤੀਜਾ ਹੈ। ਉਨਾਂ ਸਕੂਲ ਸਿੱਖਿਆ ਵਿਭਾਗ ਖਾਸਕਰ ਵਿਭਾਗ ਦੇ ਸਕੱਤਰ ਨੂੰ ਵੀ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਦਰਜੇ ਨੂੰ ਬਰਕਰਾਰ ਰੱਖਣ। ਉਨਾਂ ਨੇ ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਸਮਾਰਟ ਸਕੂਲ ਨੀਤੀ, ਪ੍ਰੀ-ਪ੍ਰਾਇਮਰੀ ਸਿੱਖਿਆ, ਡਿਜੀਟਲ ਸਿੱਖਿਆ ਅਤੇ ਸਰਹੱਦੀ ਖੇਤਰਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਦਾ ਵਿਸੇਸ ਕਾਡਰ ਬਣਾਉਣ ਜਿਹੀਆਂ ਕੁਝ ਅਹਿਮ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਜਿਸ ਨਾਲ ਸੂਬੇ ਭਰ ਵਿੱਚ ਸਿੱਖਿਆ ਦੇ ਮਿਆਰ ਵਿੱਚ ਬਿਹਤਰੀਨ ਸੁਧਾਰ ਹੋਇਆ ਹੈ। ਉਨਾਂ ਕਿਹਾ ਕਿ ਇਹ ਇਸ ਗੱਲ ਤੋਂ ਵੀ ਸਪੱਸ਼ਟ ਹੁੰਦਾ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਲਗਭਗ 5.6 ਲੱਖ ਵਿਦਿਆਰਥੀ ਪ੍ਰਾਈਵੇਟ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਹੋਏ ਹਨ ਜਿਸ ਨਾਲ ਦਾਖ਼ਲਿਆ ਵਿਚ 29 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਸ ਤਰਾਂ ਬੱਚਿਆਂ ਦੇ ਮਾਤਾ-ਪਿਤਾ ਫਿਰ ਤੋਂ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਦਿਖਾ ਰਹੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਵਿਦੇਸੀ ਭਾਸਾਵਾਂ ਵਿੱਚ ਆਨਲਾਈਨ ਕੋਰਸਾਂ ਦੀ ਸਹੂਲਤ ਵਾਲੇ ਡਿਜੀਟਲ ਪਲੇਟਫਾਰਮਾਂ ਨਾਲ ਨੇੜਿਓਂ ਕੰਮ ਕਰੇਗਾ ਤਾਂ ਜੋ ਸਾਡੇ ਵਿਦਿਆਰਥੀ ਆਪਣੀ ਪਸੰਦ ਦੀਆਂ ਵਿਦੇਸੀ ਭਾਸਾਵਾਂ ਸਿੱਖ ਸਕਣ। ਸਕੂਲਾਂ ਵਿਚ ਖੇਡ ਮੈਦਾਨਾਂ ਦੀ ਸਹੂਲਤ ਬਾਰੇ ਸ੍ਰੀ ਸਿੰਗਲਾ ਨੇ ਕਿਹਾ ਕਿ 250 ਖੇਡ ਮੈਦਾਨਾਂ ਲਈ ਬਜਟ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਪੰਜਾਬ ਨਾ ਸਿਰਫ ਸਰਬੋਤਮ ਪੰਜ ਰਾਜਾਂ/ਕੇਂਦਰ ਸਾਸਤ ਪ੍ਰਦੇਸਾਂ ਵਿੱਚੋਂ ਇਕ ਹੈ, ਬਲਕਿ ਪੰਜਾਬ ਸਾਲ 2019-19 ਵਿਚ ਗਰੇਡ  ਤੋਂ 2018-19 ਵਿਚ ਗਰੇਡ ++  ਹਾਸਲ ਕਰਕੇ ਟਾਪਰ ਵਜੋਂ ਵੀ ਸਾਹਮਣੇ ਆਇਆ ਹੈ। ਉਨਾਂ ਕਿਹਾ ਕਿ ਚੋਟੀ ਦੇ ਪੰਜ ਸੂਬਾ/ਕੇਂਦਰ ਸਾਸਤ ਪ੍ਰਦੇਸ਼ਾਂ ਵਿਚੋਂ ਚਾਰ ਚੰਡੀਗੜ (ਯੂ.