ਰਜਿ: ਨੰ: PB/JL-124/2018-20
RNI Regd No. 23/1979

ਅੰਮਿ੍ਰਤਸਰ ਪੁੱਜਣ ’ਤੇ ਸਿੱਧੂ ਦਾ ਭਰਵਾਂ ਸਵਾਗਤ
 
BY admin / July 20, 2021
ਅੰਮਿ੍ਰਤਸਰ, 20 ਜੁਲਾਈ, ਨਿਰਮਲ ਸਿੰਘ ਚੌਹਾਨ)- ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪਹਿਲੀ ਵਾਰ ਅੱਜ ਗੁਰੂ ਨਗਰੀ ਅੰਮਿ੍ਰਤਸਰ ਪਹੁੰਚ ਚੁੱਕੇ ਹਨ। ਅੰਮਿ੍ਰਤਸਰ ‘ਚ ਸਿੱਧੂ ਦਾ ਜਬਰਦਸਤ ਸੁਆਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਸਿੱਧੂ ਦੇ ਸਮਰਥਕ ਪਹੁੰਚੇ ਹੋਏ ਹਨ, ਜੋ ਢੋਲ ਵਜਾ ਕੇ ਉਨ੍ਹਾਂ ਦਾ ਸੁਆਗਤ ਕਰ ਰਹੇ ਹਨ। ਮੀਂਹ ਦੇ ਬਾਵਜੂਦ ਸੈਂਕੜੇ ਵਰਕਰ ਨਵਜੋਤ ਸਿੱਧੂ ਨੂੰ ਮਿਲਣ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ, ਜਿਨ੍ਹਾਂ ਨੇ ਸਿੱਧੂ ਬਣਨ ‘ਤੇ ਆਪਣੀ ਖੁਸ਼ੀ ਜਤਾਈ। ਸਿੱਧੂ ਦੇ ਸਮਰਥਕਾਂ ਨੇ ਢੋਲ ਵਜਾਏ। ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾ ਭੇਂਟ ਕਰਨ ਲਈ ਆਏ ਸਨ ਪਰ ਇਥੇ ਪਹੁੰਚਣ ‘ਤੇ ਕਿਸਾਨਾਂ ਵੱਲੋਂ ਨਵਜੋਤ ਸਿੱਧੂ ਦਾ ਜਬਰਦਸਤ ਵਿਰੋਧ ਕੀਤਾ ਗਿਆ ਹੈ। ਨਵਜੋਤ ਸਿੱਧੂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ ਤੇ ਸਿੱਧੂ ਦੇ ਪੋਸਟਰ ਪਾੜੇ ਗਏ ਹਨ। ਦਰਅਸਲ ‘ਚ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਹੁੰਚਣ ‘ਤੇ ਉਨ੍ਹਾਂ ਵਲੋਂ ਕਿਸਾਨਾਂ ਨਾਲ ਨਾ ਗੱਲਬਾਤ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸਖ਼ਤ ਵਿਰੋਧ ਕੀਤਾ ਗਿਆ ਹੈ। ਕਿਸਾਨਾਂ ਨੇ ਤਿੰਨ ਬੈਰੀਕੇਡ ਤੋੜ ਕੇ ਮੁੱਖ ਮਾਰਗ ‘ਤੇ ਧਰਨਾ ਲਗਾ ਦਿੱਤਾ ਹੈ। ਕਿਸਾਨਾਂ ਦੀ ਮੰਗ ਹੈ ਕਿ ਨਵਜੋਤ ਸਿੰਘ ਸਿੱਧੂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਨੂੰ ਲੈ ਕੇ ਗੱਲਬਾਤ ਕਰਨ। ਇਸ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਕਿਸਾਨਾਂ ਨੂੰ ਭਰੋਸੇ ਵਿਚ ਲਿਆ ਗਿਆ ਸੀ ਕਿ ਸਿੱਧੂ ਨਾਲ ਗੱਲਬਾਤ ਕਰਵਾਉਣਗੇ ਪਰ ਪੁਲਿਸ ਨੇ ਸਿੱਧੂ ਨੂੰ ਬਿਨਾਂ ਮਿਲਾਏ ਬਾਹਰੋਂ ਹੀ ਰਵਾਨਾ ਕਰ ਦਿਤਾ। ਕਿਸਾਨਾਂ ਨੇ ਗੁੱਸੇ ਵਿਚ ਆ ਕੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਤੋੜ ਕੇ ਮੇਨ ਹਾਈਵੇ ਜਾਮ ਕਰਕੇ ਸਿੱਧੂ ਖਿਲਾਫ ਨਾਅਰੇਬਾਜੀ ਕੀਤੀ। ਓਧਰ ਦੂਜੇ ਪਾਸੇ ਸ਼ਹੀਦ -ਏ -ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਆਮਦ ਤੋਂ ਪਹਿਲਾਂ ਬੰਗਾ ਹਲਕੇ ਦੇ ਦੋ ਸਾਬਕਾ ਵਿਧਾਇਕਾਂ ਦੇ ਸਮਰਥਕਾਂ ਵਲੋਂ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਚੌਧਰੀ ਮੋਹਣ ਸਿੰਘ ਸਾਬਕਾ ਵਿਧਾਇਕ ਹਲਕਾ ਬੰਗਾ ਅਤੇ ਚੌਧਰੀ ਤਰਲੋਚਨ ਸਿੰਘ ਸੁੰਢ ਸਾਬਕਾ ਵਿਧਾਇਕ ਹਲਕਾ ਬੰਗਾ ਦੇ ਸਮਰਥਕਾਂ ਵਲੋਂ ਜੰਮ ਕੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ।