ਰਜਿ: ਨੰ: PB/JL-124/2018-20
RNI Regd No. 23/1979

ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ-ਕੈਪਟਨ
 
BY admin / July 28, 2021
ਚੰਡੀਗੜ੍ਹ, 28 ਜੁਲਾਈ, (ਦਵਿੰਦਰਜੀਤ ਸਿੰਘ ਦਰਸ਼ੀ)- ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸਾਨ ਅੰਦੋਲਨ ‘ਚ ਜਾਨ ਗਵਾਉਣ ਵਾਲੇ 220 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਮਿਲੇਗੀ। ਪੰਜਾਬ ਸਰਕਾਰ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ 220 ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਵੇਗੀ। ਕਾਂਗਰਸ ਦੇ ਬੁਲਾਰੇ ਰਾਜਕੁਮਾਰ ਵੇਰਕਾ ਨੇ ਪ੍ਰੈੱਸ ਕਾਨਫਰੰਸ ‘ਚ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਦਿੱਲੀ ਤੇ ਹਰਿਆਣਾ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਸੂਚੀ ਤਿਆਰ ਕੀਤੀ ਜਾ ਰਹੀ ਹੈ। ਸਾਰੇ ਜਿਿਲ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਪਰਿਵਾਰਾਂ ਦੀ ਪਛਾਣ ਕਰਕੇ ਨੌਕਰੀ ਦੀ ਸੂਚੀ ਬਣਾਉਣ ਲਈ ਕਿਹਾ ਗਿਆ ਹੈ। ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਮੌਤ ਬੇਸ਼ੱਕ ਹਰਿਆਣਾ ਤੇ ਦਿੱਲੀ ਦੀਆਂ ਸਰਹੱਦਾਂ ਦੇ ਨੇੜੇ ਹੋਈ ਪਰ ਦਿੱਲੀ ਤੇ ਹਰਿਆਣਾ ਸਰਕਾਰਾਂ ਨੇ ਮਿ੍ਰਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਕਿਸੇ ਤਰ੍ਹਾਂ ਦੀ ਮਦਦ ਨਹੀਂ ਦਿੱਤੀ। ਇਨ੍ਹਾਂ ਦੋਵਾਂ ਸਰਕਾਰਾਂ ਵੱਲੋਂ ਪੀੜਤਾਂ ਨੂੰ ਕੋਈ ਮੁਆਵਜਾ ਨਹੀਂ ਦਿੱਤਾ ਗਿਆ ਪਰ ਹੁਣ ਆਖਿਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਮੇਸ਼ਾਂ ਵਾਂਗ ਕਿਸਾਨਾਂ ਦੇ ਨਾਲ ਖੜੇ ਹਨ।