ਰਜਿ: ਨੰ: PB/JL-124/2018-20
RNI Regd No. 23/1979

ਸਰਕਾਰੀ ਡਾਕਟਰਾਂ ਵਲੋਂ ਛੇਵੇ ਪੇਅ ਕਮਿਸ਼ਨ ਦੀ ਰਿਪੋਰਟ ਖਿਲਾਫ ਸਿਹਤ ਸੇਵਾਵਾਂ ਠੱਪ ਕੀਤੀਆਂ
 
BY admin / July 20, 2021
 ਖਰੜ,20 ਜੁਲਾਈ (ਮਲਕੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਵਿਚ ਡਾਕਟਰਾਂ ਨਾਲ ਧੋਖਾ ਕਰਨ ਦੇ ਰੋਸ ਵਜੋਂ ਅੱਜ ਤੋਂ ਸਮੁੱਚੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਠੱਪ ਕਰਦੇ ਹੋਏ ਹੜਤਾਲ ਕਰ ਦਿੱਤੀ ਗਈ ਹੈ। ਪੀ.ਸੀ.ਐਮ.ਐਸ.ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਮਨੋਹਰ ਸਿੰਘ ਨੇ ਕਿਹਾ ਕਿ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਵਲੋਂ ਅੱਜ ਸਿਹਤ ਸੇਵਾਵਾਂ ਠੱਪ ਕਰਨ ਲਈ ਸੱਦਾ ਦਿੱਤਾ ਗਿਆ ਜਿਸ ਦੀ ਲੜੀ ਤਹਿਤ ਸਰਕਾਰੀ ਡਾਕਟਰਾਂ ਵਲੋਂ ਹੜਤਾਲ ਕਰਕੇ ਸਿਹਤ ਸੇਵਾਵਾਂ ਬੰਦ ਰੱਖੀਆਂ ਗਈਆਂ ਹਨ। ਉਨਾਂ ਕਿਹਾ ਕਿ ਐਸੋਸੀਏਸ਼ਨ ਬਹੁਤ ਦੇਰ  ਤੱਕ ਉਡੀਕ ਕੀਤੀ ਕਿ ਸਰਕਾਰ ਡਾਕਟਰਾਂ ਦੀਆਂ  ਮੰਗਾਂ ਮੰਨ ਲਵੇਗੀ ਸਰਕਾਰ ਵਲੋਂ 6 ਜੁਲਾਈ ਅਤੇ ਫਿਰ 12 ਜੁਲਾਈ ਤੱਕ ਸਮਾਂ ਦਿੱਤਾ ਗਿਆ ਸੀ ਪਰ ਫਿਰ ਸਰਕਾਰ ਸੁੱਤੀ ਪਈ ਹੈ। ਉਨਾਂ ਦਸਿਆ ਕਿ ਸਿਹਤ ਸੇਵਾਵਾਂ ਲਈ ਮਰੀਜ਼ਾਂ ਦਾ ਖਿਆਲ ਰੱਖਦੇ ਹੋਏ ਐਮਰਜੈਸੀ ਸੇਵਾਵਾਂ ਡਾਕਟਰਾਂ ਵਲੋਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਐਸੋਸੀਏਸ਼ਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਹੈ ਕਿ ਉਹ ਲੋਕਾਂ ਦੀਆਂ ਸਿਹਤ ਸੇਵਾਵਾਂ ਨੂੰ ਵੇਖਦੇ ਹੋਏ ਡਾਕਟਰਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰੇ। ਉਨਾਂ ਚਿਤਾਵਨੀ ਵੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸ਼ੁਕਰਵਾਰ ਨੂੰ ਮੁਹਾਲੀ ਵਿਚ ਜਿਲਾ ਪੱਧਰ ਤੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਡਾ. ਇਸ਼ਾਨ, ਡਾ. ਰਾਹੁਲ ਭੱਲਾ, ਡਾ. ਸੁਮਿਤ ਸ਼ਰਮਾ, ਹਰਵਿੰਦਰ ਸਿੰਘ ਦਿਆਲਪੁਰਾ, ਹਰਬੰਸ ਸਿੰਘ ਸਮੇਤ ਹਸਪਤਾਲ ਦੇ ਸਮੂਹ ਸਟਾਫ ਅਤੇ ਟ੍ਰੇਨਿੰਗ ਕਾਲਜ਼ਾਂ ਦੇ ਵਿਦਿਆਰਥੀਆਂ ਨੇ ਵੀ ਹੜਤਾਲ ਵਿਚ ਭਾਗ ਲਿਆ।