ਰਜਿ: ਨੰ: PB/JL-124/2018-20
RNI Regd No. 23/1979

ਕੈਪਟਨ ਅਮਰਿੰਦਰ ਸਿੰਘ ਪੰਜਾਬ ਦਾ ਕੁਝ ਵੀ ਸੰਵਾਰ ਨਹੀਂ ਸਕੇ ਤੇ ਨਵਜੋਤ ਸਿੰਘ ਸਿੱਧੂ ਤੇ ਭਰੋਸਾ ਕਰਨਾ ਵੀ ਪੰਜਾਬ ਦੇ ਲੋਕਾਂ ਦੀ ਵੱਡੀ ਭੁੱਲ ਹੋਵੇਗੀ :- ਖੁਣਖੁਣ  

BY admin / July 21, 2021
ਹੁਸ਼ਿਆਰਪੁਰ 21 ਜੁਲਾਈ (ਤਰਸੇਮ ਦੀਵਾਨਾ / ਮੁਨੀਰ  ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਕਾਰਜਕਾਲ ਦੌਰਾਨ ਪੰਜਾਬ ਦਾ ਕੁਝ ਵੀ ਨਹੀਂ ਸੰਵਾਰ ਸਕੇ ਅਤੇ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਪੰਜਾਬ ਦੇ ਲੋਕਾਂ ਦਾ ਕੁਝ ਨਹੀਂ ਸੰਵਾਰ ਸਕਦੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਜ਼ਿਲਾ ਪ੍ਰਧਾਨ  ਗੁਰਦੀਪ ਸਿੰਘ ਖੁਣ ਖੁਣ ਨੇ ਸੀਨੀਅਰ ਆਗੂਆਂ ਦੀ ਹਾਜ਼ਰੀ ਚ ਕੀਤਾ ਇਸ ਸਮੇਂ ਉਨ੍ਹਾਂ ਨੇ ਕਿਹਾ ਕਿ ਬਠਿੰਡਾ ਰੈਲੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ   ਹੱਥ ਵਿਚ ਗੁਟਕਾ ਸਾਹਿਬ ਫਡ ਕੇ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸੀ ਕਿ ਉਹ ਕਾਂਗਰਸ ਸਰਕਾਰ ਆਉਣ ਤੇ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਫੜਨ , ਬਹਿਬਲ ਕਲਾਂ ਗੋਲੀ ਕਾਂਡ ਦੇ ਮੁਲਜਮਾਂ ਨੂੰ ਸਜਾ ਦਿਵਾਉਣ , ਪੰਜਾਬ ਵਿੱਚੋਂ ਨਸ਼ੇ ਦਾ ਖ਼ਾਤਮਾ ,ਨੌਜਵਾਨਾਂ ਨੂੰ ਰੁਜਗਾਰ ਦੇਣ ਅਤੇ ਕਿਸਾਨਾਂ ਮਜਦੂਰਾਂ ਦੇ ਕਰਜੇ ਮੁਆਫ ਕਰਨ ਦੇ ਜੋ ਝੂਠੇ ਵਾਅਦੇ ਕੀਤੇ ਸਨ ਉਸ ਨੂੰ ਪੂਰਾ ਕਰਨ ਵਿਚ ਕੈਪਟਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਹੁਣ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਜੋ ਚਿਹਰਾ ਲਿਆਂਦਾ ਹੈ ਪੰਜਾਬ ਦੇ ਲੋਕ ਉਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਨਗੇ ਇਸ ਸਮੇਂ ਸਾਬਕਾ ਕੌਂਸਲਰ ਗੁਰਦੀਪ ਸਿੰਘ ਗੜਦੀਵਾਲ ਮਾਸਟਰ ਕੁਲਦੀਪ ਸਿੰਘ ਮਸੀਤੀ ਗੁਰਨਾਮ ਸਿੰਘ ਸਿੰਗੜੀਵਾਲਾ ਸੰਦੀਪ ਸਿੰਘ ਟਾਂਡਾ ਸਤਵੰਤ ਸਿੰਘ ਮੁਰਾਦਪੁਰ ਕਰਨੈਲ ਸਿੰਘ ਲਵਲੀ ਆਦਿ ਹਾਜਰ ਸਨ