ਰਜਿ: ਨੰ: PB/JL-124/2018-20
RNI Regd No. 23/1979

ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਪੰਜਾਬ ਦੀ ਡਾਇਰੈਕਟਰ ਸਰਿਤਾ ਸ਼ਰਮਾ ਨੇ ਗੜ੍ਹਸ਼ੰਕਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰੀ ਕੀਤੀ ਪੇਸ਼
 
BY admin / October 10, 2021
ਗੜ੍ਹਸ਼ੰਕਰ 10 ਅਕਤੂਬਰ (ਰਾਕੇਸ਼)-ਜਿਥੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਹੁਣ ਕੁੱਝ ਮਹੀਨੇ ਹੀ ਬਾਕੀ ਰਹਿ ਗਏ ਹਨ। ਉਥੇ ਹੀ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਨੇਤਾਵਾਂ ਵੱਲੋਂ ਚੋਣਾਂ ਲੜਨ ਲਈ ਅਪਣੀ ਇੱਛਾ ਜਾਹਿਰ ਕਰਦੇ ਹੋਏ ਪਾਰਟੀ ਟਿਕਟ ਲਈ ਅਪਣੀਆਂ ਦਾਅਵੇਦਾਰੀਆਂ ਪੇਸ਼ ਕਰਨੀਆਂ ਸੁਰੂ ਕਰ ਦਿੱਤੀਆਂ ਗਈਆਂ ਹਨ। ਜੇਕਰ ਗੱਲ ਗਡ੍ਹਸ਼ੰਕਰ ਦੀ ਕੀਤੀ ਜਾਵੇ ਤਾਂ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਪੰਜਾਬ ਦੀ ਡਾਇਰੈਕਟਰ ਸਰਿਤਾ ਸ਼ਰਮਾ ਨੇ ਗੜ੍ਹਸ਼ੰਕਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜਨ ਲਈ ਅਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਾਂਗਰਸ ਦੀ  ਸੀਨੀਅਰ ਆਗੂ ਸਰਿਤਾ ਸ਼ਰਮਾ ਨੇ ਦੱਸਿਆ ਕਿ ਉਹ ਕਾਂਗਰਸ ਪਾਰਟੀ ਨਾਲ ਪਿਛਲੇ 25 ਤੋਂ ਵੀ ਜਿਆਦਾ ਸਮੇਂ ਤੋਂ ਲਗਾਤਾਰ ਜੁੜੇ ਹੋਏ ਹਨ ਅਤੇ ਹੁਣ ਤੱਕ ਉਹ ਪਾਰਟੀ ਦੇ ਵੱਖ-ਵੱਖ ਅਹੁਦਿਆਂ ਤੇ ਕੰਮ ਕਰ ਚੁੱਕੇ ਹਨ।ਸਰਿਤਾ ਸ਼ਰਮਾ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੇ ਗੁਜਰਾਤ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪਾਰਟੀ ਦੇ ਪ੍ਰਚਾਰ ਦੀ ਬਾਖੂਬੀ ਡਿਊਟੀ ਨਿਭਾਈ ਹੈ ਅਤੇ ਹੁਣ ਉਹ ਡਾਇਰੈਕਟਰ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਪੰਜਾਬ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਹਲਕੇ ਦੇ ਲੋਕ ਉਨ੍ਹਾਂ ਨੂੰ ਕਾਫੀ ਪਸੰਦ ਕਰਦੇ ਹਨ ਅਤੇ ਵੱਡੀ ਗਿਣਤੀ ਵਿੱਚ ਹਲਕੇ ਦੇ ਵੋਟਰਾਂ ਉਨ੍ਹਾਂ ਦੇ ਨਾਲ ਹਨ। ਇਸ ਲਈ ਕਾਂਗਰਸ ਪਾਰਟੀ ਉਨ੍ਹਾਂ ਨੂੰ ਇਕ ਵਾਰ ਮੌਕਾ ਦੇਵੇ ਅਤੇ ਉਹ ਗੜ੍ਹਸ਼ੰਕਰ ਸੀਟ ਨੂੰ ਵੱਡੇ ਅੰਤਰ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ।