ਰਜਿ: ਨੰ: PB/JL-124/2018-20
RNI Regd No. 23/1979

ਹੁਣ ਮਣੀਪੁਰ ’ਚ ਕਾਂਗਰਸ ਦੀ ਹਾਲਤ ਖਰਾਬ, ਸੂਬਾ ਪ੍ਰਧਾਨ ਵੱਲੋਂ ਅਸਤੀਫ਼ਾ, 8 ਵਿਧਾਇਕ ਹੋ ਸਕਦੇ ਹਨ ਭਾਜਪਾ ਵਿਚ ਸ਼ਾਮਲ
 
BY admin / July 20, 2021
ਮਣੀਪੁਰ, 20 ਜੁਲਾਈ, (ਯੂ.ਐਨ.ਆਈ.)- ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਮਣੀਪੁਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਅੱਜ ਭਾਵ ਮੰਗਲਵਾਰ ਨੂੰ ਪਾਰਟੀ ਦੇ ਘੱਟੋ ਘੱਟ 8 ਵਿਧਾਇਕ ਭਾਰਤੀ ਜਨਤਾ ਪਾਰਟੀ ਵਿੱਚ ਸਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਮਣੀਪੁਰ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਗੋਵਿੰਦਾਸ ਕੰਥੋਜਮ ਨੇ ਵੀ ਅਸਤੀਫਾ ਦੇ ਦਿੱਤਾ ਹੈ। ਗੋਵਿੰਦਾਸ 6 ਵਾਰ ਵਿਸਨੂਪੁਰ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਨੂੰ ਦਸੰਬਰ 2020 ਵਿਚ ਮਣੀਪੁਰ ਇਕਾਈ ਦਾ ਮੁਖੀ ਬਣਾਇਆ ਗਿਆ ਸੀ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੇ ਮੁੱਖ ਮੰਤਰੀ ਬੀਰੇਨ ਸਿੰਘ ਸੱਤਾ ਮੁੜ ਹਾਸਲ ਕਰਨ ਦੀ ਕੋਸਸਿ ਕਰਨਗੇ। ਇਸ ਤੋਂ ਪਹਿਲਾਂ ਚੋਣਾਂ ਵਾਲੇ ਸੂਬੇ ਪੰਜਾਬ ਕਾਂਗਰਸ ਵਿਚ ਵੱਡਾ ਕਲੇਸ਼ ਛਿੜਿਆ ਹੋਇਆ ਸੀ। ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਹਾਲ ਹੀ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਸਿੱਧੂ ਅਤੇ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਕਈ ਮੁੱਦਿਆਂ ‘ਤੇ ਵਿਵਾਦ ਛਿੜਿਆ ਹੋਇਆ ਸੀ। ਦੋਵਾਂ ਨੇਤਾਵਾਂ ਦਰਮਿਆਨ ਵੱਧ ਰਹੇ ਤਣਾਅ ਨੂੰ ਵੇਖਦਿਆਂ ਚੋਟੀ ਦੀ ਲੀਡਰਸਪਿ ਨੇ ਤਿੰਨ ਮੈਂਬਰੀ ਕਮੇਟੀ ਵੀ ਬਣਾਈ ਸੀ। ਇਸ ਤੋਂ ਇਲਾਵਾ ਖੁਦ ਰਾਹੁਲ ਗਾਂਧੀ, ਪਿ੍ਰਯੰਕਾ ਗਾਂਧੀ ਵਾਡਰਾ ਨੇ ਦੋਵਾਂ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