ਰਜਿ: ਨੰ: PB/JL-124/2018-20
RNI Regd No. 23/1979

ਕਮਿਸ਼ਨਰੇਟ ਪੁਲਿਸ ਨੇ ਦੋ ਦਿਨਾਂ ਵਿੱਚ ਕਤਲ ਕੇਸ ਦੀ ਗੁੱਥੀ ਸੁਲਝਾਈ, ਤਿੰਨ ਮੁਲਜ਼ਮ ਗਿ੍ਰਫਤਾਰ
 
BY admin / July 20, 2021
ਜਲੰਧਰ, 20 ਜੁਲਾਈ ( ਜੇ.ਐੱਸ. ਸੋਢੀ )-ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ 22 ਸਾਲਾ ਨੌਜਵਾਨ ਦੇ ਕਤਲ ਦੇ ਮਾਮਲੇ ਨੂੰ ਦੋ ਦਿਨਾਂ ਦੇ ਅੰਦਰ ਸੁਲਝਾਉਂਦਿਆਂ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਤਿੰਨੇ ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਉਮੇਸ਼ (44), ਗਣੇਸ਼ ਰਾਮ (40) ਅਤੇ ਗੁਲਸ਼ਨ (24) ਵਜੋਂ ਹੋਈ ਹੈ, ਜੋ ਕਿ ਛੱਤੀਸਗੜ੍ਹ ਦੇ ਰਹਿਣ ਵਾਲੇ ਹਨ।  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਿ੍ਰਤਕ ਧਰਮਵੀਰ ਪ੍ਰਸਾਦ ਅਤੇ ਮੁਲਜ਼ਮ ਗਣੇਸ ਰਾਮ ਦੀ ਧੀ ਇਕ ਦੂਸਰੇ ਨੂੰ ਪਸੰਦ ਕਰਦੇ ਸਨ, ਜੋ ਕਿ ਮੁਲਜ਼ਮ ਗਣੇਸ ਰਾਮ ਨੂੰ ਮਨਜ਼ੂਰ ਨਹੀਂ ਸੀ । ਉਨ੍ਹਾਂ ਅੱਗੇ ਦੱਸਿਆ ਕਿ ਗਣੇਸ ਰਾਮ ਆਪਣੀ ਲੜਕੀ ਦਾ ਵਿਆਹ 24 ਸਾਲਾ ਗੁਲਸਨ ਨਾਲ ਕਰਵਾਉਣਾ ਚਾਹੁੰਦਾ ਸੀ, ਜਿਹੜਾ ਲੜਕੀ ਨੂੰ ਪਸੰਦ ਵੀ ਕਰਦਾ ਸੀ। ਇਸ ਪ੍ਰੇਮ ਪ੍ਰਸੰਗ ਕਾਰਨ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦਿੱਤਾ ਗਿਆ ਅਤੇ ਗਣੇਸ ਰਾਮ, ਗੁਲਸਨ ਨੇ ਆਪਣੇ ਚਾਚੇ ਉਮੇਸ ਦੇ ਨਾਲ ਮਿਲ ਕੇ ਪਿੰਡ ਰੇੜੂ, ਪਠਾਨਕੋਟ ਚੌਕ ਸਥਿਤ ਨਿਰਮਾਣ ਅਧੀਨ ਇਮਾਰਤ ਵਿੱਚ ਧਰਮਵੀਰ ਪ੍ਰਸਾਦ ਦੀ ਹੱਤਿਆ ਕਰ ਦਿੱਤੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਿੰਨੇ ਮੁਲਜਮਾਂ ਨੇ ਮਿ੍ਰਤਕ ਦੇ ਚਿਹਰੇ ‘ਤੇ ਗੰਭੀਰ ਸੱਟਾਂ ਮਾਰੀਆਂ, ਜੋ ਉਸ ਲਈ ਜਾਨਲੇਵਾ ਸਾਬਤ ਹੋਈਆਂ। ਉਨ੍ਹਾਂ ਦੱਸਿਆ ਕਿ ਤਿੰਨੇ ਮੁਲਜਮਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ ਅਤੇ ਅਪਰਾਧ ਵਿੱਚ ਵਰਤੇ ਗਏ ਹਥਿਆਰ ਦੀ ਬਰਾਮਦਗੀ ਲਈ ਅਦਾਲਤ ਤੋਂ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਪੂਰੀ ਕੀਤੀ ਜਾਵੇਗੀ ਅਤੇ ਨਿਰਧਾਰਤ ਸਮੇਂ ਵਿੱਚ ਮੁਲਜਮਾਂ ਖਲਿਾਫ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ।