ਰਜਿ: ਨੰ: PB/JL-124/2018-20
RNI Regd No. 23/1979

ਜੰਡਿਆਲਾ ਗੁਰੂ ਪਹੁੰਚਣ ਤੇ ਸਿੱਧੂ ਦਾ ਸ਼ਾਨਦਾਰ ਸਵਾਗਤ
 
BY admin / July 20, 2021
ਜੰਡਿਆਲਾ ਗੁਰੂ 20 ਜੁਲਾਈ ਵਰਿੰਦਰ ਸਿੰਘ)- ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਕਾਰਜਕਾਰੀ ਪ੍ਰਧਾਨ ਪੰਜਾਬ ਕਾਂਗਰਸ ਵਲੋਂ ਵਰਦੇ ਮੀਂਹ ਵਿਚ ਜੀ ਟੀ ਰੋਡ ਹਵੇਲੀ ਜੰਡਿਆਲਾ ਗੁਰੂ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅਪਨੇ ਸੈਂਕੜੇ ਸਮਰਥਕਾਂ ਸਮੇਤ ਢੋਲ ਧਮਾਕੇ ਨਾਲ ਸ਼ਾਨਦਾਰ ਸਵਾਗਤ ਕੀਤਾ । ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਕਾਂਗਰਸ ਹਾਈਕਮਾਨ ਮੈਡਮ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪਿ੍ਰਯੰਕਾ ਗਾਂਧੀ ਦਾ ਵਿਸ਼ੇਸ਼ ਤੋਰ ਤੇ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਨਿਵਾਜਿਆ । ਉਹਨਾਂ ਕਿਹਾ ਕਿ ਕਾਂਗਰਸ ਵਿੱਚ ਕਿਸੇ ਪ੍ਰਕਾਰ ਦੀ ਗੁੱਟਬੰਦੀ ਨਹੀਂ ਹੈ ਅਤੇ 2022 ਵਿਚ ਸ਼ਾਨਦਾਰ ਬਹੁਮਤ ਨਾਲ ਜਿੱਤਕੇ ਸੀਟਾਂ ਹਾਈਕਮਾਨ ਦੀ ਝੋਲੀ ਪਾਵਾਂਗੇ । ਇਸ ਮੌਕੇ ਹਲਕਾ ਵਿਧਾਇਕ ਨਾਲ ਉਹਨਾਂ ਦੀ ਸਮੁੱਚੀ ਕਾਂਗਰਸ ਟੀਮ ਪ੍ਰਧਾਨ ਨਗਰ ਕੋਂਸਲ ਸੰਜੀਵ ਕੁਮਾਰ ਲਵਲੀ, ਮੀਤ ਪ੍ਰਧਾਨ ਰਣਧੀਰ ਸਿੰਘ ਮਲਹੋਤਰਾ, ਸਾਰੇ ਕਾਂਗਰਸੀ ਕੌਂਸਲਰਾਂ ਤੋਂ ਇਲਾਵਾ ਪਿੰਡਾਂ ਤੋਂ ਵੀ ਪੰਚ ਸਰਪੰਚ ਪਹੁੰਚੇ ਹੋਏ ਸਨ ।