ਟੀ.), ਤਾਮਿਲਨਾਡੂ, ਕੇਰਲ, ਅੰਡੇਮਾਨ ਅਤੇ ਨਿਕੋਬਾਰ ਟਾਪੂ ਹਨ ਅਤੇ ਰਾਸਟਰੀ ਰਾਜਧਾਨੀ ਖੇਤਰ ਦਿੱਲੀ ਨੇ ਸਕੂਲ ਸਿੱਖਿਆ ਦੇ ਖੇਤਰ ਵਿਚ ਸਰਬੋਤਮ ਸੂਬੇ ਵਜੋਂ ਸ਼ਾਮਲ ਹੋਣ ਲਈ ਆਪਣੀਆਂ ਪਿ੍ਰੰਟ ਮੀਡੀਆ ਵਿਚ ਵੱਡੀਆਂ ਮੁਹਿੰਮ ਦੇ ਉਲਟ ਰੈਂਕਿੰਗ ਵਿਚ ਛੇਵਾਂ ਸਥਾਨ ਹਾਸਲ ਕੀਤਾ ਹੈ। ਉਨਾਂ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਪਾਰਦਰਸੀ ਢੰਗ ਨਾਲ ਕੇਂਦਰ ਸਰਕਾਰ ਦੇ 100 ਫ਼ੀਸਦੀ ਫੰਡਾਂ ਦੀ ਵਰਤੋਂ ਕੀਤੀ ਗਈ ਹੈ। ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਮਿਸਾਲੀ ਤਬਦੀਲੀ ਲਿਆਉਣ ਤੋਂ ਇਲਾਵਾ ਆਨਲਾਈਨ ਅਧਿਆਪਕ ਤਬਾਦਲਾ ਨੀਤੀ ਜਿਸ ਤਹਿਤ ਲਗਭਗ 21,600 ਅਧਿਆਪਕਾਂ ਦਾ ਨਿਰਪੱਖ ਅਤੇ ਪਾਰਦਰਸੀ ਢੰਗ ਨਾਲ ਤਬਦੀਲ ਕੀਤਾ ਗਿਆ ਹੈ, ਵਰਗੇ ਮਹੱਤਵਪੂਰਨ ਸੁਧਾਰ ਲਿਆਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸੀ ਅਗਵਾਈ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਪਹਿਲਾਂ ਸਿਆਸੀ ਕਾਰਕੁੰਨ ਇਸ ਨੀਤੀ ਤੋਂ ਨਾਖੁਸ ਸਨ ਪਰ ਹੁਣ ਇਹ ਸਾਰੇ ਸੰਤੁਸਟ ਹਨ ਕਿਉਂਕਿ ਅਧਿਆਪਕਾਂ ਦਾ ਬਿਨਾਂ ਕਿਸੇ ਪੱਖਪਾਤ ਜਾਂ ਤਰਫ਼ਦਾਰੀ ਦੇ ਨਿਰਧਾਰਤ ਮਾਪਦੰਡਾਂ ਅਨੁਸਾਰ ਆਪਣੀ ਪਸੰਦ ਦੇ ਸਟੇਸਨਾਂ ‘ਤੇ ਤਬਾਦਲਾ ਕੀਤਾ ਜਾ ਰਿਹਾ ਹੈ। ਇਸੇ ਤਰਾਂ, ਉਨਾਂ ਅਧਿਆਪਕਾਂ ਦੀ ਨਿਯੁਕਤੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਪਿ੍ਰੰਸੀਪਲਾਂ ਅਤੇ ਹੈੱਡਮਾਸਟਰਾਂ ਦੀ ਸਿੱਧੀ ਭਰਤੀ ਨਿਰਪੱਖ ਅਤੇ ਪਾਰਦਰਸੀ ਢੰਗ ਨਾਲ ਮੈਰਿਟ ਦੇ ਆਧਾਰ ‘ਤੇ ਕਰਨ ਲਈ ਸਕੱਤਰ ਸਕੂਲ ਸਿੱਖਿਆ ਦੇ ਪ੍ਰਬੰਧਾਂ ਦੀ ਵੀ ਸਲਾਘਾ ਕੀਤੀ। ਉਨਾਂ ਨੇ ਵੱਧ ਰਹੀ ਆਬਾਦੀ ਦੇ ਮੱਦੇਨਜਰ ਸਕੂਲ ਅਪਗ੍ਰੇਡੇਸਨ ਨੀਤੀ ਦੀ ਜਰੂਰਤ ਅਤੇ 10 + 2 ਸਿੱਖਿਆ ਪ੍ਰਣਾਲੀ ਦੇ ਬੁਨਿਆਦੀ ਉਦੇਸ ਨੂੰ ਪੂਰਾ ਕਰਨ ਲਈ ਸਰਕਾਰੀ ਸਕੂਲਾਂ ਵਿਚ 10 + 2 ਦੇ ਪੱਧਰ ‘ਤੇ ਤਕਨੀਕੀ ਸਿੱਖਿਆ ਦੇ ਨਾਲ ਕਿੱਤਾਮੁਖੀ ਕੋਰਸਾਂ ਦੀ ਸੁਰੂਆਤ ਕਰਨ ‘ਤੇ ਜ਼ੋਰ ਦਿੱਤਾ। ਸਕੱਤਰ ਸਕੂਲ ਸਿੱਖਿਆ ਕਿ੍ਰਸਨ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਆਪਣੀ ਸਮੁੱਚੀ ਕਾਰਗੁਜਾਰੀ ਸਥਿਤੀ ਨੂੰ 22ਵੇਂ ਰੈਂਕ ਤੋਂ 13ਵੇਂ ‘ਤੇ ਲਿਆਂਦਾ ਹੈ ਅਤੇ ਹੁਣ ਪਿਛਲੇ ਤਿੰਨ ਸਾਲਾਂ ਦੌਰਾਨ ਪਹਿਲੇ ਨੰਬਰ 1 ‘ਤੇ ਲਿਆਂਦਾ ਹੈ। ਉਨਾਂ ਕਿਹਾ ਕਿ ਭਾਰਤ ਸਰਕਾਰ ਨੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਰੈਂਕਿੰਗ ਨੂੰ 2017 ਵਿਚ ਪੇਸ ਕੀਤਾ ਸੀ ਅਤੇ ਸਾਡੇ ਸੂਬੇ ਨੇ ਇਸ ਸਾਲ ਭਾਰਤ ਸਰਕਾਰ ਦੁਆਰਾ ਨਿਰਧਾਰਤ ਕੀਤੇ ਗਏ 70 ਮਾਪਦੰਡਾਂ ਵਿਚ 1000 ਵਿਚੋਂ 929 ਅੰਕ ਪ੍ਰਾਪਤ ਕਰਕੇ ਰਾਸਟਰੀ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਦੌਰਾਨ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਕੂਲ ਸਿੱਖਿਆ ਵਿਭਾਗ ਦੇ ਤਾਲਮੇਲ ਵਾਲੇ ਯਤਨਾਂ ਅਤੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਵੱਲੋਂ ਜ਼ਮੀਨੀ ਪੱਧਰ ’ਤੇ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਲਾਗੂ ਕਰਨ ਦੇ ਯਤਨਾਂ ਦੀ ਸਲਾਘਾ ਕੀਤੀ। ਉਹਨਾਂ ਨੇ ਮੁੱਖ ਮੰਤਰੀ ਨੂੰ ਉਹਨਾਂ ਦੀ ਯੋਗ ਅਗਵਾਈ ਅਤੇ ਦੂਰਅੰਦੇਸੀ ਪਹੁੰਚ ਨਾਲ ਸੂਬੇ ਦੇ ਉੱਚ ਦਰਜੇ ਨੂੰ ਬਰਕਰਾਰ ਰੱਖਣ ਲਈ ਭਵਿੱਖ ਵਿੱਚ ਵੀ ਇਸੇ ਤਰਾਂ ਦੇ ਨਤੀਜਿਆਂ ਦਾ ਭਰੋਸਾ ਦਿਵਾਇਆ। ਇਸ ਮੌਕੇ ਪੂਜਾ ਸਰਮਾ (ਸਹੀਦ ਭਗਤ ਸਿੰਘ ਨਗਰ), ਜਸਪ੍ਰੀਤ ਸਿੰਘ (ਸੰਗਰੂਰ), ਮਨਪ੍ਰੀਤ ਕੌਰ (ਅੰਮਿ੍ਰਤਸਰ), ਸਰਨਜੀਤ ਸਿੰਘ (ਜਲੰਧਰ), ਰਜਨੀ ਸੋਢੀ (ਗੁਰਦਾਸਪੁਰ), ਕਰਮਜੀਤ ਕੌਰ (ਲੁਧਿਆਣਾ) ਅਤੇ ਫਰਜ਼ਾਨਾ (ਫਰੀਦਕੋਟ) ਸਮੇਤ ਕਈ ਅਧਿਆਪਕਾਂ ਨੇ ਮੁੱਖ ਮੰਤਰੀ ਨਾਲ ਸਕੂਲੀ ਸਿੱਖਿਆ ਵਿਚ ਸੁਧਾਰ ਲਿਆਉਣ ਲਈ ਆਪਣੇ ਤਜਰਬੇ ਸਾਂਝੇ ਕਰਨ ਲਈ ਗੱਲਬਾਤ ਕੀਤੀ ਅਤੇ ਉਨਾਂ ਨੂੰ ਵਿਭਾਗ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿਚ ਕੋਈ ਕਸਰ ਬਾਕੀ ਨਾ ਛੱਡਣ ਦਾ ਭਰੋਸਾ ਦਿੱਤਾ।