ਰਜਿ: ਨੰ: PB/JL-124/2018-20
RNI Regd No. 23/1979

ਅਰਵਿੰਦਰ ਸਿੰਘ ਨੀਟਾ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੀਤ ਪ੍ਰਧਾਨ ਨਿਯੁਕਤ 

BY admin / July 21, 2021
ਗੜ੍ਹਸ਼ੰਕਰ 21 ਜੁਲਾਈ (ਰਾਕੇਸ਼)- ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਜਿਲ੍ਹਾ ਪੱਧਰ ਤੇ ਪਾਰਟੀ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਅਰਵਿੰਦਰ ਸਿੰਘ ਨੂੰ ਨੀਟੂ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜਰ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਅਰਵਿੰਦਰ ਸਿੰਘ ਨੀਟਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਅਤੇ ਜਿਲ੍ਹਾ ਪ੍ਰਧਾਨ ਸ.ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜਿਮੇਵਾਰੀ ਨੂੰ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ।